ਪੱਛਮੀ ਏਸ਼ੀਆ ਤਣਾਅ ਨੇ ਵਧਾਈ ਚਿੰਤਾ: ਕੱਚੇ ਤੇਲ ਦੀਆਂ ਕੀਮਤਾਂ ''ਚ ਉਛਾਲ, ਨਿਫਟੀ 21,000 ਤੱਕ ਡਿੱਗਣ ਦਾ ਖ਼ਤਰਾ

Friday, May 15, 2026 - 06:38 PM (IST)

ਪੱਛਮੀ ਏਸ਼ੀਆ ਤਣਾਅ ਨੇ ਵਧਾਈ ਚਿੰਤਾ: ਕੱਚੇ ਤੇਲ ਦੀਆਂ ਕੀਮਤਾਂ ''ਚ ਉਛਾਲ, ਨਿਫਟੀ 21,000 ਤੱਕ ਡਿੱਗਣ ਦਾ ਖ਼ਤਰਾ

ਬਿਜ਼ਨੈੱਸ ਡੈਸਕ : ਪੱਛਮੀ ਏਸ਼ੀਆ ਵਿੱਚ ਵਧਦੇ ਤਣਾਅ ਦਾ ਅਸਰ ਹੁਣ ਗਲੋਬਲ ਊਰਜਾ ਬਾਜ਼ਾਰ ਤੋਂ ਨਿਕਲ ਕੇ ਭਾਰਤੀ ਅਰਥਵਿਵਸਥਾ 'ਤੇ ਸਾਫ਼ ਦਿਖਾਈ ਦੇਣ ਲੱਗਾ ਹੈ। ਕੱਚੇ ਤੇਲ (Brent Crude) ਦੀਆਂ ਕੀਮਤਾਂ ਲਗਾਤਾਰ 100 ਤੋਂ 110 ਡਾਲਰ ਪ੍ਰਤੀ ਬੈਰਲ ਦੇ ਵਿਚਕਾਰ ਬਣੀਆਂ ਹੋਈਆਂ ਹਨ, ਜਿਸ ਨਾਲ ਆਉਣ ਵਾਲੇ ਮਹੀਨਿਆਂ ਵਿੱਚ ਆਮ ਲੋਕਾਂ ਦੀ ਜੇਬ 'ਤੇ ਬੋਝ ਵਧਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।

ਇਹ ਵੀ ਪੜ੍ਹੋ :    ਘਰੇਲੂ LPG ਸਿਲੰਡਰ ਦੀ ਡਿਲੀਵਰੀ ਲਈ OTP ਸਿਸਟਮ ਹੋਵੇਗਾ ਖ਼ਤਮ! BHC ਨੇ ਤੇਲ ਕੰਪਨੀਆਂ ਨੂੰ ਦਿੱਤੇ ਨਿਰਦੇਸ਼

ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ 10 ਰੁਪਏ ਤੱਕ ਦੇ ਵਾਧੇ ਦੀ ਸੰਭਾਵਨਾ ਤੇਲ ਕੰਪਨੀਆਂ ਨੂੰ ਹੋ ਰਹੇ ਘਾਟੇ ਕਾਰਨ ਤੇਲ ਦੀਆਂ ਕੀਮਤਾਂ ਵਿੱਚ ਵਾਧਾ ਹੋ ਸਕਦਾ ਹੈ। ਰਿਪੋਰਟਾਂ ਮੁਤਾਬਕ, ਮੌਜੂਦਾ ਕੀਮਤਾਂ 'ਤੇ ਤੇਲ ਕੰਪਨੀਆਂ ਨੂੰ ਪ੍ਰਤੀ ਲੀਟਰ 17 ਤੋਂ 18 ਰੁਪਏ ਦਾ ਨੁਕਸਾਨ ਹੋ ਰਿਹਾ ਹੈ। ਅਜਿਹੇ ਵਿੱਚ ਈਂਧਨ ਦੀਆਂ ਕੀਮਤਾਂ ਵਿੱਚ ਕਰੀਬ 10 ਰੁਪਏ ਪ੍ਰਤੀ ਲੀਟਰ ਤੱਕ ਦਾ ਵਾਧਾ ਹੋ ਸਕਦਾ ਹੈ।

