ਕੱਚੇ ਤੇਲ ''ਚ ਕਮਜ਼ੋਰੀ, ਸੋਨੇ ਦੀ ਚਾਲ ਤੇਜ਼

11/22/2019 9:27:09 AM

ਮੁੰਬਈ — ਅੰਤਰਰਾਸ਼ਟਰੀ ਬਜ਼ਾਰ 'ਚ ਕੱਚਾ ਤੇਲ ਕਮਜ਼ੋਰੀ ਨਾਲ ਕਾਰੋਬਾਰ ਕਰ ਰਿਹਾ ਹੈ। ਨਾਇਮੈਕਸ ਕਰੂਡ 0.72 ਫੀਸਦੀ ਦੀ ਕਮਜ਼ੋਰੀ ਦੇ ਨਾਲ 58.00 ਡਾਲਰ ਦੇ ਆਸ-ਪਾਸ ਨਜ਼ਰ ਆ ਰਿਹਾ ਹੈ। ਬ੍ਰੇਂਟ ਕਰੂਡ 'ਚ ਵੀ ਗਿਰਾਵਟ ਦਿਖ ਰਹੀ ਹੈ ਅਤੇ ਇਹ 0.64 ਫੀਸਦੀ ਦੀ ਕਮਜ਼ੋਰੀ ਦੇ ਨਾਲ 64 ਡਾਲਰ ਦੇ ਆਸ-ਪਾਸ ਕਾਰੋਬਾਰ ਕਰ ਰਿਹਾ ਹੈ। 

ਇਸ ਦੇ ਨਾਲ ਹੀ ਜੇਕਰ ਗੱਲ ਕਰੀਏ ਸੋਨੇ-ਚਾਂਦੀ ਦੀ ਤਾਂ ਸੋਨੇ 'ਚ ਤੇਜ਼ੀ ਨਜ਼ਰ ਆ ਰਹੀ ਹੈ ਅਤੇ ਕੋਮੈਕਸ 'ਤੇ ਸੋਨਾ 0.08 ਫੀਸਦੀ ਦੀ ਕਮਜ਼ੋਰੀ ਦੇ ਨਾਲ 1464.70 ਡਾਲਰ 'ਤੇ ਕਾਰੋਬਾਰ ਕਰ ਰਿਹਾ ਹੈ। ਪਰ ਚਾਂਦੀ 'ਚ ਕਮਜ਼ੋਰੀ ਦਿਖਾਈ ਦੇ ਰਹੀ ਹੈ ਅਤੇ ਕੋਮੈਕਸ 'ਤੇ ਚਾਂਦੀ 0.03 ਫੀਸਦੀ ਦੀ ਗਿਰਾਵਟ ਦੇ ਨਾਲ 17 ਡਾਲਰ ਦੇ ਆਸ-ਪਾਸ ਕਾਰੋਬਾਰ ਕਰ ਰਹੀ ਹੈ।