Windfall Profit Tax:ਕੇਂਦਰ ਸਰਕਾਰ ਨੇ ਕੱਚੇ ਤੇਲ 'ਤੇ ਵਿੰਡਫਾਲ ਟੈਕਸ ਘਟਾਇਆ, ATF 'ਤੇ ਵੀ ਦਿੱਤੀ ਰਾਹਤ
Friday, Dec 16, 2022 - 01:18 PM (IST)
ਨਵੀਂ ਦਿੱਲੀ - ਕੇਂਦਰ ਨੇ ਸ਼ੁੱਕਰਵਾਰ ਨੂੰ ਕੱਚੇ ਤੇਲ, ਡੀਜ਼ਲ ਅਤੇ ਏਵੀਏਸ਼ਨ ਟਰਬਾਈਨ ਫਿਊਲ (ਏ.ਟੀ.ਐੱਫ.) 'ਤੇ ਵਿੰਡਫਾਲ ਪ੍ਰੋਫਿਟ ਟੈਕਸ 'ਚ ਕਟੌਤੀ ਦਾ ਐਲਾਨ ਕੀਤਾ ਹੈ। ਇਹ ਸੋਧੀਆਂ ਦਰਾਂ 16 ਦਸੰਬਰ 2022 ਭਾਵ ਅੱਜ ਤੋਂ ਲਾਗੂ ਹੋ ਗਈਆਂ ਹਨ। ਇਕ ਸਰਕਾਰੀ ਨੋਟੀਫਿਕੇਸ਼ਨ ਅਨੁਸਾਰ ਸਥਾਨਕ ਫਰਮਾਂ ਦੁਆਰਾ ਉਤਪਾਦਿਤ ਕੱਚੇ ਤੇਲ 'ਤੇ ਟੈਕਸ ਮੌਜੂਦਾ 4,900 ਰੁਪਏ ਪ੍ਰਤੀ ਟਨ ਤੋਂ ਘਟਾ ਕੇ 1,700 ਰੁਪਏ ਪ੍ਰਤੀ ਟਨ ਕਰ ਦਿੱਤਾ ਗਿਆ ਹੈ। ਇਸ ਦੌਰਾਨ ਹਵਾਬਾਜ਼ੀ ਟਰਬਾਈਨ ਈਂਧਨ 'ਤੇ ਵਿੰਡਫਾਲ ਟੈਕਸ 5 ਰੁਪਏ ਪ੍ਰਤੀ ਲੀਟਰ ਤੋਂ ਘਟਾ ਕੇ 1.5 ਰੁਪਏ ਪ੍ਰਤੀ ਲੀਟਰ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਪੈਟਰੋਲ ਅਤੇ ਵਿੰਡਫਾਲ ਪ੍ਰਾਫਿਟ ਟੈਕਸ ਸਿਫ਼ਰ 'ਤੇ ਬਰਕਰਾਰ ਹੈ। ਦੂਜੇ ਪਾਸੇ ਨਿਰਯਾਤ ਲਈ ਹਾਈ ਸਪੀਡ ਡੀਜ਼ਲ 'ਤੇ ਵਿੰਡਫਾਲ ਟੈਕਸ ਨੂੰ ਪਹਿਲਾਂ ਦੇ 8 ਰੁਪਏ ਤੋਂ ਘਟਾ ਕੇ 5 ਰੁਪਏ ਪ੍ਰਤੀ ਲੀਟਰ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਸ਼ਾਹਰੁਖ਼ ਖ਼ਾਨ ਦੇ ਬੇਟੇ ਆਰਿਅਨ ਖ਼ਾਨ ਨੇ ਕਾਰੋਬਾਰ ਦੀ ਦੁਨੀਆ 'ਚ ਰੱਖਿਆ ਕਦਮ, ਵੇਚਣਗੇ ਇਹ ਉਤਪਾਦ
ਵਿੰਡਫਾਲ ਟੈਕਸ ਕੀ ਹੈ?