ਇਹ ਵੀ ਪੜ੍ਹੋ :  8ਵੇਂ ਤਨਖਾਹ ਕਮਿਸ਼ਨ ਤਹਿਤ ਸੈਲਰੀ 'ਚ ਇਤਿਹਾਸਕ ਵਾਧੇ ਦੀ ਤਿਆਰੀ! ਇਨ੍ਹਾਂ ਸੂਬਿਆਂ 'ਚ ਮੁਕੰਮਲ ਹੋਏ ਮੀਟਿੰਗਾਂ ਦੇ ਦੌਰ

ਸ਼ੇਅਰ ਬਾਜ਼ਾਰ 'ਤੇ ਮੰਡਰਾ ਰਿਹਾ ਖ਼ਤਰਾ

ਨਿਫਟੀ 21,000 ਤੱਕ ਫਿਸਲ ਸਕਦਾ ਹੈ ਬ੍ਰੋਕਰੇਜ ਫਰਮ ਐਮਕੇ ਗਲੋਬਲ (Emkay Global) ਅਨੁਸਾਰ, ਜੇਕਰ ਪੱਛਮੀ ਏਸ਼ੀਆ ਦਾ ਸੰਕਟ ਲੰਬਾ ਖਿੱਚਦਾ ਹੈ, ਤਾਂ ਨਿਫਟੀ 21,000 ਦੇ ਪੱਧਰ ਤੱਕ ਡਿੱਗ ਸਕਦਾ ਹੈ। ਮਾਹਰਾਂ ਦਾ ਮੰਨਣਾ ਹੈ ਕਿ ਬਾਜ਼ਾਰ ਨੇ ਅਜੇ ਪੂਰੀ ਤਰ੍ਹਾਂ ਇਸ ਜੋਖਮ ਨੂੰ ਅਪਣੇ ਅੰਦਰ ਸ਼ਾਮਲ ਨਹੀਂ ਕੀਤਾ ਹੈ। ਹਾਲਾਂਕਿ, ਅਮਰੀਕਾ ਅਤੇ ਈਰਾਨ ਵਿਚਾਲੇ ਸੰਭਾਵਿਤ ਸਮਝੌਤੇ ਤੋਂ ਕੁਝ ਰਾਹਤ ਦੀ ਉਮੀਦ ਵੀ ਜਤਾਈ ਜਾ ਰਹੀ ਹੈ।

ਇਹ ਵੀ ਪੜ੍ਹੋEPFO ਦਾ ਕਰੋੜਾਂ ਕਰਮਚਾਰੀਆਂ ਨੂੰ ਵੱਡਾ ਤੋਹਫ਼ਾ: ਹੁਣ ਕਿਸੇ ਵੀ ਸਮੇਂ ਕਢਵਾ ਸਕੋਗੇ PF ਦੇ ਪੈਸੇ, ਜਾਣੋ ਨਵਾਂ ਸਿਸਟਮ

ਰੋਜ਼ਾਨਾ ਵਰਤੋਂ ਦੀਆਂ ਵਸਤੂਆਂ ਹੋ ਸਕਦੀਆਂ ਹਨ ਮਹਿੰਗੀਆਂ

ਜੇਕਰ ਕੱਚਾ ਤੇਲ ਲੰਬੇ ਸਮੇਂ ਤੱਕ ਮਹਿੰਗਾ ਰਹਿੰਦਾ ਹੈ, ਤਾਂ ਇਸ ਦਾ ਅਸਰ ਸਿਰਫ਼ ਪੈਟਰੋਲ-ਡੀਜ਼ਲ ਤੱਕ ਸੀਮਤ ਨਹੀਂ ਰਹੇਗਾ। ਟ੍ਰਾਂਸਪੋਰਟੇਸ਼ਨ ਦੇ ਖਰਚੇ ਵਧਣ ਕਾਰਨ ਰੋਜ਼ਾਨਾ ਵਰਤੋਂ ਦੀਆਂ ਚੀਜ਼ਾਂ ਵੀ ਮਹਿੰਗੀਆਂ ਹੋ ਸਕਦੀਆਂ ਹਨ, ਜਿਸ ਨਾਲ ਕੰਪਨੀਆਂ ਦੇ ਮੁਨਾਫੇ 'ਤੇ ਵੀ ਅਸਰ ਪਵੇਗਾ।

