11.1 ਲੱਖ ਕਰੋੜ ਦੇ ਪੂੰਜੀਗਤ ਖਰਚੇ ਨਾਲ ਕਾਰੋਬਾਰ ’ਚ ਹੋਵੇਗਾ ਜ਼ਬਰਦਸਤ ਵਾਧਾ : ਕੈਟ

Thursday, Feb 01, 2024 - 05:18 PM (IST)

11.1 ਲੱਖ ਕਰੋੜ ਦੇ ਪੂੰਜੀਗਤ ਖਰਚੇ ਨਾਲ ਕਾਰੋਬਾਰ ’ਚ ਹੋਵੇਗਾ ਜ਼ਬਰਦਸਤ ਵਾਧਾ : ਕੈਟ

ਨਵੀਂ ਦਿੱਲੀ – ਪ੍ਰਚੂਨ ਵਪਾਰੀਆਂ ਦੇ ਚੋਟੀ ਦੇ ਸੰਗਠਨ ਕਨਫੈੱਡਰੇਸ਼ਨ ਆਫ ਆਲ ਇੰਡੀਆ ਟਰੇਡਰਸ (ਕੈਟ) ਨੇ ਨਵੇਂ ਵਿੱਤੀ ਸਾਲ ਲਈ ਪੇਸ਼ ਬਜਟ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਬਜਟ ’ਚ ਪ੍ਰਸਤਾਵਿਤ 11.1 ਲੱਖ ਕਰੋੜ ਰੁਪਏ ਦੇ ਪੂੰਜੀਗਤ ਖਰਚੇ ਨਾਲ ਕਾਰੋਬਾਰ ’ਚ ਜ਼ਬਰਦਸਤ ਵਾਧਾ ਹੋਵੇਗਾ।

ਇਹ ਵੀ ਪੜ੍ਹੋ :    ਪਾਕਿਸਤਾਨ ਜਾਰੀ ਕਰੇਗਾ ਨਵੇਂ ਨੋਟ, ਆਧੁਨਿਕ ਸੁਰੱਖਿਆ ਤਕਨੀਕ ਨਾਲ ਲੈਸ ਹੋਵੇਗੀ ਇਹ ਕਰੰਸੀ

ਕੈਟ ਦੇ ਕੌਮੀ ਪ੍ਰਧਾਨ ਬੀ. ਸੀ. ਭਰਤੀਆ ਅਤੇ ਕੌਮੀ ਜਨਰਲ ਸਕੱਤਰ ਪ੍ਰਵੀਨ ਖੰਡੇਲਵਾਲ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਵਲੋਂ ਵੀਰਵਾਰ ਨੂੰ ਸੰਸਦ ਵਿਚ ਵਿੱਤੀ ਸਾਲ 2024-25 ਲਈ ਪੇਸ਼ ਅੰਤਰਿਮ ਬਜਟ ਦਾ ਸਵਾਗਤ ਕਰਦੇ ਹੋਏ ਕਿਹਾ ਕਿ 11.1 ਲੱਖ ਕਰੋੜ ਰੁਪਏ ਦੇ ਪੂੰਜੀਗਤ ਖਰਚੇ ਨਾਲ ਦੇਸ਼ ਦੇ ਬਾਜ਼ਾਰਾਂ ਵਿਚ ਕਾਰੋਬਾਰ ’ਚ ਜ਼ਬਰਦਸਤ ਵਾਧਾ ਹੋਵੇਗਾ। ਉੱਥੇ ਹੀ ਲਾਜਿਸਟਿਕ ਕਾਰੀਡੋਰ ਬਣਾਉਣ ਅਤੇ ਰੇਲਵੇ ਦੀ ਮਾਲ-ਢੁਆਈ ਨੂੰ ਵਧੇਰੇ ਸਮਰੱਥਾ ਬਣਾਉਣ ਨਾਲ ਮਾਲ ਦੀ ਆਵਾਜਾਈ ਹੋਰ ਸੌਖਾਲੇ ਤਰੀਕੇ ਨਾਲ ਹੋਵੇਗੀ। ਇਸ ਨਾਲ ਵੀ ਵਪਾਰ ’ਚ ਵਾਧਾ ਹੋਵੇਗਾ। ਨਾਲ ਹੀ 11.1 ਲੱਖ ਕਰੋੜ ਰੁਪਏ ਦੇ ਖਰਚੇ ਨਾਲ ਦੇਸ਼ ਵਿਚ ਵੱਖ-ਵੱਖ ਯੋਜਨਾਵਾਂ ਨਾਲ ਵਪਾਰ ਅਤੇ ਵੱਡੇ ਪੈਮਾਨੇ ’ਤੇ ਰੋਜ਼ਗਾਰ ਵੀ ਵਧੇਗਾ।

ਇਹ ਵੀ ਪੜ੍ਹੋ :   Richest Person: Elon Musk ਨੂੰ ਪਛਾੜ ਕੇ ਦੁਨੀਆ ਦੇ ਸਭ ਤੋਂ ਅਮੀਰ ਵਿਅਕਤੀ ਬਣੇ ਬਰਨਾਰਡ ਅਰਨੌਲਟ

ਇਹ ਵੀ ਪੜ੍ਹੋ :   ਗਰੀਬਾਂ ਦਾ ਪੱਕਾ ਮਕਾਨ ਬਣਾਉਣ ਦਾ ਸੁਪਨਾ ਹੋਵੇਗਾ ਪੂਰਾ, ਕੇਂਦਰ ਸਰਕਾਰ ਲਿਆ ਸਕਦੀ ਹੈ ਨਵੀਂ ਆਵਾਸ ਯੋਜਨਾ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Harinder Kaur

Content Editor

Related News