ਰੂਸ ’ਤੇ ਅਮਰੀਕੀ ਪਾਬੰਦੀਆਂ ਨਾਲ ਤੇਲ ਸਪਲਾਈ ’ਤੇ ਵਧਿਆ ਖਤਰਾ

Monday, Aug 10, 2026 - 03:18 PM (IST)

ਰੂਸ ’ਤੇ ਅਮਰੀਕੀ ਪਾਬੰਦੀਆਂ ਨਾਲ ਤੇਲ ਸਪਲਾਈ ’ਤੇ ਵਧਿਆ ਖਤਰਾ

ਬਿਜ਼ਨੈੱਸ ਡੈਸਕ - ਰੂਸ ’ਤੇ ਸਖਤ ਪਾਬੰਦੀਆਂ ਲਾਉਣ ਲਈ ਅਮਰੀਕੀ ਸੀਨੇਟ ’ਚ ਬਿੱਲ ਪਾਸ ਹੋਣ ਤੋਂ ਬਾਅਦ ਰੂਸੀ ਕੱਚੇ ਤੇਲ ਦੀ ਸਪਲਾਈ ’ਚ ਰੁਕਾਵਟ ਦਾ ਖਤਰਾ ਵਧ ਗਿਆ ਹੈ। ਹਾਲਾਂਕਿ ਇਸ ਨਾਲ ਭਾਰਤ ਅਤੇ ਚੀਨ ਨੂੰ ਹੋਣ ਵਾਲੀ ਰੂਸੀ ਤੇਲ ਦੀ ਸਪਲਾਈ ’ਚ ਤੁਰੰਤ ਬਦਲਾਅ ਦੀ ਸੰਭਾਵਨਾ ਘੱਟ ਹੈ। ਇਹ ਗੱਲ ਕੈਪਲਰ ਦੇ ਵਿਸ਼ਲੇਸ਼ਕ ਸੁਮਿਤ ਰਿਤੋਲੀਆ ਨੇ ਕਹੀ।

ਇਹ ਵੀ ਪੜ੍ਹੋ : ਹਸਪਤਾਲ 'ਚ ਦਾਖ਼ਲ ਹੋਏ Sonu Nigam, ਹਾਲਤ ਦੇਖ ਭਾਵੁਕ ਹੋਏ ਪ੍ਰਸ਼ੰਸਕ(Video)

ਅਮਰੀਕੀ ਸੀਨੇਟ ਨੇ ਸ਼ੁੱਕਰਵਾਰ ਨੂੰ ਰੂਸ ’ਤੇ ਨਵੀਆਂ ਪਾਬੰਦੀਆਂ ਲਾਉਣ ਵਾਲਾ ਬਿੱਲ ਪਾਸ ਕੀਤਾ। ਇਸ ਤਹਿਤ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਉਨ੍ਹਾਂ ਦੇਸ਼ਾਂ ਦੇ ਸਾਮਾਨ ’ਤੇ 100 ਫੀਸਦੀ ਤੱਕ ਡਿਊਟੀ ਲਾਉਣ ਦਾ ਅਧਿਕਾਰ ਮਿਲ ਸਕਦਾ ਹੈ, ਜੋ ਰੂਸ ਤੋਂ ਵੱਡੇ ਪੱਧਰ ’ਤੇ ਤੇਲ ਅਤੇ ਗੈਸ ਖਰੀਦਦੇ ਹਨ।

‘ਲਿੰਡਸੇ ਓ. ਗ੍ਰਾਹਮ ਸੈਂਕਸ਼ਨਿੰਗ ਰੂਸ ਐਕਟ ਆਫ 2026’ ਦਾ ਟੀਚਾ ਰੂਸ ਤੋਂ ਊਰਜਾ ਖਰੀਦਣ ਵਾਲੇ 5 ਵੱਡੇ ਖਰੀਦਦਾਰ ਦੇਸ਼ਾਂ ’ਤੇ ਦਬਾਅ ਬਣਾਉਣਾ ਹੈ। ਇਸ ਦਾ ਮਕਸਦ ਰੂਸ ਨੂੰ ਤੇਲ ਅਤੇ ਗੈਸ ਦੀ ਵਿਕਰੀ ਤੋਂ ਹੋਣ ਵਾਲੀ ਆਮਦਨ ਨੂੰ ਘੱਟ ਕਰਨਾ ਹੈ।

ਇਹ ਵੀ ਪੜ੍ਹੋ :  ਕਦੋਂ ਆਉਣਗੇ ਪਲਾਸਟਿਕ ਦੇ ਨੋਟ, RBI ਗਵਰਨਰ ਨੇ ਦਿੱਤੀ ਜਾਣਕਾਰੀ

ਹਾਲਾਂਕਿ ਬਿੱਲ ਨੂੰ ਅਜੇ ਅਮਰੀਕੀ ਪ੍ਰਤੀਨਿਧੀ ਸਭਾ ਤੋਂ ਮਨਜ਼ੂਰੀ ਮਿਲਣੀ ਬਾਕੀ ਹੈ। ਇਸ ਤੋਂ ਬਾਅਦ ਵੀ ਇਸ ਨੂੰ ਲਾਗੂ ਕਰਨ ਤੋਂ ਪਹਿਲਾਂ ਕਈ ਕਾਨੂੰਨੀ ਅਤੇ ਪ੍ਰਸ਼ਾਸਨਿਕ ਪ੍ਰਕਿਰਿਆਵਾਂ ਪੂਰੀਆਂ ਕਰਨੀਆਂ ਪੈਣਗੀਆਂ।