ਇਹ ਵੀ ਪੜ੍ਹੋ : ਜ਼ਮੀਨ 'ਤੇ ਜਹਾਜ਼ ਚਲਾਉਣ ਲਈ ਏਅਰਲਾਈਨ ਲੱਭ ਰਹੀ ਪਾਇਲਟ, 95 ਲੱਖ ਰੁਪਏ ਮਿਲੇਗੀ ਤਨਖ਼ਾਹ

ਸਰਕਾਰ ਅਤੇ RBI ਦੇ ਵੱਡੇ ਕਦਮ

ਸੋਨੇ-ਚਾਂਦੀ 'ਤੇ ਡਿਊਟੀ ਵਧੀ: ਸਰਕਾਰ ਨੇ ਚਾਲੂ ਖਾਤਾ ਘਾਟੇ (CAD) ਨੂੰ ਕੰਟਰੋਲ ਕਰਨ ਲਈ ਸੋਨੇ ਅਤੇ ਚਾਂਦੀ 'ਤੇ ਆਯਾਤ ਡਿਊਟੀ 6 ਫੀਸਦੀ ਤੋਂ ਵਧਾ ਕੇ 15 ਫੀਸਦੀ ਕਰ ਦਿੱਤੀ ਹੈ। ਇਸ ਨਾਲ ਜਵੈਲਰੀ ਸੈਕਟਰ ਪ੍ਰਭਾਵਿਤ ਹੋ ਸਕਦਾ ਹੈ।
ਵਿਆਜ ਦਰਾਂ 'ਚ ਵਾਧਾ: ਮਹਿੰਗਾਈ ਨੂੰ ਕੰਟਰੋਲ ਕਰਨ ਲਈ ਭਾਰਤੀ ਰਿਜ਼ਰਵ ਬੈਂਕ (RBI) ਵਿਆਜ ਦਰਾਂ ਵਧਾ ਸਕਦਾ ਹੈ। ਇਸ ਨਾਲ ਰੁਪਏ ਨੂੰ ਮਜ਼ਬੂਤੀ ਮਿਲ ਸਕਦੀ ਹੈ, ਪਰ ਆਮ ਲੋਕਾਂ ਲਈ ਕਰਜ਼ੇ ਮਹਿੰਗੇ ਹੋ ਜਾਣਗੇ।
ਮਾਹਰਾਂ ਦਾ ਕਹਿਣਾ ਹੈ ਕਿ ਜੇਕਰ ਪੱਛਮੀ ਏਸ਼ੀਆ ਦਾ ਤਣਾਅ ਜਲਦੀ ਖ਼ਤਮ ਨਹੀਂ ਹੁੰਦਾ, ਤਾਂ ਭਾਰਤੀ ਬਾਜ਼ਾਰਾਂ ਅਤੇ ਅਰਥਵਿਵਸਥਾ 'ਤੇ ਇਹ ਦਬਾਅ ਲੰਬੇ ਸਮੇਂ ਤੱਕ ਬਣਿਆ ਰਹਿ ਸਕਦਾ ਹੈ।

ਇਹ ਵੀ ਪੜ੍ਹੋ :  ਪਾਸਪੋਰਟ ਬਣਵਾਉਣ ਵਾਲਿਆਂ ਲਈ ਵੱਡੀ ਖ਼ੁਸ਼ਖ਼ਬਰੀ! ਹੁਣ ਸਿਰਫ਼ 5 ਦਿਨਾਂ 'ਚ ਮਿਲੇਗਾ ਪਾਸਪੋਰਟ
ਇਹ ਵੀ ਪੜ੍ਹੋ :   ਦੋ ਦਿਨ ਦੀ ਦੇਸ਼ ਵਿਆਪੀ Bank Strike ਦਾ ਐਲਾਨ, ਪ੍ਰਭਾਵਿਤ ਹੋ ਸਕਦੀਆਂ ਹਨ ਬੈਂਕਿੰਗ ਸੇਵਾਵਾਂ
ਇਹ ਵੀ ਪੜ੍ਹੋ :  ਈਸ਼ਾ ਅੰਬਾਨੀ ਨੇ ਪਹਿਨੀ ਸੋਨੇ ਦੀ ਸਾੜੀ ਤੇ 200 ਕਰੋੜ ਦਾ ਬਲਾਊਜ਼, ਹੱਥ 'ਚ ਫੜਿਆ 'ਅੰਬ' ਬਣਿਆ ਚਰਚਾ ਦਾ ਵਿਸ਼ਾ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt


author

Harinder Kaur

Content Editor

Related News