WPI Inflation: ਥੋਕ ਮਹਿੰਗਾਈ ਦਸੰਬਰ 2022 ਦੇ 4.95% ਤੋਂ ਘੱਟ ਕੇ 4.73% ''ਤੇ ਪਹੁੰਚੀ

Tuesday, Feb 14, 2023 - 01:46 PM (IST)

WPI Inflation: ਥੋਕ ਮਹਿੰਗਾਈ ਦਸੰਬਰ 2022 ਦੇ 4.95% ਤੋਂ ਘੱਟ ਕੇ 4.73% ''ਤੇ ਪਹੁੰਚੀ

ਨਵੀਂ ਦਿੱਲੀ : ਅੰਕੜਾ ਅਤੇ ਪ੍ਰੋਗਰਾਮ ਲਾਗੂਕਰਨ ਮੰਤਰਾਲੇ ਨੇ ਜਨਵਰੀ 2023 ਲਈ ਥੋਕ ਮਹਿੰਗਾਈ ਦੇ ਅੰਕੜੇ ਜਾਰੀ ਕੀਤੇ ਹਨ। ਜਨਵਰੀ 'ਚ ਥੋਕ ਮਹਿੰਗਾਈ ਦਰ 4.73 ਫੀਸਦੀ 'ਤੇ ਪਹੁੰਚ ਗਈ ਹੈ। ਦਸੰਬਰ 'ਚ ਇਹ ਅੰਕੜਾ 4.95 ਫੀਸਦੀ ਸੀ।
ਥੋਕ ਮੁੱਲ ਸੂਚਕ ਅੰਕ (ਡਬਲਯੂ.ਪੀ.ਆਈ.) ਮਹਿੰਗਾਈ ਦਰ ਵਿੱਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ, ਜਿਸ ਤੋਂ ਇਹ ਸੰਕੇਤ ਮਿਲ ਰਿਹਾ ਹੈ ਕਿ ਆਉਣ ਵਾਲੇ ਸਮੇਂ ਵਿੱਚ ਜਨਤਾ ਨੂੰ ਮਹਿੰਗਾਈ ਤੋਂ ਰਾਹਤ ਮਿਲ ਸਕਦੀ ਹੈ।

ਦੱਸ ਦੇਈਏ, ਬੀਤੇ ਦਿਨ ਕੰਜ਼ਿਊਮਰ ਪ੍ਰਾਈਸ ਇੰਡੈਕਸ (ਸੀਪੀਆਈ) ਦੇ ਅੰਕੜੇ ਜਾਰੀ ਕੀਤੇ ਗਏ ਸਨ, ਜਿਸ 'ਚ ਖੁਦਰਾ ਮਹਿੰਗਾਈ ਦਰ 6.52 ਫੀਸਦੀ 'ਤੇ ਪਹੁੰਚ ਗਈ ਹੈ। ਤਿੰਨ ਮਹੀਨਿਆਂ 'ਚ ਇਹ ਪਹਿਲੀ ਵਾਰ ਹੈ ਜਦੋਂ ਪ੍ਰਚੂਨ ਮਹਿੰਗਾਈ 6 ਫੀਸਦੀ ਨੂੰ ਪਾਰ ਕਰ ਗਈ ਹੈ। ਇਸ ਤੋਂ ਪਹਿਲਾਂ ਅਕਤੂਬਰ 2022 'ਚ ਇਹ 6.77 ਫੀਸਦੀ ਸੀ।

ਇਹ ਵੀ ਪੜ੍ਹੋ: ਗੂਗਲ ਦਫਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਪੁਲਸ ਨੇ ਦਬੋਚਿਆ ਦੋਸ਼ੀ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


author

Harinder Kaur

Content Editor

Related News