ਭਾਰਤ 'ਚ ਪਲਾਂਟ ਲਗਾਉਣ ਤੋਂ ਝਿਜਕ ਰਹੀਆਂ ਚੀਨੀ ਕੰਪਨੀਆਂ, Xiaomi ਨੇ ਸਰਕਾਰ ਨੂੰ ਲਿਖਿਆ ਪੱਤਰ

Monday, Feb 12, 2024 - 02:51 PM (IST)

ਭਾਰਤ 'ਚ ਪਲਾਂਟ ਲਗਾਉਣ ਤੋਂ ਝਿਜਕ ਰਹੀਆਂ ਚੀਨੀ ਕੰਪਨੀਆਂ, Xiaomi ਨੇ ਸਰਕਾਰ ਨੂੰ ਲਿਖਿਆ ਪੱਤਰ

ਨਵੀਂ ਦਿੱਲੀ - ਚੀਨੀ ਸਮਾਰਟਫੋਨ ਨਿਰਮਾਤਾ ਕੰਪਨੀ Xiaomi ਦਾ ਕਹਿਣਾ ਹੈ ਕਿ ਸਪਲਾਇਰਾਂ ਨੂੰ ਭਾਰਤ 'ਚ ਕੰਮ ਸ਼ੁਰੂ ਕਰਨ 'ਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕੰਪਨੀ ਦਾ ਕਹਿਣਾ ਹੈ ਕਿ ਚੀਨੀ ਕੰਪਨੀਆਂ ਭਾਰਤ ਵਿੱਚ ਪਲਾਂਟ ਲਗਾਉਣ ਤੋਂ ਡਰਦੀਆਂ ਹਨ। ਇੱਕ ਰਿਪੋਰਟ ਅਨੁਸਾਰ Xiaomi ਨੇ ਇਸ ਸਬੰਧ ਵਿੱਚ ਭਾਰਤ ਸਰਕਾਰ ਨੂੰ ਇੱਕ ਪੱਤਰ ਭੇਜਿਆ ਹੈ। ਪੱਤਰ 'ਚ ਕੰਪਨੀ ਨੇ ਕਿਹਾ ਹੈ ਕਿ ਭਾਰਤ 'ਚ ਸਰਕਾਰ ਦੁਆਰਾ ਚੀਨੀ ਕੰਪਨੀਆਂ ਦੀ ਜਾਂਚ ਦੇ ਕਾਰਨ ਸਮਾਰਟਫੋਨ ਕੰਪੋਨੈਂਟ ਸਪਲਾਇਰ ਇੱਥੇ ਕੰਮ ਕਰਨ ਲਈ ਕਤਰਾ ਰਹੇ ਹਨ।

ਇਹ ਵੀ ਪੜ੍ਹੋ :    ਇਟਲੀ 'ਚ ਕਾਰੋਬਾਰ ਕਰਨ ਵਾਲਿਆ ਲਈ ਵੱਡੀ ਰਾਹਤ, ਹੁਣ ਪੰਜਾਬੀ ਭਾਸ਼ਾ ’ਚ ਹੋ ਸਕੇਗਾ ਪੇਪਰ ਵਰਕ

ਭਾਰਤ ਸਰਕਾਰ ਨੇ ਮੰਗੇ ਸੁਝਾਅ

6 ਫਰਵਰੀ ਨੂੰ ਭੇਜੇ ਗਏ ਇੱਕ ਪੱਤਰ ਵਿੱਚ, Xiaomi ਨੇ ਭਾਰਤ ਨੂੰ ਮੈਨੂਫੈਕਚਰਿੰਗ ਪ੍ਰੋਤਸਾਹਨ ਪ੍ਰਦਾਨ ਕਰਨ ਅਤੇ ਚੁਣੇ ਗਏ ਸਮਾਰਟਫੋਨ ਕੰਪੋਨੈਂਟਸ 'ਤੇ ਆਯਾਤ ਟੈਰਿਫ ਨੂੰ ਘਟਾਉਣ ਲਈ ਕਿਹਾ ਹੈ। ਕੰਪਨੀ ਦਾ ਕਹਿਣਾ ਹੈ ਕਿ ਭਾਰਤ ਸਰਕਾਰ ਨੂੰ ਇਨ੍ਹਾਂ ਰਿਆਇਤਾਂ 'ਤੇ ਵਿਚਾਰ ਕਰਨਾ ਚਾਹੀਦਾ ਹੈ। ਕੰਪਨੀ ਭਾਰਤ ਸਰਕਾਰ ਦੁਆਰਾ ਮੰਗੇ ਗਏ ਸੁਝਾਵਾਂ ਦਾ ਜਵਾਬ ਦੇ ਰਹੀ ਸੀ। ਭਾਰਤ ਸਰਕਾਰ ਨੇ ਕੰਪਨੀ ਤੋਂ ਪੁੱਛਿਆ ਸੀ ਕਿ ਦੇਸ਼ ਵਿੱਚ ਕੰਪੋਨੈਂਟ ਮੈਨੂਫੈਕਚਰਿੰਗ ਸੈਕਟਰ ਨੂੰ ਉਤਸ਼ਾਹਿਤ ਕਰਨ ਲਈ ਕੀ ਕਦਮ ਚੁੱਕੇ ਜਾਣੇ ਚਾਹੀਦੇ ਹਨ।

