Gold-Silver ਖ਼ਰੀਦਣ ਦੇ ਚਾਹਵਾਨ ਲੋਕਾਂ ਲਈ ਰਾਹਤ ਦੀ ਖ਼ਬਰ, ਡਿੱਗੀਆਂ ਕੀਮਤਾਂ

Thursday, Jan 23, 2025 - 10:47 AM (IST)

Gold-Silver ਖ਼ਰੀਦਣ ਦੇ ਚਾਹਵਾਨ ਲੋਕਾਂ ਲਈ ਰਾਹਤ ਦੀ ਖ਼ਬਰ, ਡਿੱਗੀਆਂ ਕੀਮਤਾਂ

ਨਵੀਂ ਦਿੱਲੀ - ਅੱਜ ਯਾਨੀ 23 ਜਨਵਰੀ ਨੂੰ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਗਿਰਾਵਟ ਦਰਜ ਕੀਤੀ ਗਈ ਹੈ। ਖ਼ਬਰ ਲਿਖੇ ਜਾਣ ਤੱਕ ਮਲਟੀ ਕਮੋਡਿਟੀ ਐਕਸਚੇਂਜ (MCX) 'ਤੇ 10 ਗ੍ਰਾਮ ਸੋਨੇ ਦੀ ਭਵਿੱਖੀ ਕੀਮਤ 0.14 ਫੀਸਦੀ ਡਿੱਗ ਕੇ 79,455 ਰੁਪਏ 'ਤੇ ਆ ਗਈ। ਇਸ ਦੇ ਨਾਲ ਹੀ ਇਕ ਕਿਲੋ ਚਾਂਦੀ ਦੀ ਕੀਮਤ 0.52 ਫੀਸਦੀ ਡਿੱਗ ਕੇ 91,465 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈ।

2024 ਵਿੱਚ ਸੋਨੇ ਨੇ 20% ਅਤੇ ਚਾਂਦੀ ਨੇ 17% ਰਿਟਰਨ ਦਿੱਤਾ

ਪਿਛਲੇ ਸਾਲ ਸੋਨੇ ਦੀ ਕੀਮਤ 20.22 ਫੀਸਦੀ ਵਧੀ ਸੀ। ਇਸ ਦੇ ਨਾਲ ਹੀ ਚਾਂਦੀ ਦੀ ਕੀਮਤ 'ਚ 17.19 ਫੀਸਦੀ ਦਾ ਵਾਧਾ ਹੋਇਆ ਹੈ। 1 ਜਨਵਰੀ 2024 ਨੂੰ ਸੋਨਾ 63,352 ਰੁਪਏ ਪ੍ਰਤੀ 10 ਗ੍ਰਾਮ ਸੀ, ਜੋ 31 ਦਸੰਬਰ 2024 ਨੂੰ 76,162 ਰੁਪਏ ਪ੍ਰਤੀ 10 ਗ੍ਰਾਮ 'ਤੇ ਪਹੁੰਚ ਗਿਆ। ਇਸ ਦੌਰਾਨ ਇਕ ਕਿਲੋ ਚਾਂਦੀ ਦੀ ਕੀਮਤ 73,395 ਰੁਪਏ ਪ੍ਰਤੀ ਕਿਲੋ ਤੋਂ ਵਧ ਕੇ 86,017 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈ।

ਸਿਰਫ਼ ਪ੍ਰਮਾਣਿਤ ਸੋਨਾ ਹੀ ਖਰੀਦੋ

ਬਿਊਰੋ ਆਫ਼ ਇੰਡੀਅਨ ਸਟੈਂਡਰਡਜ਼ (BIS) ਦੇ ਹਾਲਮਾਰਕ ਵਾਲਾ ਪ੍ਰਮਾਣਿਤ ਸੋਨਾ ਹਮੇਸ਼ਾ ਖਰੀਦੋ। ਸੋਨੇ 'ਤੇ 6 ਅੰਕਾਂ ਦਾ ਹਾਲਮਾਰਕ ਕੋਡ ਹੁੰਦਾ ਹੈ। ਇਸ ਨੂੰ ਹਾਲਮਾਰਕ ਯੂਨੀਕ ਆਈਡੈਂਟੀਫਿਕੇਸ਼ਨ ਨੰਬਰ ਯਾਨੀ HUID ਕਿਹਾ ਜਾਂਦਾ ਹੈ। ਇਹ ਨੰਬਰ ਅਲਫਾਨਿਊਮੇਰਿਕ ਹੈ ਭਾਵ ਕੁਝ ਇਸ ਤਰ੍ਹਾਂ ਦਾ ਹੈ - AZ4524। ਹਾਲਮਾਰਕਿੰਗ ਰਾਹੀਂ ਇਹ ਪਤਾ ਲਗਾਇਆ ਜਾ ਸਕਦਾ ਹੈ ਕਿ ਸੋਨੇ ਦੇ ਕਿੰਨੇ ਕੈਰੇਟ ਹਨ।


author

Harinder Kaur

Content Editor

Related News