ਕੱਚੇ ਤੇਲ ''ਚ ਕਮਜ਼ੋਰੀ, ਸੋਨੇ ਦੀ ਚਾਲ ਸੁਸਤ

09/18/2019 9:13:53 AM

ਮੁੰਬਈ — ਅੰਤਰਰਾਸ਼ਟਰੀ ਬਜ਼ਾਰ 'ਚ ਕੱਚਾ ਤੇਲ ਕਮਜ਼ੋਰੀ ਨਾਲ ਕਾਰੋਬਾਰ ਕਰ ਰਿਹਾ ਹੈ। ਨਾਇਮੈਕਸ ਕਰੂਡ 0.57 ਫੀਸਦੀ ਦੀ ਕਮਜ਼ੋਰੀ ਦੇ ਨਾਲ 59.00 ਡਾਲਰ ਦੇ ਆਸ-ਪਾਸ ਨਜ਼ਰ ਆ ਰਿਹਾ ਹੈ। ਇਸ ਦੇ ਨਾਲ ਹੀ ਬ੍ਰੇਂਡ ਕਰੂਡ 'ਚ ਗਿਰਾਵਟ ਦਿਖ ਰਹੀ ਹੈ ਅਤੇ ਇਹ 0.25 ਫੀਸਦੀ ਦੀ ਗਿਰਾਵਟ ਦੇ ਨਾਲ 64 ਡਾਲਰ ਦੇ ਆਸ-ਪਾਸ ਕਾਰੋਬਾਰ ਕਰ ਰਿਹਾ ਹੈ।

ਇਸ ਦੇ ਨਾਲ ਹੀ ਦੂਜੇ ਅੰਤਰਰਾਸ਼ਟਰੀ ਬਜ਼ਾਰ 'ਚ ਸੋਨੇ 'ਚ ਕਮਜ਼ੋਰੀ ਨਜ਼ਰ ਆ ਰਹੀ ਹੈ ਅਤੇ ਕੋਮੈਕਸ 'ਤੇ ਸੋਨਾ 0.26 ਫੀਸਦੀ ਦੀ ਗਿਰਾਵਟ ਦੇ ਨਾਲ 1509.50 ਡਾਲਰ 'ਤੇ ਕਾਰੋਬਾਰ ਕਰ ਰਿਹਾ ਹੈ। ਚਾਂਦੀ 'ਚ ਵੀ ਕਮਜ਼ੋਰੀ ਦਿਖਾਈ ਦੇ ਰਹੀ ਹੈ ਅਤੇ ਕੋਮੈਕਸ 'ਤੇ ਚਾਂਦੀ 0.63 ਫੀਸਦੀ ਦੀ ਗਿਰਾਵਟ ਦੇ 18 ਡਾਲਰ ਦੇ ਆਸ-ਪਾਸ ਕਾਰੋਬਾਰ ਕਰ ਰਹੀ ਹੈ।


Related News