ਡਿਜੀਟਲ ਫਰਾਡ ਦੇ ਸ਼ਿਕਾਰ ਲੋਕਾਂ ਨੂੰ ਮਿਲੇਗਾ 25,000 ਦਾ ਮੁਆਵਜ਼ਾ! ਜਾਣੋ ਨਿਯਮਾਂ ਬਾਰੇ

Saturday, Mar 07, 2026 - 06:31 PM (IST)

ਡਿਜੀਟਲ ਫਰਾਡ ਦੇ ਸ਼ਿਕਾਰ ਲੋਕਾਂ ਨੂੰ ਮਿਲੇਗਾ 25,000 ਦਾ ਮੁਆਵਜ਼ਾ! ਜਾਣੋ ਨਿਯਮਾਂ ਬਾਰੇ

ਬਿਜ਼ਨੈੱਸ ਡੈਸਕ: ਭਾਰਤੀ ਰਿਜ਼ਰਵ ਬੈਂਕ (RBI) ਨੇ ਡਿਜੀਟਲ ਬੈਂਕਿੰਗ ਫਰਾਡ ਦੇ ਮਾਮਲਿਆਂ ਵਿੱਚ ਆਮ ਲੋਕਾਂ ਨੂੰ ਵੱਡੀ ਰਾਹਤ ਦੇਣ ਲਈ ਇੱਕ ਅਹਿਮ ਪ੍ਰਸਤਾਵ ਪੇਸ਼ ਕੀਤਾ ਹੈ। ਇਸ ਪ੍ਰਸਤਾਵ ਦੇ ਤਹਿਤ, ਡਿਜੀਟਲ ਠੱਗੀ ਦਾ ਸ਼ਿਕਾਰ ਹੋਏ ਗਾਹਕਾਂ ਨੂੰ ਹੋਏ ਨੁਕਸਾਨ ਦੀ ਭਰਪਾਈ ਲਈ ਮੁਆਵਜ਼ਾ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ :    ਭਾਰਤ ਤੱਕ ਪਹੁੰਚਿਆ ਈਰਾਨ-ਇਜ਼ਰਾਈਲ ਜੰਗ ਦਾ ਸੇਕ, Cooking oil ਸਮੇਤ ਇਨ੍ਹਾਂ ਚੀਜ਼ਾਂ ਦੇ ਵਧੇ ਰੇਟ.

85 ਫੀਸਦੀ ਤੱਕ ਮਿਲੇਗਾ ਮੁਆਵਜ਼ਾ

RBI ਦੇ ਨਵੇਂ ਪ੍ਰਸਤਾਵ ਅਨੁਸਾਰ, ਜੇਕਰ ਕਿਸੇ ਵਿਅਕਤੀ ਨੂੰ ਇਲੈਕਟ੍ਰਾਨਿਕ ਬੈਂਕਿੰਗ ਟ੍ਰਾਂਜੈਕਸ਼ਨ ਵਿੱਚ 50,000 ਰੁਪਏ ਤੱਕ ਦਾ ਨੁਕਸਾਨ ਹੁੰਦਾ ਹੈ, ਤਾਂ ਉਸਨੂੰ 85 ਫੀਸਦੀ ਤੱਕ ਮੁਆਵਜ਼ਾ ਮਿਲ ਸਕਦਾ ਹੈ। ਹਾਲਾਂਕਿ, ਇਸ ਮੁਆਵਜ਼ੇ ਦੀ ਵੱਧ ਤੋਂ ਵੱਧ ਸੀਮਾ 25,000 ਰੁਪਏ ਤੈਅ ਕੀਤੀ ਗਈ ਹੈ। ਇਹ ਗੱਲ ਧਿਆਨ ਦੇਣ ਯੋਗ ਹੈ ਕਿ ਇਹ ਮੁਆਵਜ਼ਾ ਇੱਕ ਵਿਅਕਤੀ ਨੂੰ ਸਿਰਫ਼ ਇੱਕ ਵਾਰ ਹੀ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ :  ਸੋਨਾ ਖ਼ਰੀਦਣ ਵਾਲਿਆਂ ਲਈ ਵੱਡੀ ਖ਼ਬਰ, ਸਰਕਾਰ ਨੇ ਵਧਾਇਆ ਲਾਜ਼ਮੀ ਹਾਲਮਾਰਕਿੰਗ ਦਾ ਦਾਇਰਾ