ਇਹ ਵੀ ਪੜ੍ਹੋ :    76 ਸਾਲਾਂ ਦੇ ਇਤਿਹਾਸ ’ਚ ਪਾਕਿਸਤਾਨ ਨੂੰ ਮਿਲੇ 29 PM, ਕੋਈ ਵੀ ਪੂਰਾ ਨਹੀਂ ਕਰ ਸਕਿਆ ਆਪਣਾ ਕਾਰਜਕਾਲ

ਭਾਰਤੀ ਬਾਜ਼ਾਰ ਵਿਚ ਸਭ ਤੋਂ ਵੱਧ ਸ਼ੇਅਰ

Xiaomi ਬਾਜ਼ਾਰ ਹਿੱਸੇਦਾਰੀ ਦੇ ਲਿਹਾਜ਼ ਨਾਲ ਭਾਰਤ ਦੀ ਸਭ ਤੋਂ ਵੱਡੀ ਸਮਾਰਟਫੋਨ ਕੰਪਨੀ ਹੈ। ਭਾਰਤ ਦੇ ਸਮਾਰਟਫੋਨ ਬਾਜ਼ਾਰ 'ਚ Xiaomi ਦੀ 18 ਫੀਸਦੀ ਹਿੱਸੇਦਾਰੀ ਹੈ। ਕੰਪਨੀ ਭਾਰਤ 'ਚ ਹੀ ਆਪਣੇ ਫੋਨ ਅਸੈਂਬਲ ਕਰਦੀ ਹੈ। Xiaomi ਆਪਣੇ ਸਮਾਰਟਫੋਨ 'ਚ ਭਾਰਤ 'ਚ ਬਣੇ ਕੰਪੋਨੈਂਟਸ ਦੀ ਵਰਤੋਂ ਵੀ ਕਰਦਾ ਹੈ ਅਤੇ ਚੀਨ ਤੋਂ ਕੰਪੋਨੈਂਟ ਵੀ ਇੰਪੋਰਟ ਕਰਦੀ ਹੈ।

ਇਹ ਵੀ ਪੜ੍ਹੋ :    ਹੋਲੀ ਮੌਕੇ ਘਰ ਜਾਣ ਦੀ ਬਣਾ ਰਹੇ ਹੋ ਯੋਜਨਾ, ਤਾਂ ਜ਼ਰੂਰ ਪੜ੍ਹੋ ਇਹ ਖ਼ਬਰ, ਇਨ੍ਹਾਂ ਰੂਟਾਂ 'ਤੇ ਨਹੀਂ

Xiaomi ਦੇ ਖਿਲਾਫ ਕੀਤੀ ਗਈ ਇਹ ਕਾਰਵਾਈ

ਸਾਲ 2020 'ਚ ਭਾਰਤ ਅਤੇ ਚੀਨ ਵਿਚਾਲੇ ਹਿੰਸਕ ਸਰਹੱਦੀ ਵਿਵਾਦ ਤੋਂ ਬਾਅਦ ਭਾਰਤ 'ਚ ਕਈ ਚੀਨੀ ਕੰਪਨੀਆਂ ਖਿਲਾਫ ਸਖਤ ਕਾਰਵਾਈ ਹੋਈ ਹੈ। ਭਾਰਤ ਨੇ ਸੈਂਕੜੇ ਚੀਨੀ ਐਪਸ ਨੂੰ ਬੈਨ ਕਰ ਦਿੱਤਾ। ਖੁਦ Xiaomi ਦੇ ਖਿਲਾਫ ਕੀਤੀ ਗਈ ਕਾਰਵਾਈ ਵਿੱਚ, ਇਸਦੀ 600 ਮਿਲੀਅਨ ਡਾਲਰ ਤੋਂ ਵੱਧ ਦੀ ਜਾਇਦਾਦ ਨੂੰ ਫਰੀਜ਼ ਕਰ ਦਿੱਤਾ ਗਿਆ ਸੀ। ਇਕ ਹੋਰ ਸਮਾਰਟਫੋਨ ਕੰਪਨੀ ਵੀਵੋ 'ਤੇ ਵੀ ਪੈਸੇ ਦੀ ਦੁਰਵਰਤੋਂ ਦੇ ਦੋਸ਼ ਲੱਗੇ ਹਨ।

ਇਹ ਵੀ ਪੜ੍ਹੋ :     ਰਿਟਾਇਰਡ ਇੰਸ਼ੋਰਡ ਵਿਅਕਤੀਆਂ ਲਈ ਵੱਡੀ ਖ਼ਬਰ, ਰਿਟਾਇਰਮੈਂਟ ਤੋਂ ਬਾਅਦ ਵੀ ਮਿਲੇਗਾ ਮੈਡੀਕਲ ਲਾਭ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


author

Harinder Kaur

Content Editor

Related News