ਮੁਕੇਸ਼ ਅੰਬਾਨੀ ਦੇ ਘਰ ਇਸ ਦਿਨ ਵੱਜਣਗੇ ਬੈਂਡ ਵਾਜੇ, 3 ਦਿਨ ਚੱਲੇਗਾ ਰਾਧਿਕਾ-ਅਨੰਤ ਦੇ ਵਿਆਹ ਦਾ ਜ਼ਸ਼ਨ (ਤਸਵੀਰਾਂ)
Saturday, Jan 13, 2024 - 07:07 PM (IST)
ਬਿਜ਼ਨੈੱਸ ਡੈਸਕ : ਮੁਕੇਸ਼ ਅੰਬਾਨੀ ਤੇ ਨੀਤਾ ਅੰਬਾਨੀ ਦੇ ਘਰ ਬਹੁਤ ਜਲਦੀ ਬੈਂਡ ਵਾਜਿਆਂ ਦੀ ਆਵਾਜ਼ ਸੁਣਾਈ ਦੇਣ ਵਾਲੀ ਹੈ। ਮੁਕੇਸ਼ ਅੰਬਾਨੀ ਦੇ ਬੇਟੇ ਅਨੰਤ ਅੰਬਾਨੀ ਜਲਦ ਹੀ ਆਪਣੀ ਮੰਗੇਤਰ ਰਾਧਿਕਾ ਮਰਚੈਂਟ ਨਾਲ ਵਿਆਹ ਦੇ ਬੰਧਨ 'ਚ ਬੱਝਣ ਜਾ ਰਹੇ ਹਨ। ਹਾਲ ਹੀ 'ਚ ਅਨੰਤ ਅਤੇ ਰਾਧਿਕਾ ਮਰਚੈਂਟ ਦੇ ਪ੍ਰੀ-ਵੈਡਿੰਗ ਫੰਕਸ਼ਨ ਦਾ ਕਾਰਡ ਸਾਹਮਣੇ ਆਇਆ ਸੀ, ਜਿਸ 'ਚ ਜੋੜੇ ਦੇ ਵਿਆਹ ਦੀ ਤਰੀਖ਼ ਸਾਹਮਣੇ ਆਈ ਹੈ।
ਇਹ ਵੀ ਪੜ੍ਹੋ - SpiceJet ਦੇ CEO ਦਾ ਵੱਡਾ ਐਲਾਨ, ਲਕਸ਼ਦੀਪ-ਅਯੁੱਧਿਆ ਜਾਣ ਵਾਲੇ ਯਾਤਰੀਆਂ ਲਈ ਸ਼ੁਰੂ ਕਰਨਗੇ ਵਿਸ਼ੇਸ਼ ਉਡਾਣਾਂ
ਪਿਛਲੇ ਸਾਲ ਹੋਈ ਸੀ ਅਨੰਤ ਅੰਬਾਨੀ ਅਤੇ ਰਾਧਿਕਾ ਮਰਚੈਂਟ ਦੀ ਮੰਗਣੀ
ਦੱਸ ਦੇਈਏ ਕਿ ਅਨੰਤ ਅੰਬਾਨੀ ਅਤੇ ਰਾਧਿਕਾ ਮਰਚੈਂਟ ਦੀ ਪਿਛਲੇ ਸਾਲ ਮੰਗਣੀ ਹੋਈ ਸੀ। ਦੋਵੇਂ ਕਈ ਸਾਲਾਂ ਤੋਂ ਇਕ-ਦੂਜੇ ਨਾਲ ਰਿਸ਼ਤੇ 'ਚ ਹਨ। ਹੁਣ ਆਖਿਰਕਾਰ ਦੋਵੇਂ ਵਿਆਹ ਕਰਨ ਜਾ ਰਹੇ ਹਨ। ਰਾਧਿਕਾ-ਅਨੰਤ ਅੰਬਾਨੀ ਦੇ ਵਿਆਹ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਪ੍ਰੀ-ਵੈਡਿੰਗ ਫੰਕਸ਼ਨ ਅੰਬਾਨੀ ਪਰਿਵਾਰ ਦੇ ਜੱਦੀ ਸ਼ਹਿਰ ਜਾਮਨਗਰ 'ਚ ਹੋਵੇਗਾ।
ਇਹ ਵੀ ਪੜ੍ਹੋ - Air India ਦੀ ਫਲਾਈਟ 'ਚ ਸ਼ਾਕਾਹਾਰੀ ਦੀ ਥਾਂ ਮਿਲਿਆ ਨਾਨ-ਵੈਜ ਖਾਣਾ, ਭੜਕੀ ਔਰਤ ਨੇ ਚੁੱਕਿਆ ਇਹ ਕਦਮ
ਇਸ ਦਿਨ ਹੋਣਗੇ ਪ੍ਰੀ-ਵੈਡਿੰਗ ਫੰਕਸ਼ਨ
