ਅਗਲੇ ਮਹੀਨੇ ਸਬਜ਼ੀਆਂ ਦੀਆਂ ਕੀਮਤਾਂ ਘਟਣ ਦੀ ਉਮੀਦ, ਕੱਚੇ ਤੇਲ ਨੂੰ ਲੈ ਕੇ ਚਿੰਤਾ : ਵਿੱਤ ਮੰਤਰਾਲਾ
Monday, Aug 21, 2023 - 10:26 AM (IST)
ਨਵੀਂ ਦਿੱਲੀ (ਭਾਸ਼ਾ) - ਸਰਕਾਰ ਨੂੰ ਉਮੀਦ ਹੈ ਕਿ ਬਾਜ਼ਾਰ ’ਚ ਨਵੀਆਂ ਫ਼ਸਲਾਂ ਦੇ ਆਉਣ ਨਾਲ ਅਗਲੇ ਮਹੀਨੇ ਤੋਂ ਸਬਜ਼ੀਆਂ ਦੀਆਂ ਕੀਮਤਾਂ ਘੱਟ ਹੋਣਗੀਆਂ। ਵਿੱਤ ਮੰਤਰਾਲਾ ਦੇ ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਕੱਚੇ ਤੇਲ ਦੇ ਵੱਧਦੇ ਭਾਅ ਨੂੰ ਲੈ ਕੇ ਥੋੜ੍ਹੀ ਚਿੰਤਾ ਹੈ, ਹਾਲਾਂਕਿ ਇਹ ਅਜੇ ਵੀ 90 ਡਾਲਰ ਪ੍ਰਤੀ ਬੈਰਲ ਤੋਂ ਹੇਠਾਂ ਹੈ। ਅਧਿਕਾਰੀ ਨੇ ਅੱਗੇ ਕਿਹਾ ਕਿ ਐਕਸਾਈਜ਼ ਡਿਊਟੀ ’ਚ ਕਟੌਤੀ ਦੀ ਯੋਜਨਾ ਨਹੀਂ ਹੈ। ਸਰਕਾਰ ਬੁਨਿਆਦੀ ਢਾਂਚੇ ’ਚ ਨਿਵੇਸ਼ ਵਧਾ ਰਹੀ ਹੈ ਅਤੇ ਨਿੱਜੀ ਖੇਤਰ ਦੇ ਪੂੰਜੀ ਨਿਵੇਸ਼ ’ਚ ਅਜੇ ਤੇਜ਼ੀ ਆਉਣਾ ਬਾਕੀ ਹੈ।
ਇਹ ਵੀ ਪੜ੍ਹੋ : ਜੰਡਿਆਲਾ ਗੁਰੂ 'ਚ ਵੱਡੀ ਵਾਰਦਾਤ: ਧੀ ਦੇ ਸਾਹਮਣੇ ਗੋਲੀਆਂ ਨਾਲ ਭੁੰਨਿਆ ਪਿਓ, ਮਰਦੇ ਹੋਏ ਇੰਝ ਬਚਾਈ ਧੀ ਦੀ ਜਾਨ
ਉਨ੍ਹਾਂ ਅੱਗੇ ਕਿਹਾ ਕਿ ਕੇਂਦਰ ਦਾ ਪੂੰਜੀਗਤ ਖ਼ਰਚ ਸਤੰਬਰ ਦੇ ਅੰਤ ਤੱਕ ਬਜਟ ਅਨੁਮਾਨ ਦਾ 50 ਫ਼ੀਸਦੀ ਤੱਕ ਹੋ ਜਾਵੇਗਾ। ਇਹ ਅੰਕੜਾ ਜੂਨ ਦੇ ਅੰਤ ’ਚ 28 ਫ਼ੀਸਦੀ ਸੀ। ਸਰਕਾਰ ਨੇ 2023-24 ਦੇ ਬਜਟ ’ਚ ਪੂੰਜੀਗਤ ਖ਼ਰਚ ਨੂੰ 33 ਫ਼ੀਸਦੀ ਵਧਾ ਕੇ 10 ਲੱਖ ਕਰੋੜ ਰੁਪਏ ਕਰ ਦਿੱਤਾ ਸੀ। ਅਧਿਕਾਰੀ ਨੇ ਕਿਹਾ ਕਿ 6 ਫ਼ੀਸਦੀ ਮੀਂਹ ਦੀ ਕਮੀ ਨਾਲ ਖਰੀਫ਼ ਦੀ ਬੀਜਾਈ ’ਤੇ ਅਸਰ ਪੈਣ ਦਾ ਖਦਸ਼ਾ ਨਹੀਂ ਹੈ, ਕਿਉਂਕਿ ਖੇਤੀਬਾੜੀ ਖੇਤਰ ਕਾਫ਼ੀ ਲਚਕੀਲਾ ਹੈ।
ਇਹ ਵੀ ਪੜ੍ਹੋ : ਹਵਾਈ ਸਫ਼ਰ ਦੀ ਯੋਜਨਾ ਬਣਾ ਰਹੇ ਹੋ ਤਾਂ ਪੜ੍ਹੋ ਇਹ ਖ਼ਬਰ, ਜੇਬ 'ਤੇ ਪਵੇਗਾ ਸਿੱਧਾ ਅਸਰ
ਉਨ੍ਹਾਂ ਕਿਹਾ ਕਿ ਸਰਕਾਰ ਮਹਿੰਗਾਈ ਨੂੰ ਕੰਟਰੋਲ ਕਰਨ ਲਈ ਕਦਮ ਉਠਾ ਰਹੀ ਹੈ, ਜਿਸ ’ਚ ਕਣਕ ਅਤੇ ਚੌਲਾਂ ਦੇ ਭੰਡਾਰ ਨੂੰ ਜਾਰੀ ਕਰਨਾ, ਚੌਲ, ਖੰਡ ਦੀ ਬਰਾਮਦ ’ਤੇ ਰੋਕ ਲਾਉਣਾ ਅਤੇ ਦਾਲਾਂ ਅਤੇ ਤਿਲਾਂ ਦੀ ਦਰਾਮਦ ਦੀ ਆਗਿਆ ਦੇਣਾ ਸ਼ਾਮਿਲ ਹੈ। ਅਧਿਕਾਰੀ ਨੇ ਦੱਸਿਆ ਕੀਮਤਾਂ ਨੂੰ ਹੇਠਾਂ ਰੱਖਣ ਲਈ ਲਚੀਲੀ ਵਪਾਰ ਨੀਤੀ ਅਪਣਾਈ ਗਈ ਹੈ। ਸਾਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਯੂਕ੍ਰੇਨ ਜੰਗ ਕਾਰਨ ਕੌਮਾਂਤਰੀ ਖੁਰਾਕੀ ਕੀਮਤਾਂ ਬਹੁਤ ਜ਼ਿਆਦਾ ਹਨ ਅਤੇ ਅਨਾਜ ਦੀ ਸਪਲਾਈ ਪ੍ਰਭਾਵਿਤ ਹੋਈ ਹੈ।
ਇਹ ਵੀ ਪੜ੍ਹੋ : McDonald's ਤੇ Subway ਮਗਰੋਂ ਟਮਾਟਰਾਂ ਦੀ ਵਧਦੀ ਕੀਮਤ ਨੇ ਚਿੰਤਾ 'ਚ ਪਾਇਆ ਬਰਗਰ ਕਿੰਗ, ਲਿਆ ਇਹ ਫ਼ੈਸਲਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8