ਵਿਜੇ ਮਾਲਿਆ ਨੂੰ ਵੱਡਾ ਝਟਕਾ, ਜਾਇਦਾਦ ਜ਼ਬਤ ਦੀ ਪ੍ਰਕਿਰਿਆ ਰੋਕਣ ਦੀ ਮੰਗ HC ਨੇ ਕੀਤੀ ਰੱਦ
Thursday, Jul 11, 2019 - 02:40 PM (IST)

ਮੁੰਬਈ — ਬੰਬਈ ਹਾਈਕੋਰਟ ਨੇ ਇਕ ਵਾਰ ਫਿਰ ਭਗੌੜੇ ਸ਼ਰਾਬ ਕਾਰੋਬਾਰੀ ਵਿਜੇ ਮਾਲਿਆ ਨੂੰ ਵੱਡਾ ਝਟਕਾ ਦਿੱਤਾ ਹੈ। ਸਰਕਾਰੀ ਏਜੰਸੀਆਂ ਵਲੋਂ ਜਾਇਦਾਦ ਜ਼ਬਤ ਕਰਨ ਦੀ ਪ੍ਰਕਿਰਿਆ 'ਤੇ ਰੋਕ ਲਈ ਦਿੱਤੀ ਗਈ ਮਾਲਿਆ ਦੀ ਅਰਜ਼ੀ ਨੂੰ ਬੰਬਈ ਹਾਈਕੋਰਟ ਨੇ ਰੱਦ ਕਰ ਦਿੱਤਾ ਹੈ। ਇਸ ਦੇ ਨਾਲ ਹੀ ਕੋਰਟ ਨੇ ਕਿਸੇ ਵੀ ਤਰ੍ਹਾਂ ਦੀ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ।
ਵਿਜੇ ਮਾਲਿਆ ਨੇ ਬੰਬਈ ਹਾਈਕੋਰਟ ਦੇ ਫੈਸਲੇ ਨੂੰ ਸੁਪਰੀਮ ਕੋਰਟ 'ਚ ਚੁਣੌਤੀ ਦਿੱਤੀ ਸੀ। ਉਸਨੇ ਮੰਗ ਕੀਤੀ ਸੀ ਕਿ ਕੋਰਟ ਉਨ੍ਹਾਂ ਦੀ ਜਾਇਦਾਦ ਨੂੰ ਜ਼ਬਤ ਕਰਨ ਦੀ ਕਾਰਵਾਈ 'ਤੇ ਰੋਕ ਲਗਾਏ। ਇਨਫੋਸਮੈਂਟ ਡਾਇਰੈਕਟੋਰੇਟ(ਈ.ਡੀ.) ਨੇ ਆਪਣੀ ਪਟੀਸ਼ਨ 'ਚ ਮਾਲਿਆ ਨੂੰ ਆਰਥਿਕ ਅਪਰਾਧ 'ਚ ਭਗੌੜਾ ਘੋਸ਼ਿਤ ਕਰਨ ਦੀ ਮੰਗ ਕੀਤੀ ਸੀ। ਇਸ ਦੇ ਨਾਲ ਹੀ ਕਿਹਾ ਸੀ ਕਿ ਉਸਦੀ ਜਾਇਦਾਦ ਜ਼ਬਤ ਕੀਤੀ ਜਾਵੇ ਅਤੇ ਨਵੇਂ ਐਫ.ਈ.ਓ. ਕਾਨੂੰਨ ਦੇ ਪ੍ਰਬੰਧਾਂ ਦੇ ਤਹਿਤ ਉਸਨੂੰ ਕੇਂਦਰ ਦੇ ਕੰਟਰੋਲ ਵਿਚ ਲਿਆਉਂਦਾ ਜਾਵੇ।
ਜ਼ਿਕਰਯੋਗ ਹੈ ਕਿ 9,000 ਕਰੋੜ ਰੁਪਏ ਤੋਂ ਜ਼ਿਆਦਾ ਦੇ ਘਪਲਿਆਂ ਅਤੇ ਮਨੀ ਲਾਂਡਰਿੰਗ ਦੇ ਮਾਮਲੇ 'ਚ ਵਿਜੇ ਮਾਲਿਆ ਦੀ ਹਵਾਲਗੀ ਲਈ ਭਾਰਤੀ ਏਜੰਸੀਆਂ ਲੰਮੇ ਸਮੇਂ ਤੋਂ ਕੋਸ਼ਿਸ਼ ਕਰ ਰਹੀਆਂ ਸਨ। ਬੈਂਕ ਦਾ ਲੋਨ ਲੈ ਕੇ ਫਰਾਰ ਚੱਲ ਰਹੇ ਸ਼ਰਾਬ ਕਾਰੋਬਾਰੀ ਨੂੰ PMLA ਕੋਰਟ ਨੇ ਪਿਛਲੇ ਦਿਨੀਂ ਭਗੌੜਾ ਘੋਸ਼ਿਤ ਕਰ ਦਿੱਤਾ ਸੀ।