5 ਦਿਨਾਂ ਦੇ ਅੰਦਰ ਕਰਨੀ ਹੋਵੇਗੀ ਸ਼ਿਕਾਇਤ

ਨਿਯਮਾਂ ਮੁਤਾਬਕ, ਫਰਾਡ ਦੇ ਸ਼ਿਕਾਰ ਵਿਅਕਤੀ ਨੂੰ ਘਟਨਾ ਵਾਪਰਨ ਦੇ 5 ਦਿਨਾਂ ਦੇ ਅੰਦਰ ਆਪਣੇ ਬੈਂਕ ਅਤੇ ਨੈਸ਼ਨਲ ਸਾਈਬਰ ਕ੍ਰਾਈਮ ਪੋਰਟਲ ਜਾਂ ਹੈਲਪਲਾਈਨ 'ਤੇ ਸ਼ਿਕਾਇਤ ਦਰਜ ਕਰਵਾਉਣੀ ਲਾਜ਼ਮੀ ਹੋਵੇਗੀ। ਬੈਂਕ ਨੂੰ ਗਾਹਕ ਦੀ ਅਰਜ਼ੀ ਮਿਲਣ ਦੇ 5 ਦਿਨਾਂ ਦੇ ਅੰਦਰ ਮੁਆਵਜ਼ੇ ਦੀ ਰਕਮ ਅਦਾ ਕਰਨੀ ਹੋਵੇਗੀ।

ਇਹ ਵੀ ਪੜ੍ਹੋ :  ਮੱਧ ਪੂਰਬ ਤਣਾਅ ਕਾਰਨ ਵਧੀਆਂ ਸੋਨੇ ਦੀਆਂ ਕੀਮਤਾਂ , ਅਪ੍ਰੈਲ ਤੋਂ ਬਾਅਦ ਇੰਨੀ ਹੋਵੇਗੀ Gold ਦੀ ਕੀਮਤ

ਕਦੋਂ ਤੋਂ ਲਾਗੂ ਹੋਣਗੇ ਨਿਯਮ?

RBI ਨੇ ਇਹ ਡਰਾਫਟ ਪ੍ਰਸਤਾਵ 6 ਮਾਰਚ ਨੂੰ ਜਾਰੀ ਕੀਤਾ ਹੈ ਅਤੇ ਇਸ 'ਤੇ ਲੋਕਾਂ ਤੋਂ 6 ਅਪ੍ਰੈਲ 2026 ਤੱਕ ਸੁਝਾਅ ਮੰਗੇ ਗਏ ਹਨ। ਜੇਕਰ ਇਹ ਨਿਯਮ ਪ੍ਰਵਾਨ ਹੋ ਜਾਂਦੇ ਹਨ, ਤਾਂ ਇਹ 1 ਜੁਲਾਈ 2026 ਜਾਂ ਉਸ ਤੋਂ ਬਾਅਦ ਹੋਣ ਵਾਲੇ ਡਿਜੀਟਲ ਲੈਣ-ਦੇਣ 'ਤੇ ਲਾਗੂ ਹੋਣਗੇ।

ਇਹ ਵੀ ਪੜ੍ਹੋ :   ਈਰਾਨ ਤਣਾਅ ਦਰਮਿਆਨ ਅਮਰੀਕਾ ਦੀ ਵੱਡੀ ਗੋਲਡ ਡੀਲ, ਕੀਮਤਾਂ 'ਤੇ ਹੋ ਸਕਦੈ ਅਸਰ?

ਇਸ ਯੋਜਨਾ ਦੇ ਤਹਿਤ ਮੁਆਵਜ਼ੇ ਦਾ ਖਰਚਾ RBI, ਗਾਹਕ ਦੇ ਬੈਂਕ ਅਤੇ ਲਾਭਪਾਤਰੀ ਬੈਂਕ (ਜਿਸ ਬੈਂਕ ਖਾਤੇ ਵਿੱਚ ਪੈਸਾ ਗਿਆ ਹੈ) ਦੇ ਵਿਚਕਾਰ ਵੰਡਿਆ ਜਾਵੇਗਾ। ਇਸ ਕਦਮ ਨਾਲ ਡਿਜੀਟਲ ਬੈਂਕਿੰਗ ਫਰਾਡ ਦੇ ਮਾਮਲਿਆਂ ਵਿੱਚ ਗਾਹਕਾਂ ਨੂੰ ਵੱਡੀ ਰਾਹਤ ਮਿਲਣ ਦੀ ਉਮੀਦ ਹੈ।

ਇਹ ਵੀ ਪੜ੍ਹੋ :   PNB ਖ਼ਾਤਾਧਾਰਕਾਂ ਨੂੰ ਝਟਕਾ ! Cash Withdrawal ਦੇ ਨਿਯਮਾਂ 'ਚ ਹੋ ਗਿਆ ਵੱਡਾ ਬਦਲਾਅ

ਇਹ ਵੀ ਪੜ੍ਹੋGold Loan ਨੂੰ ਲੈ ਕੇ ਬਦਲਿਆ ਲੋਕਾਂ ਦਾ ਨਜ਼ਰੀਆ, ਹੁਣ ਅਮੀਰ ਪਰਿਵਾਰ ਵੀ ਗਿਰਵੀ ਰੱਖ ਰਹੇ ਗਹਿਣੇ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt


author

Harinder Kaur

Content Editor

Related News