ਵਾਹਨ ਡੀਲਰਾਂ ਨੂੰ ਵੀ ਵਾਹਨ ‘ਸਕ੍ਰੈਪਿੰਗ’ ਸਹੂਲਤਾਂ ਖੋਲ੍ਹਣੀਆਂ ਚਾਹੀਦੀਆਂ ਹਨ : ਨਿਤਿਨ ਗਡਕਰੀ

Friday, Sep 15, 2023 - 01:18 PM (IST)

ਵਾਹਨ ਡੀਲਰਾਂ ਨੂੰ ਵੀ ਵਾਹਨ ‘ਸਕ੍ਰੈਪਿੰਗ’ ਸਹੂਲਤਾਂ ਖੋਲ੍ਹਣੀਆਂ ਚਾਹੀਦੀਆਂ ਹਨ : ਨਿਤਿਨ ਗਡਕਰੀ

ਨਵੀਂ ਦਿੱਲੀ (ਭਾਸ਼ਾ) – ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੇ ਵੀਰਵਾਰ ਨੂੰ ਕਿਹਾ ਕਿ ਵਾਹਨ ਦੇ ਡੀਲਰ ਨੂੰ ਵੀ ਵਾਹਨ ‘ਸਕ੍ਰੈਪਿੰਗ’ ਸਹੂਲਤਾਂ ਖੋਲ੍ਹਣੀਆਂ ਚਾਹੀਦੀਆਂ ਹਨ। ਪੰਜਵੇਂ ‘ਆਟੋ ਰੀਅਲ ਕਾਨਕਲੇਵ’ ਨੂੰ ਸੰਬੋਧਨ ਕਰਦੇ ਹੋਏ ਗਡਕਰੀ ਨੇ ਕਿਹਾ ਕਿ ਸਰਕਾਰ ਇਕ ਸਰਕੂਲਰ ਅਰਥਵਿਵਸਥਾ ਨੂੰ ਉਤਸ਼ਾਹ ਦੇ ਰਹੀ ਹੈ। ਇਸ ਨਾਲ ਸਰਕਾਰ ਡੀਲਰ ਨੂੰ ਵਾਹਨ ‘ਸਕ੍ਰੈਪਿੰਗ’ ਸਹੂਲਤਾਂ ਸ਼ੁਰੂ ਕਰਨ ਦੀ ਇਜਾਜ਼ਤ ਦੇਵੇਗੀ। ਉਨ੍ਹਾਂ ਨੇ ਕਿਹਾ ਕਿ ਭਾਰਤ ਬਦਲ ਈਂਧਨ ਅਤੇ ਜੈਵ ਈਂਧਨ ਦੇ ਇਸਤੇਮਾਲ ਨੂੰ ਉਤਸ਼ਾਹਿਤ ਕਰ ਰਿਹਾ ਹੈ।

ਇਹ ਵੀ ਪੜ੍ਹੋ : ਤਿਉਹਾਰਾਂ ਤੋਂ ਪਹਿਲਾਂ ਭਾਰਤ ਤੋਂ 20,000 ਮੀਟ੍ਰਿਕ ਟਨ ਖੰਡ ਦਰਾਮਦ ਕਰੇਗਾ ਨੇਪਾਲ

ਸਰਕਾਰ ਭਾਰਤ ਨੂੰ ਗ੍ਰੀਨ ਹਾਈਡ੍ਰੋਜਨ ਦਾ ਸਭ ਤੋਂ ਵੱਡਾ ਨਿਰਮਾਤਾ ਬਣਾਉਣ ਲਈ ਕੰਮ ਕਰ ਰਹੀ ਹੈ। ਮੰਤਰੀ ਨੇ ਦੱਸਿਆ ਕਿ ਭਾਰਤ ਦੁਨੀਆ ਦੀ ਸਭ ਤੋਂ ਤੇਜ਼ੀ ਨਾਲ ਵਧਦੀ ਪ੍ਰਮੁੱਖ ਅਰਥਵਿਵਸਥਾ ਹੈ। ਵਾਹਨ ਡੀਲਰ ਭਾਰਤ ਨੂੰ 5000 ਅਰਬ ਡਾਲਰ ਦੀ ਅਰਥਵਿਵਸਥਾ ਬਣਾਉਣ ’ਚ ਅਹਿਮ ਭੂਮਿਕਾ ਨਿਭਾਉਣਗੇ। ਉਨ੍ਹਾਂ ਨੇ ਕਿਹਾ ਕਿ ਭਾਰਤ ਯਾਤਰੀ ਵਾਹਨਾਂ ਦਾ ਚੌਥਾ ਸਭ ਤੋਂ ਵੱਡਾ ਨਿਰਮਾਤਾ ਅਤੇ ਕਮਰਸ਼ੀਅਲ ਵਾਹਨਾਂ ਦਾ ਛੇਵਾਂ ਸਭ ਤੋਂ ਵੱਡਾ ਨਿਰਮਾਤਾ ਹੈ। ਗਡਕਰੀ ਨ ੇ ਕਿਹਾ ਕਿ ਉਨ੍ਹਾਂ ਦਾ ਸੁਪਨਾ ਭਾਰਤ ਨੂੰ ਦੁਨੀਆ ਦਾ ਚੋਟੀ ਦਾ ਵਾਹਨ ਕੇਂਦਰ ਬਣਾਉਣਾ ਹੈ।

ਇਹ ਵੀ ਪੜ੍ਹੋ : ਕਿਸਾਨਾਂ ਦੇ ਬਣਾਏ ਈਂਧਨ ਨਾਲ ਚੱਲਣਗੇ ਲੜਾਕੂ ਜਹਾਜ਼ ਅਤੇ ਪਲੇਨ, ਨਿਤਿਨ ਗਡਕਰੀ ਨੇ ਕੀਤਾ ਵੱਡਾ ਦਾਅਵਾ

ਇਹ ਵੀ ਪੜ੍ਹੋ :  ਈਸ਼ਾ ਅੰਬਾਨੀ ਦੀ ਕੰਪਨੀ ’ਤੇ ਕਰਜ਼ੇ ਦਾ ਭਾਰੀ ਬੋਝ, ਇਕ ਸਾਲ ’ਚ 73 ਫੀਸਦੀ ਵਧਿਆ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Harinder Kaur

Content Editor

Related News