ਸ਼ਹਿਰਾਂ ’ਚ ਘਰ ਖਰੀਦਣ ਵਾਲਿਆਂ ਨੂੰ ਕਰਜ਼ੇ ’ਤੇ ਵਿਆਜ ’ਚ ਰਾਹਤ ਦੇਣ ਲਈ ਅਗਲੇ ਮਹੀਨੇ ਇਕ ਸਕੀਮ ਲਿਆਵਾਂਗੇ : ਪੁਰੀ
Friday, Sep 01, 2023 - 05:56 PM (IST)

ਨਵੀਂ ਦਿੱਲੀ (ਭਾਸ਼ਾ) – ਹਾਊਸਿੰਗ ਅਤੇ ਸ਼ਹਿਰੀ ਮਾਮਲਿਆਂ ਬਾਰੇ ਮੰਤਰੀ ਹਰਦੀਪ ਸਿੰਘ ਪੁਰੀ ਨੇ ਕਿਹਾ ਕਿ ਸ਼ਹਿਰਾਂ ਵਿਚ ਆਪਣਾ ਘਰ ਖਰੀਦਣ ਦਾ ਸੁਪਨਾ ਦੇਖ ਰਹੇ ਲੋਕਾਂ ਨੂੰ ਹੋਮ ਲੋਨ ’ਤੇ ਵਿਆਜ ਵਿਚ ਰਾਹਤ ਦੇਣ ਲਈ ਅਗਲੇ ਮਹੀਨੇ ਇਕ ਸਕੀਮ ਲਿਆਂਦੀ ਜਾਵੇਗੀ। ਪੁਰੀ ਨੇ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਹਾਲੇ ਇਸ ਯੋਜਨਾ ਦੇ ਤੌਰ-ਤਰੀਕਿਆਂ ’ਤੇ ਕੰਮ ਕੀਤਾ ਜਾ ਰਿਹਾ ਹੈ। ਹਾਊਸਿੰਗ ਅਤੇ ਸ਼ਹਿਰੀ ਮਾਮਲਿਆਂ ਦੇ ਮੰਤਰਾਲਾ ਦੇ ਸਕੱਤਰ ਮਨੋਜ ਜੋਸ਼ੀ ਨੇ ਕਿਹਾ ਕਿ ਸ਼ਹਿਰਾਂ ਵਿਚ ਘਰ ਖਰੀਦਣ ਦਾ ਸੁਪਨਾ ਦੇਖ ਰਹੇ ਲੋਕਾਂ ਨੂੰ ਕਰਜ਼ੇ ’ਤੇ ਵਿਆਜ ਵਿਚ ਰਾਹਤ ਦੇਣ ਲਈ ਸਤੰਬਰ ਵਿਚ ਯੋਜਨਾ ਪੇਸ਼ ਕੀਤੀ ਜਾਏਗੀ।
ਇਹ ਵੀ ਪੜ੍ਹੋ : ਕੇਂਦਰ ਸਰਕਾਰ ਦਾ ਵੱਡਾ ਆਫ਼ਰ: 200 ਰੁਪਏ ਦੀ Shopping ਕਰਨ 'ਤੇ ਮਿਲੇਗਾ 1 ਕਰੋੜ ਜਿੱਤਣ ਦਾ ਮੌਕਾ, ਜਾਣੋ ਕਿਵੇਂ?
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਜਾਜ਼ੀ ਦਿਹਾੜੇ ’ਤੇ ਆਪਣੇ ਭਾਸ਼ਣ ਵਿਚ ਸ਼ਹਿਰਾਂ ਵਿਚ ਰਹਿ ਰਹੇ ਅਜਿਹੇ ਮੱਧ ਵਰਗ ਪਰਿਵਾਰਾਂ ਲਈ ਸਕੀਮ ਦਾ ਐਲਾਨ ਕੀਤਾ ਸੀ, ਜਿਨ੍ਹਾਂ ਕੋਲ ਆਪਣਾ ਘਰ ਨਹੀਂ ਹੈ। ਮੋਦੀ ਨੇ ਲਾਲ ਕਿਲ੍ਹੇ ’ਤੇ ਆਪਣੇ ਸੰਬੋਧਨ ਵਿਚ ਕਿਹਾ ਸੀ ਕਿ ਮੱਧ ਵਰਗ ਦੇ ਪਰਿਵਾਰਾਂ ਦਾ ਸ਼ਹਿਰਾਂ ਵਿਚ ਆਪਣੇ ਘਰ ਦਾ ਸੁਪਨਾ ਹੁੰਦਾ ਹੈ। ਅਸੀਂ ਛੇਤੀ ਹੀ ਇਸ ਲਈ ਯੋਜਨਾ ਲਿਆਵਾਂਗੇ। ਉਨ੍ਹਾਂ ਨੇ ਕਿਹਾ ਸੀ ਕਿ ਅਸੀਂ ਕਿਰਾਏ ਦੇ ਘਰਾਂ, ਅਣ-ਅਧਿਕਾਰਤ ਬਸਤੀਆਂ ਅਤੇ ਝੋਪੜੀਆਂ ’ਚ ਰਹਿਣ ਵਾਲੇ ਪਰਿਵਾਰਾਂ ਨੂੰ ਆਪਣਾ ਘਰ ਬਣਾਉਣ ਲਈ ਬੈਂਕ ਕਰਜ਼ੇ ਵਿਚ ਵਿਆਜ ਵਿਚ ਰਾਹਤ ਦੇਣ ਦਾ ਫੈਸਲਾ ਲਿਆ ਹੈ।
ਇਹ ਵੀ ਪੜ੍ਹੋ : ਦੁਨੀਆ ਭਰ ਵਿਚ ਵੱਜ ਰਿਹਾ ਦੇਸ਼ ਦਾ ਡੰਕਾ, 21 ਦਿੱਗਜ ਕੰਪਨੀਆਂ ਦੀ ਕਮਾਨ ਭਾਰਤੀ CEO ਦੇ ਹੱਥ
ਇਹ ਵੀ ਪੜ੍ਹੋ : ਭੱਦਰਵਾਹ ਦੇ ਰਾਜਮਾਂਹ ਅਤੇ ਬ੍ਰਿਟੇਨ ਦੀ ਮਹਾਰਾਣੀ ਨੂੰ ਤੋਹਫੇ ਵਜੋਂ ਦਿੱਤੇ ਸੁਲਾਈ ਸ਼ਹਿਦ ਨੂੰ ਮਿਲਿਆ ‘GI’ ਦਾ ਦਰਜਾ
ਇਹ ਵੀ ਪੜ੍ਹੋ : ਚੀਨੀ ਲੋਕਾਂ ਨੇ ਜਾਪਾਨੀ ਉਤਪਾਦਾਂ ਦਾ ਕੀਤਾ ਬਾਇਕਾਟ, ਖ਼ਰੀਦਿਆ ਸਾਮਾਨ ਵੀ ਕਰ ਰਹੇ ਵਾਪਸ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8