Year Ender 2021: ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨੇ ਲੋਕਾਂ ਨੂੰ ਕੀਤਾ ਪਰੇਸ਼ਾਨ, ਸਰਕਾਰ ਨੂੰ ਲੈਣਾ ਪਿਆ ਇਹ ਫ਼ੈਸਲਾ

Friday, Dec 31, 2021 - 10:37 AM (IST)

Year Ender 2021: ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨੇ ਲੋਕਾਂ ਨੂੰ ਕੀਤਾ ਪਰੇਸ਼ਾਨ, ਸਰਕਾਰ ਨੂੰ ਲੈਣਾ ਪਿਆ ਇਹ ਫ਼ੈਸਲਾ

ਨਵੀਂ ਦਿੱਲੀ - ਕੋਰੋਨਾ ਆਫ਼ਤ ਦੇ ਨਾਲ-ਨਾਲ ਜਿਸ ਦੂਜੀ ਆਫ਼ਤ ਨੇ ਪਿਛਲੇ ਕੁਝ ਮਹੀਨਿਆਂ ਵਿਚ ਭਾਰਤ ਦੇ ਲੋਕਾਂ ਨੂੰ ਸਭ ਤੋਂ ਜ਼ਿਆਦਾ ਪਰੇਸ਼ਾਨ ਕੀਤਾ ਉਹ ਹੈ ਪੈਟਰੋਲ-ਡੀਜ਼ਲ ਦੀਆਂ ਕੀਮਤਾਂ। ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿਚ ਵਾਧੇ ਦਾ ਅਸਰ ਅਜੇ ਤੱਕ ਭਾਰਤੀ ਬਾਜ਼ਾਰ ਉੱਤੇ ਦੇਖਣ ਨੂੰ ਮਿਲ ਰਿਹਾ ਹੈ। ਈਂਧਣ ਦੀਆਂ ਕੀਮਤਾਂ ਵਿਚ ਵਾਧੇ ਕਾਰਨ ਲਗਭਗ ਹਰੇਕ ਸੈਕਟਰ ਵਿਚ ਕੀਮਤਾਂ ਵਧ ਰਹੀਆਂ ਹਨ ਅਤੇ ਲੋਕਾਂ ਕੋਲ ਖ਼ੂਨ ਦੇ ਘੁੱਟ ਭਰਨ ਤੋਂ ਇਲਾਵਾ ਹੋਰ ਕੋਈ ਚਾਰਾ ਨਹੀਂ ਬਚਿਆ। ਭਾਰਤ 'ਚ ਈਂਧਨ ਦੀਆਂ ਕੀਮਤਾਂ ਲਗਭਗ ਸਾਰੇ ਸੂਬਿਆਂ ਦੀਆਂ ਰਾਜਧਾਨੀਆਂ 'ਚ 100 ਰੁਪਏ ਦੇ ਸਭ ਤੋਂ ਉੱਚੇ ਪੱਧਰ ਨੂੰ ਪਾਰ ਕਰ ਚੁੱਕੀਆਂ ਹਨ। ਭਾਰਤ ਵਿੱਚ ਕੋਵਿਡ-19 ਦੇ ਮਾਮਲਿਆਂ ਵਿੱਚ ਕਮੀ ਆਉਣ ਤੋਂ ਬਾਅਦ ਮੰਗ ਵਿੱਚ ਸੁਧਾਰ ਦੇਖਣ ਨੂੰ ਮਿਲ ਰਿਹਾ ਹੈ। ਕੱਚੇ ਤੇਲ ਦੀਆਂ ਕੀਮਤਾਂ ਤਿੰਨ ਸਾਲਾਂ ਦੇ ਉੱਚ ਪੱਧਰ 'ਤੇ ਪਹੁੰਚ ਗਈਆਂ ਸਨ। ਅੰਤਰਰਾਸ਼ਟਰੀ ਬ੍ਰੈਂਟ ਕਰੂਡ 20 ਅਪ੍ਰੈਲ ਤੋਂ 25 ਡਾਲਰ ਪ੍ਰਤੀ ਬੈਰਲ ਤੋਂ ਵੱਧ ਗਿਆ ਅਤੇ ਮਾਰਚ 2021 ਵਿਚ ਲਗਭਗ 62 ਡਾਲਰ ਦੇ ਆਸਪਾਸ ਕਾਰੋਬਾਰ ਕਰ ਰਿਹਾ ਸੀ। ਇਸ ਵਾਧੇ ਨੇ ਬਾਅਦ ਵਿੱਚ ਭਾਰਤ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਪ੍ਰਚੂਨ ਕੀਮਤਾਂ ਨੂੰ ਪ੍ਰਭਾਵਿਤ ਕੀਤਾ ਹੈ।