ਤੁਹਾਨੂੰ ਦੱਸ ਦੇਈਏ ਕਿ ਜਦੋਂ ਕਿਸੇ ਖ਼ਾਸ ਤਰੀਕੇ ਜਾਂ ਹਾਲਾਤਾਂ ਵਿੱਚ ਕੰਪਨੀਆਂ ਜਾਂ ਉਦਯੋਗ ਨੂੰ ਬਹੁਤ ਜ਼ਿਆਦਾ ਫਾਇਦਾ ਹੁੰਦਾ ਹੈ, ਤਾਂ ਵਿੰਡਫਾਲ ਟੈਕਸ ਲਗਾਇਆ ਜਾਂਦਾ ਹੈ। ਸਰਲ ਸ਼ਬਦਾਂ ਵਿੱਚ, ਕੰਪਨੀ ਨੂੰ ਬਿਨਾਂ ਕਿਸੇ ਮਿਹਨਤ ਦੇ ਬਹੁਤ ਸਾਰਾ ਲਾਭ ਮਿਲ ਰਿਹਾ ਹੈ, ਤਾਂ ਇਸ ਕਿਸਮ ਦਾ ਟੈਕਸ ਲਗਾਇਆ ਜਾਂਦਾ ਹੈ। ਦੱਸ ਦੇਈਏ ਕਿ ਸਪੈਸ਼ਲ ਐਡੀਸ਼ਨਲ ਐਕਸਾਈਜ਼ ਡਿਊਟੀ ਦੇ ਰੂਪ ਵਿੱਚ ਲਗਾਏ ਗਏ ਵਿੰਡਫਾਲ ਟੈਕਸ ਦਾ ਉਦੇਸ਼ ਘਰੇਲੂ ਕੱਚੇ ਤੇਲ ਉਤਪਾਦਕਾਂ ਦੁਆਰਾ ਕਮਾਏ ਗਏ ਭਾਰੀ ਮੁਨਾਫ਼ੇ ਨੂੰ ਜਜ਼ਬ ਕਰਨਾ ਹੈ ਅਤੇ ਇਹ ਹਰ 15 ਦਿਨਾਂ ਵਿੱਚ ਸੋਧਿਆ ਜਾਂਦਾ ਹੈ।
ਇਹ ਵੀ ਪੜ੍ਹੋ : ਵਾਰ-ਵਾਰ ਅਣਪਛਾਤੇ ਨੰਬਰਾਂ ਤੋਂ ਆਈ Miss Call, ਫਿਰ ਖਾਤੇ 'ਚੋਂ ਨਿਕਲ ਗਏ 50 ਲੱਖ ਰੁਪਏ
1 ਜੁਲਾਈ ਨੂੰ ਲਾਗੂ ਕੀਤਾ ਗਿਆ ਸੀ ਵਿੰਡਫਾਲ ਟੈਕਸ
ਤੁਹਾਨੂੰ ਦੱਸ ਦੇਈਏ ਕਿ 1 ਜੁਲਾਈ ਨੂੰ ਪੈਟਰੋਲ ਅਤੇ ਏਟੀਐਫ 'ਤੇ 6 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 'ਤੇ 13 ਰੁਪਏ ਪ੍ਰਤੀ ਲੀਟਰ ਦੀ ਬਰਾਮਦ ਡਿਊਟੀ ਲਗਾਈ ਗਈ ਸੀ। ਇਸ ਤੋਂ ਇਲਾਵਾ ਕੱਚੇ ਤੇਲ ਦੇ ਘਰੇਲੂ ਉਤਪਾਦਨ 'ਤੇ 23,250 ਰੁਪਏ ਪ੍ਰਤੀ ਟਨ ਦਾ ਵਿੰਡਫਾਲ ਟੈਕਸ ਲਗਾਇਆ ਗਿਆ ਸੀ।
ਇਹ ਵੀ ਪੜ੍ਹੋ : FTX ਸੰਸਥਾਪਕ ਬਹਾਮਾਸ 'ਚ ਗ੍ਰਿਫਤਾਰ, ਅਮਰੀਕੀ ਹਾਊਸ ਕਮੇਟੀ ਦੇ ਸਾਹਮਣੇ ਗਵਾਹੀ ਦੇਣ ਤੋਂ ਪਹਿਲਾਂ ਹੋਈ ਕਾਰਵਾਈ
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।