ਵਿਸ਼ਵ ਬੈਂਕ ਦੇ ਪ੍ਰਧਾਨ ਨੇ ਪੀ.ਐੱਮ. ਮੋਦੀ ਨਾਲ ਕੀਤੀ ਮੁਲਾਕਾਤ, ਜਤਾਈ ਚਿੰਤਾ

Saturday, Oct 26, 2019 - 09:21 PM (IST)

ਵਿਸ਼ਵ ਬੈਂਕ ਦੇ ਪ੍ਰਧਾਨ ਨੇ ਪੀ.ਐੱਮ. ਮੋਦੀ ਨਾਲ ਕੀਤੀ ਮੁਲਾਕਾਤ, ਜਤਾਈ ਚਿੰਤਾ

ਨਵੀਂ ਦਿੱਲੀ—ਵਿਸ਼ਵ ਬੈਂਕ ਦੇ ਪ੍ਰਧਾਨ ਮਾਲਪਾਸ ਨੇ ਸ਼ਨੀਵਾਰ ਨੂੰ ਕਿਹਾ ਕਿ ਵੈਸ਼ਵਿਕ ਕਾਰਨਾਂ ਕਾਰਨ ਭਾਰਤੀ ਅਰਥਵਿਵਸਥਾ ਪ੍ਰਭਾਵਿਤ ਹੋ ਰਹੀ ਹੈ ਪਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਆਰਾ ਨਿਰਧਾਰਿਤ ਪੰਜ ਲੱਖ ਕਰੋੜ ਡਾਲਰ ਦੀ ਅਰਥਵਿਵਸਥਾ ਦਾ ਟੀਚਾ ਬਹੁਤ ਹੀ ਸ਼ਕਤੀਸ਼ਾਲੀ ਦ੍ਰਿਸ਼ਟੀਕੋਣ ਹੈ।

PunjabKesari

ਭਾਰਤੀ ਦੌਰੇ 'ਤੇ ਆਏ ਮਾਲਪਾਸ ਨੇ ਪ੍ਰਧਾਨ ਮੰਤਰੀ ਅਤੇ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਨਾਲ ਮੁਲਾਕਾਤ ਕਰਨ ਤੋਂ ਬਾਅਦ ਇਥੇ ਪੱਤਰਕਾਰਾਂ ਨੂੰ ਕਿਹਾ ਕਿ ਭਾਰਤ ਨੇ ਤੇਜ਼ੀ ਨਾਲ ਸੁਧਾਰ ਨੂੰ ਅੱਗੇ ਵਧਾਇਆ ਹੈ। ਸਰਲ ਕਾਰੋਬਾਰੀ ਵਾਲੇ ਦੇਸ਼ਾਂ ਦੀ ਸੂਚੀ 'ਚ ਇਸ ਦੀ ਰੈਕਿੰਗ 'ਚ ਸੁਧਾਰ ਹੋਇਆ ਹੈ ਅਤੇ ਇਹ ਅਜੇ 63ਵੇਂ ਸਥਾਨ 'ਤੇ ਹੈ। ਉਨ੍ਹਾਂ ਨੇ ਕਿਹਾ ਕਿ ਕੁਝ ਖੇਤਰ ਹਨ ਜਿਨ੍ਹਾਂ 'ਚ ਸੁਧਾਰ ਦੀ ਜ਼ਰੂਰਤ ਹੈ ਅਤੇ ਇਸ 'ਚ ਸੁਧਾਰ ਹੋਣ ਨਾਲ ਭਾਰਤ ਦੀ ਰੈਕਿੰਗ ਹੋਰ ਬਿਹਤਰ ਹੋ ਜਾਵੇਗੀ।


author

Karan Kumar

Content Editor

Related News