ਕਾਰਡ ਦੇ ਅਨੁਸਾਰ, ਅਨੰਤ-ਰਾਧਿਕਾ ਦਾ ਪ੍ਰੀ-ਵੈਡਿੰਗ ਜਸ਼ਨ 1, 2 ਅਤੇ 3 ਮਾਰਚ 2024 ਨੂੰ ਜਾਮਨਗਰ, ਗੁਜਰਾਤ ਵਿੱਚ ਹੋਵੇਗਾ। ਅਨੰਤ ਅੰਬਾਨੀ-ਰਾਧਿਕਾ ਮਰਚੈਂਟ ਦੇ ਵਿਆਹ ਦੇ ਕਾਰਡ ਦਾ ਥੀਮ ਜੰਗਲ ਹੈ। ਇਸ ਕਾਰਡ ਦੇ ਉਪਰਲੇ ਹਿੱਸੇ 'ਤੇ ਦੋਵਾਂ ਦੇ ਨਾਮ ਦੇ ਪਹਿਲੇ ਅੱਖਰ ਹਿੰਦੀ 'ਚ ਲਿਖੇ ਗਏ ਹਨ। ਫਿਰ ਅੰਬਾਨੀ ਅਤੇ ਮਰਚੈਂਟ ਪਰਿਵਾਰਾਂ ਦੇ ਨਾਂ ਲਿਖੇ ਹੋਏ ਹਨ। ਵਿਆਹ ਵਾਲੇ ਕਾਰਡ 'ਚ ਨੀਤਾ ਅਤੇ ਮੁਕੇਸ਼ ਅੰਬਾਨੀ ਨੇ ਮਹਿਮਾਨਾਂ ਨੂੰ ਹੱਥ-ਲਿਖਤ ਸੱਦਾ ਪੱਤਰ ਭੇਜਿਆ ਹੈ, ਜਿਸ ਵਿੱਚ ਉਨ੍ਹਾਂ ਨੇ ਵਿਆਹ ਤੋਂ ਪਹਿਲਾਂ ਦੇ ਸਮਾਗਮ ਦੀ ਸਾਰੀ ਜਾਣਕਾਰੀ ਦਿੱਤੀ ਹੈ।
ਇਹ ਵੀ ਪੜ੍ਹੋ - Flight Offers: ਹਵਾਈ ਸਫ਼ਰ ਕਰਨ ਵਾਲਿਆਂ ਲਈ ਖ਼ੁਸ਼ਖ਼ਬਰੀ, ਹੁਣ ਸਿਰਫ਼ 1799 ਰੁਪਏ 'ਚ ਹੋਵੇਗੀ ਫਲਾਈਟ ਬੁੱਕ
ਕਾਰਡ 'ਚ ਵਿਆਹ ਦੀ ਤਾਰੀਖ਼ ਦਾ ਕੋਈ ਜ਼ਿਕਰ ਨਹੀਂ
ਤੁਹਾਨੂੰ ਦੱਸ ਦੇਈਏ ਕਿ ਜਾਮਨਗਰ ਮੁਕੇਸ਼ ਅੰਬਾਨੀ ਦਾ ਹੋਮਟਾਊਨ ਹੈ। ਅੰਬਾਨੀ ਪਰਿਵਾਰ ਇੱਥੇ ਹੀ ਆਪਣੇ ਪੁੱਤਰ ਦੇ ਪ੍ਰੀ-ਵੈਡਿੰਗ ਫੰਕਸ਼ਨ ਕਰਨ ਜਾ ਰਿਹਾ ਹੈ। ਫਿਲਹਾਲ ਵਿਆਹ ਦੇ ਕਾਰਡ ਵਿੱਚ ਰਾਧਿਕਾ ਅਤੇ ਅਨੰਤ ਦੇ ਵਿਆਹ ਦੀ ਤਾਰੀਖ਼ ਦਾ ਕੋਈ ਜ਼ਿਕਰ ਨਹੀਂ ਕੀਤਾ ਗਿਆ ਹੈ। ਅਨੰਤ ਅੰਬਾਨੀ ਅਤੇ ਰਾਧਿਕਾ ਮਰਚੈਂਟ ਦੇ ਪ੍ਰੀ-ਵੈਡਿੰਗ ਫੰਕਸ਼ਨ ਤੋਂ ਬਾਅਦ ਉਹਨਾਂ ਦੇ ਵਿਆਹ ਦੀ ਤਰੀਖ਼ ਕੀ ਹੋਵੇਗੀ, ਦੇ ਬਾਰੇ ਇੰਤਜ਼ਾਰ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ - ਅਮੀਰਾਂ ਦੀ ਲਿਸਟ ’ਚ ਵਧਿਆ ਮੁਕੇਸ਼ ਅੰਬਾਨੀ ਦਾ ਕੱਦ, 100 ਅਰਬ ਡਾਲਰ ਤੋਂ ਪਾਰ ਹੋਈ ਜਾਇਦਾਦ
ਇਹ ਵੀ ਪੜ੍ਹੋ - ਭਾਰਤੀਆਂ ਲੋਕਾਂ ਲਈ ਖ਼ਾਸ ਖ਼ਬਰ, ਇਸ ਸਾਲ ਇੰਨੇ ਫ਼ੀਸਦੀ ਹੋ ਸਕਦਾ ਹੈ ਤਨਖ਼ਾਹ 'ਚ ਵਾਧਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8