ਇਹ ਵੀ ਪੜ੍ਹੋ: ਨਵੇਂ ਸਾਲ 'ਚ ਸਿਰਫ 1,122 ਰੁਪਏ 'ਚ ਮਿਲੇਗਾ ਹਵਾਈ ਸਫਰ ਕਰਨ ਦਾ ਮੌਕਾ, ਆਫਰ ਸਿਰਫ਼ 4 ਦਿਨ

                               01 ਨਵੰਬਰ 2020            01 ਜਨਵਰੀ 2021           31 ਅਕਤੂਬਰ 2021    
ਪੈਟਰੋਲ(ਦਿੱਲੀ)                  81.06                         83.71                           109.34
ਡੀਜ਼ਲ(ਦਿੱਲੀ)                   70.46                        73.87                              98.07

ਪੈਟਰੋਲ(ਮੁੰਬਈ)                 87.74                       90.34                            115.15
ਡੀਜ਼ਲ (ਮੁੰਬਈ)                 76.86                       80.51                            106.23

ਸਾਲ ਭਰ ਪਰੇਸ਼ਾਨ ਕੀਤਾ ਪੈਟਰੋਲ ,ਡੀਜ਼ਲ ਦੀਆਂ ਕੀਮਤਾਂ ਨੇ

ਸਾਲ 2021 ਵਿਚ ਈਂਧਣ ਦੀਆਂ ਕੀਮਤਾਂ ਵਿਚ ਭਾਰੀ ਵਾਧਾ ਦੇਖਣ ਨੂੰ ਮਿਲਿਆ। ਪਹਿਲੀ ਜਨਵਰੀ ਨੂੰ ਦਿੱਲੀ ਵਿਚ ਪੈਟਰੋਲ ਦੀਆਂ ਕੀਮਤ 83.71 ਰੁਪਏ ਪ੍ਰਤੀ ਲੀਟਰ ਸੀ ਅਤੇ ਡੀਜ਼ਲ 73.87 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਸੀ। ਇਸ ਅੰਕੜੇ ਮੁਤਾਬਕ ਦਿੱਲੀ ਵਿਚ ਹੁਣ ਤੱਕ ਪੈਟਰੋਲ 25.63 ਰੁਪਏ ਮਹਿੰਗਾ ਹੋ ਚੁੱਕਾ ਹੈ ਅਤੇ ਡੀਜ਼ਲ ਸਾਲ ਭਰ ਵਿਚ 24.20 ਰੁਪਏ ਪ੍ਰਤੀ ਲੀਟਰ ਵਧ ਚੁੱਕਾ ਹੈ। 

ਇਹ ਵੀ ਪੜ੍ਹੋ: 1 ਜਨਵਰੀ ਤੋਂ GST ਨਿਯਮਾਂ 'ਚ ਹੋ ਰਹੇ ਕਈ ਬਦਲਾਅ, ਆਟੋ ਰਿਕਸ਼ਾ ਚਾਲਕ ਵੀ ਆਏ ਟੈਕਸ ਘੇਰੇ 'ਚ

30 ਫ਼ੀਸਦੀ ਮਹਿੰਗਾ ਹੋਇਆ ਤੇਲ

ਪਿਛਲੇ ਸਾਲ ਦੇ ਮੁਕਾਬਲੇ ਦਿੱਲੀ ਵਿਚ ਪੈਟਰੋਲ28.28 ਰੁਪਏ ਲੀਟਰ ਅਤੇ ਡੀਜ਼ਲ 27.61 ਰੁਪਏ ਲੀਟਰ ਮਹਿੰਗਾ ਹੋ ਚੁੱਕਾ ਹੈ। ਦਿੱਲੀ ਵਿਚ ਠੀਕ ਇਕ ਸਾਲ ਪਹਿਲਾਂ 01 ਨਵੰਬਰ 2020 ਨੂੰ ਪੈਟਰੋਲ 81.06 ਰੁਪਏ ਅਤੇ ਡੀਜ਼ਲ 70.46 ਪ੍ਰਤੀ ਲੀਟਰ ਸੀ ਜਦੋਂਕਿ ਮੁੰਬਈ ਵਿਚ ਪੈਟਰੋਲ ਇਕ ਸਾਲ ਵਿਚ 27.41 ਰੁਪਏ ਲੀਟਰ ਅਤੇ ਡੀਜ਼ਲ 29.37 ਰੁਪਏ ਪ੍ਰਤੀ ਲੀਟਰ ਵੱਧ ਚੁੱਕਾ ਹੈ। ਪਿਛਲੇ ਇਕ ਸਾਲ ਵਿਚ ਕੀਮਤਾਂ 30 ਫ਼ੀਸਦੀ ਤੋਂ ਜ਼ਿਆਦਾ ਵਧ ਚੁੱਕੀਆਂ ਹਨ। ਅਜਿਹੀ ਸਥਿਤੀ ਵਿਚ ਗਰੀਬ ਵਿਅਕਤੀ ਦੀਆਂ ਮੁਸ਼ਕਲਾਂ ਵਧਣਾ ਲਾਜ਼ਮੀ ਹੈ। 

ਕੇਂਦਰ ਸਰਕਾਰ ਨੇ ਘਟਾਈ ਸੀ ਐਕਸਾਈਜ਼ ਡਿਊਟੀ 

ਜਨਤਾ ਨੂੰ ਰਾਹਤ ਦੇਣ ਲਈ ਇਸ ਸਾਲ ਕੇਂਦਰ ਸਰਕਾਰ ਨੇ ਦੀਵਾਲੀ ਤੋਂ ਪਹਿਲਾਂ ਐਕਸਾਈਜ਼ ਡਿਊਟੀ ਘਟਾ ਦਿੱਤੀ ਸੀ। ਸਰਕਾਰ ਦੇ ਇਸ ਕਦਮ ਦੀ ਲੋਕਾਂ ਵੱਲੋਂ ਸ਼ਲਾਘਾ ਕੀਤੀ ਗਈ। ਕੇਂਦਰ ਨੇ ਪੈਟਰੋਲ ਅਤੇ ਡੀਜ਼ਲ 'ਤੇ ਕ੍ਰਮਵਾਰ 5 ਰੁਪਏ ਅਤੇ 10 ਰੁਪਏ ਐਕਸਾਈਜ਼ ਡਿਊਟੀ ਘਟਾ ਦਿੱਤੀ ਹੈ। ਇਸ ਤੋਂ ਬਾਅਦ ਵਿੱਤ ਮੰਤਰਾਲੇ ਨੇ ਵੀ ਰਾਜਾਂ ਨੂੰ ਪੈਟਰੋਲ ਅਤੇ ਡੀਜ਼ਲ 'ਤੇ ਵੈਟ ਘਟਾਉਣ ਦੀ ਅਪੀਲ ਕੀਤੀ ਸੀ।

ਇਹ ਵੀ ਪੜ੍ਹੋ: Year Ender 2021: ਚੁਣੌਤੀਆਂ ਦੇ ਬਾਵਜੂਦ, ਸੈਂਸੈਕਸ ਨੇ 2021 ਵਿੱਚ ਤੋੜੇ ਸਾਰੇ ਰਿਕਾਰਡ, ਦਿੱਤਾ 20% ਤੱਕ ਦਾ ਰਿਟਰਨ

ਸੂਬਿਆਂ ਨੇ ਘਟਾਇਆ ਵੈਟ

ਇਸ ਤੋਂ ਬਾਅਦ ਕਈ ਸੂਬਿਆਂ ਨੇ ਵੈਟ ਘਟਾਉਣ ਦਾ ਐਲਾਨ ਕੀਤਾ। ਉੱਤਰ ਪ੍ਰਦੇਸ਼, ਦਿੱਲੀ, ਗੁਜਰਾਤ, ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਕਰਨਾਟਕ, ਗੋਆ ਆਦਿ ਰਾਜਾਂ ਵਿੱਚ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕਟੌਤੀ ਕੀਤੀ ਹੈ। ਹੁਣ ਝਾਰਖੰਡ ਦੀ ਸਰਕਾਰ ਨੇ ਵੀ ਆਪਣੇ ਸੂਬੇ ਵਿਚ ਦੋਪਹੀਆਂ ਵਾਹਨਾਂ ਲਈ ਪੈਟਰਲੋ ਦੀਆਂ ਕੀਮਤਾਂ 25 ਰੁਪਏ ਪ੍ਰਤੀ ਲੀਟਰ ਘਟਾ ਦਿੱਤੀਆਂ ਹਨ।

ਪਹਿਲਾਂ, ਪੈਟਰੋਲ ਦੀਆਂ ਕੀਮਤਾਂ ਪੂਰੀ ਤਰ੍ਹਾਂ ਸਰਕਾਰ ਦੁਆਰਾ ਨਿਯੰਤਰਿਤ ਕੀਤੀਆਂ ਜਾਂਦੀਆਂ ਸਨ। ਇਸਨੂੰ 15 ਦਿਨਾਂ ਵਿੱਚ ਇੱਕ ਵਾਰ ਸੋਧਿਆ ਗਿਆ ਸੀ। ਪਰ ਸਾਲ 2014 ਵਿੱਚ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਕੰਟਰੋਲ ਮੁਕਤ ਕਰ ਦਿੱਤਾ ਸੀ। ਤਿੰਨ ਸਾਲਾਂ ਬਾਅਦ, 2017 ਤੋਂ, ਇਸ ਨੂੰ ਰੋਜ਼ਾਨਾ ਅਧਾਰ 'ਤੇ ਸੋਧਿਆ ਜਾ ਰਿਹਾ ਹੈ। ਤੇਲ ਕੰਪਨੀਆਂ (OMCs) ਅੰਤਰਰਾਸ਼ਟਰੀ ਉਤਪਾਦਾਂ ਦੀਆਂ ਕੀਮਤਾਂ, ਵਟਾਂਦਰਾ ਦਰਾਂ, ਟੈਕਸ ਢਾਂਚੇ, ਭਾੜੇ ਅਤੇ ਹੋਰ ਲਾਗਤਾਂ ਜਿਵੇਂ ਕਿ ਰੁਪਏ-ਡਾਲਰ ਦੀਆਂ ਕੀਮਤਾਂ ਵਰਗੀਆਂ ਹੋਰ ਲਾਗਤਾਂ ਦੇ ਆਧਾਰ 'ਤੇ ਕੀਮਤਾਂ ਤੈਅ ਕਰਦੀਆਂ ਹਨ।

ਪ੍ਰਚੂਨ ਕੀਮਤ ਜਿਸ 'ਤੇ ਪੈਟਰੋਲ ਡੀਲਰ ਜਾਂ ਵਿਤਰਕ OMCs ਤੋਂ ਖਰੀਦਦੇ ਹਨ, ਉਸ ਵਿੱਚ ਐਕਸਾਈਜ਼ ਡਿਊਟੀ (ਜੋ ਕਿ ਕੇਂਦਰ ਦੁਆਰਾ ਲਗਾਇਆ ਜਾਂਦਾ ਹੈ), ਡੀਲਰ ਦਾ ਕਮਿਸ਼ਨ, ਵੈਟ (ਜੋ ਰਾਜ ਸਰਕਾਰ ਦੁਆਰਾ ਲਗਾਇਆ ਜਾਂਦਾ ਹੈ) ਸ਼ਾਮਲ ਹੁੰਦੇ ਹਨ। ਦੇਸ਼ ਵਿੱਚ ਈਂਧਨ ਦੀਆਂ ਕੀਮਤਾਂ ਵਸਤੂਆਂ ਅਤੇ ਸੇਵਾਵਾਂ ਟੈਕਸ (ਜੀਐਸਟੀ) ਦੇ ਦਾਇਰੇ ਵਿੱਚ ਨਹੀਂ ਆਉਂਦੀਆਂ ਹਨ। ਜਦੋਂ ਕਿ  ਐਕਸਾਈਜ਼ ਡਿਊਟੀ ਕੇਂਦਰ ਸਰਕਾਰ ਦੁਆਰਾ ਇਕੱਠੀ ਕੀਤੀ ਜਾਂਦੀ ਹੈ, ਵੈਟ ਸੂਬਾ ਸਰਕਾਰ ਦੇ ਮਾਲੀਏ ਵਿੱਚ ਜਾਂਦਾ ਹੈ। ਵੈਟ ਹਰੇਕ ਸੂਬੇ ਦਾ ਵੱਖ-ਵੱਖ ਹੁੰਦਾ ਹੈ ਸੋ ਹਰੇਕ ਸੂਬਾ ਸਰਕਾਰ ਆਪਣੇ ਅਨੁਸਾਰ ਲਗਾਉਂਦੀ ਹੈ।

ਇਹ ਵੀ ਪੜ੍ਹੋ: Sebi ਨੇ ਬਦਲੇ ਨਿਯਮ : ਹੁਣ IPO, ਮਿਊਚਿਊਲ ਫੰਡ 'ਚ ਨਹੀਂ ਡੁੱਬੇਗਾ ਨਿਵੇਸ਼ਕਾਂ ਦਾ ਪੈਸਾ

ਹਰ ਦਿਨ ਛੇ ਵਜੇ ਕੀਮਤ ਬਦਲਦੀ ਹੈ

ਦੱਸ ਦੇਈਏ ਕਿ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਹਰ ਰੋਜ਼ ਸਵੇਰੇ ਛੇ ਵਜੇ ਬਦਲੀ ਜਾਂਦੀ ਹੈ। ਨਵੇਂ ਰੇਟ ਸਵੇਰੇ 6 ਵਜੇ ਤੋਂ ਲਾਗੂ ਹੋ ਜਾਂਦੇ ਹਨ। ਐਕਸਾਈਜ਼ ਡਿਊਟੀ, ਡੀਲਰ ਕਮਿਸ਼ਨ ਅਤੇ ਹੋਰ ਚੀਜ਼ਾਂ ਨੂੰ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਵਿਚ ਸ਼ਾਮਲ ਕਰਨ ਤੋਂ ਬਾਅਦ, ਇਸ ਦੀ ਕੀਮਤ ਲਗਭਗ ਦੁੱਗਣੀ ਹੋ ਜਾਂਦੀ ਹੈ।

ਇਹ ਵੀ ਪੜ੍ਹੋ: NRI, OCI ਨੂੰ ਵੱਡੀ ਰਾਹਤ, ਅਚੱਲ ਜਾਇਦਾਦਾਂ ਦੀ ਖ਼ਰੀਦ ਨੂੰ ਲੈ ਕੇ RBI ਨੇ ਜਾਰੀ ਕੀਤੇ ਇਹ ਨਿਰਦੇਸ਼

ਤੇਲ ਦੀ ਕੀਮਤ ਕਿਵੇਂ ਨਿਰਧਾਰਤ ਕੀਤੀ ਜਾਂਦੀ ਹੈ?

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਰੋਜ਼ਾਨਾ ਬਦਲਦੀਆਂ ਹਨ। ਇਹ ਇਸ ਗੱਲ 'ਤੇ ਨਿਰਭਰ ਕਰਦਾ ਹੈ ਕਿ ਵਿਦੇਸ਼ੀ ਮੁਦਰਾ ਰੇਟਾਂ ਦੇ ਨਾਲ ਕੌਮਾਂਤਰੀ ਬਾਜ਼ਾਰ ਵਿਚ ਕੱਚੇ ਤੇਲ ਕੀਮਤਾਂ ਕੀ ਹਨ। ਇਨ੍ਹਾਂ ਮਾਪਦੰਡਾਂ ਦੇ ਅਧਾਰ 'ਤੇ ਤੇਲ ਕੰਪਨੀਆਂ ਰੋਜ਼ਾਨਾ ਪੈਟਰੋਲ ਦੀ ਦਰ ਅਤੇ ਡੀਜ਼ਲ ਦੀ ਦਰ ਤੈਅ ਕਰਨ ਦਾ ਕੰਮ ਕਰਦੀਆਂ ਹਨ। ਡੀਲਰ(ਪੈਟਰੋਲ ਪੰਪ ਵਾਲੇ) ਟੈਕਸ ਅਤੇ ਆਪਣਾ ਮਾਰਜਨ ਜੋੜਨ ਤੋਂ ਬਾਅਦ ਖਪਤਕਾਰਾਂ ਨੂੰ ਪੈਟਰੋਲ-ਡੀਜ਼ਲ ਵੇਚਦੇ ਹਨ। ਇਹ ਲਾਗਤ ਪੈਟਰੋਲ ਰੇਟ ਅਤੇ ਡੀਜ਼ਲ ਰੇਟ ਵਿਚ ਵੀ ਸ਼ਾਮਲ ਕੀਤੀ ਗਈ ਹੈ।

ਦੇਸ਼ ਵਿਚ ਪੈਟਰੋਲ ਅਤੇ ਡੀਜ਼ਲ 'ਤੇ ਟੈਕਸ ਵਧਾ ਕੇ 69 ਪ੍ਰਤੀਸ਼ਤ ਕਰ ਦਿੱਤਾ ਗਿਆ ਸੀ, ਜੋ ਕਿ ਵਿਸ਼ਵ ਵਿਚ ਸਭ ਤੋਂ ਵੱਧ ਹੈ। ਪਿਛਲੇ ਸਾਲ ਤੱਕ, ਭਾਰਤ ਵਿਚ ਪੈਟਰੋਲ ਅਤੇ ਡੀਜ਼ਲ ਉੱਤੇ 50 ਪ੍ਰਤੀਸ਼ਤ ਟੈਕਸ ਸੀ। ਜੇ ਅਸੀਂ ਵਿਕਸਤ ਆਰਥਿਕਤਾ ਦੀ ਗੱਲ ਕਰੀਏ ਤਾਂ ਅਮਰੀਕਾ ਵਿਚ ਕੁੱਲ ਕੀਮਤ ਦਾ 19 ਪ੍ਰਤੀਸ਼ਤ, ