ਪੱਛਮੀ ਰੇਲਵੇ ਦਾ ਵੱਡਾ ਫ਼ੈਸਲਾ, ਯਾਤਰੀਆਂ ਨੂੰ ਮਿਲੇਗੀ ਰਾਹਤ

Saturday, Sep 19, 2020 - 01:50 PM (IST)

ਨਵੀਂ ਦਿੱਲੀ— ਕੋਰੋਨਾ ਸੰਕਰਮਣ ਨੂੰ ਰੋਕਣ ਲਈ ਮੁੰਬਈ 'ਚ ਲੋਕਲ ਟਰੇਨਾਂ ਆਮ ਨਾਗਰਿਕਾਂ ਲਈ ਬੰਦ ਹਨ ਪਰ ਕੋਰੋਨਾ ਫਰੰਟਲਾਈਨਰਾਂ ਸਮੇਤ ਹੋਰ ਜ਼ਰੂਰੀ ਸੇਵਾਵਾਂ ਪ੍ਰਦਾਨ ਕਰਨ ਵਾਲੇ ਨਾਗਰਿਕਾਂ ਲਈ ਵਿਸ਼ੇਸ਼ ਲੋਕਲ ਟਰੇਨਾਂ ਚਲਾਈਆਂ ਜਾ ਰਹੀਆਂ ਹਨ।

ਇਨ੍ਹਾਂ ਲੋਕਾਂ ਨੂੰ ਹੋਰ ਰਾਹਤ ਦੇਣ ਲਈ ਪੱਛਮੀ ਰੇਲਵੇ ਨੇ ਇਨ੍ਹਾਂ ਵਿਸ਼ੇਸ਼ ਲੋਕਲ ਟਰੇਨਾਂ ਦੀ ਗਿਣਤੀ 'ਚ ਵਾਧਾ ਕਰਨ ਦਾ ਫ਼ੈਸਲਾ ਕੀਤਾ ਹੈ।

ਫਿਲਹਾਲ ਪੱਛਮੀ ਰੇਲਵੇ ਵੱਲੋਂ 350 ਵਿਸ਼ੇਸ਼ ਲੋਕਲ ਟਰੇਨਾਂ ਚਲਾਈਆਂ ਜਾ ਰਹੀਆਂ ਹਨ। ਮਹਾਰਾਸ਼ਟਰ ਸਰਕਾਰ ਵੱਲੋਂ ਬਹੁਤ ਜ਼ਰੂਰੀ ਸੇਵਾਵਾਂ ਦੇਣ ਵਾਲੇ ਕਰਮਚਾਰੀਆਂ ਲਈ ਵਿਸ਼ੇਸ਼ ਟਰੇਨਾਂ ਚਲਾਉਣ ਦੀ ਬੇਨਤੀ ਰੇਲ ਮੰਤਰਾਲਾ ਕੋਲ ਲਗਾਤਾਰ ਕੀਤੀ ਜਾ ਰਹੀ ਹੈ। ਇਨ੍ਹਾਂ ਲੋਕਲ ਟਰੇਨਾਂ ਨਾਲ ਯਾਤਰੀਆਂ ਨੂੰ ਵੱਡੀ ਰਾਹਤ ਮਿਲ ਰਹੀ ਹੈ ਪਰ ਜ਼ਰੂਰੀ ਸੇਵਾ 'ਚ ਕੰਮ ਕਰਨ ਵਾਲੇ ਕਰਮਚਾਰੀਆਂ ਦੀ ਗਿਣਤੀ ਵੱਡੀ ਹੋਣ ਕਾਰਨ ਚਲਾਈਆਂ ਜਾ ਰਹੀਆਂ ਵਿਸ਼ੇਸ਼ ਲੋਕਲ ਟਰੇਨਾਂ ਦੀ ਗਿਣਤੀ ਘੱਟ ਪੈ ਰਹੀ ਹੈ। ਇਸ ਦੀ ਵਜ੍ਹਾ ਪੱਛਮੀ ਰੇਲਵੇ ਦੀ ਲੋਕਲ ਟਰੇਨ 'ਚ ਭੀੜ ਦੇਖਣ ਨੂੰ ਮਿਲ ਰਹੀ ਹੈ। ਇਸ 'ਤੇ ਧਿਆਨ ਦਿੰਦੇ ਹੋਏ ਪੱਛਮੀ ਰੇਲਵੇ ਨੇ ਲੋਕਲ ਟਰੇਨਾਂ ਦੀ ਗਿਣਤੀ ਵਧਾਉਣ ਦਾ ਫ਼ੈਸਲਾ ਕੀਤਾ ਹੈ।


Sanjeev

Content Editor

Related News