ਕੈਪਲਰ ਦੇ ਵਿਸ਼ਲੇਸ਼ਕ ਸੁਮਿਤ ਰਿਤੋਲੀਆ ਨੇ ਕਿਹਾ ਕਿ ਇਨ੍ਹਾਂ ਪਾਬੰਦੀਆਂ ਦੇ ਸਾਹਮਣੇ ਅਜੇ ਕਈ ਰੁਕਾਵਟਾਂ ਹਨ ਅਤੇ ਇਨ੍ਹਾਂ ਦਾ ਅਸਲੀ ਅਸਰ ਇਸ ਗੱਲ ’ਤੇ ਨਿਰਭਰ ਕਰੇਗਾ ਕਿ ਅਮਰੀਕੀ ਪ੍ਰਸ਼ਾਸਨ ਇਨ੍ਹਾਂ ਨੂੰ ਕਿੰਨੀ ਸਖਤੀ ਨਾਲ ਲਾਗੂ ਕਰਦਾ ਹੈ।

ਇਹ ਵੀ ਪੜ੍ਹੋ : ਆਪਣੀ ਜਾਨ ਦੇਣ ਵਾਲੇ ਸਨ Govinda, ਪਰ ਇੱਕ ਹਾਦਸੇ ਨੇ ਬਦਲ ਦਿੱਤੀ ਅਦਾਕਾਰ ਦੀ ਜ਼ਿੰਦਗੀ

ਉਨ੍ਹਾਂ ਕਿਹਾ ਕਿ ਪਾਬੰਦੀਆਂ ਲਾਗੂ ਹੋਣ ਦਾ ਸਮਾਂ ਵੀ ਬਹੁਤ ਮਹੱਤਵਪੂਰਨ ਹੋਵੇਗਾ। ਇਸ ਸਮੇਂ ਦੁਨੀਆ ਦੇ ਤੇਲ ਬਾਜ਼ਾਰ ’ਚ ਸਪਲਾਈ ਪਹਿਲਾਂ ਤੋਂ ਹੀ ਕੁਝ ਘੱਟ ਹੈ ਅਤੇ ਪੱਛਮੀ ਏਸ਼ੀਆ ਤੋਂ ਤੇਲ ਦੀ ਸਪਲਾਈ ਨੂੰ ਲੈ ਕੇ ਬੇਯਕੀਨੀ ਬਣੀ ਹੋਈ ਹੈ। ਅਜਿਹੇ ’ਚ ਰੂਸੀ ਤੇਲ ’ਤੇ ਵੱਡੀ ਪਾਬੰਦੀ ਗਲੋਬਲ ਤੇਲ ਬਾਜ਼ਾਰ ’ਚ ਦਬਾਅ ਵਧਾ ਸਕਦੀ ਹੈ।

ਰਿਤੋਲੀਆ ਅਨੁਸਾਰ ਰੂਸੀ ਕੱਚਾ ਤੇਲ ਭਾਰਤੀ ਰਿਫਾਇਨਰੀ ਕੰਪਨੀਆਂ ਲਈ ਅਹਿਮ ਸਪਲਾਈ ਸਰੋਤ ਬਣ ਚੁੱਕਾ ਹੈ। ਇਸ ਨਾਲ ਪੱਛਮੀ ਏਸ਼ੀਆ ਤੋਂ ਆਉਣ ਵਾਲੇ ਤੇਲ ਦੀ ਸਪਲਾਈ ’ਚ ਕਿਸੇ ਤਰ੍ਹਾਂ ਦੀ ਰੁਕਾਵਟ ਹੋਣ ’ਤੇ ਭਾਰਤ ਨੂੰ ਮਦਦ ਮਿਲਦੀ ਹੈ।

ਇਹ ਵੀ ਪੜ੍ਹੋ : ਹੁਣ ਘਰੇਲੂ ਗੈਸ ਸਿਲੰਡਰ 'ਤੇ ਲੱਗੇਗਾ ਟੈਕਸ , ਹੈਰਾਨ ਕਰ ਦੇਵੇਗਾ ਇਸ ਰਿਪੋਰਟ ਦਾ ਦਾਅਵਾ
ਇਹ ਵੀ ਪੜ੍ਹੋ :  ਮਸ਼ਹੂਰ ਡਾਇਰੈਕਟਰ ਜਿਨਸੀ ਸ਼ੋਸ਼ਣ ਦੇ ਮਾਮਲੇ 'ਚ ਗ੍ਰਿਫ਼ਤਾਰ, 33 ਸਾਲ ਦੀ ਅਦਾਕਾਰਾ ਨੇ ਲਗਾਏ ਗੰਭੀਰ ਦੋਸ਼
ਇਹ ਵੀ ਪੜ੍ਹੋ : ਰਾਸ਼ਨ ਦੀਆਂ 99 ਫ਼ੀਸਦੀ ਚੀਜ਼ਾਂ ਹੋਈਆਂ ਮਹਿੰਗੀਆਂ, ਫ਼ੈਸਟਿਵ ਸੀਜ਼ਨ ’ਤੇ ਹੋਰ ਵਧ ਸਕਦੇ ਹਨ ਭਾਅ
ਇਹ ਵੀ ਪੜ੍ਹੋ
: 37% ਤੱਕ ਟੁੱਟ ਸਕਦਾ ਹੈ ਸੋਨਾ, Gold ਦੀਆਂ ਕੀਮਤਾਂ ਨੂੰ ਲੈ ਕੇ ਹੈਰਾਨ ਕਰਦੀ ਰਿਪੋਰਟ ਆਈ ਸਾਹਮਣੇ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt

 


author

Harinder Kaur

Content Editor

Related News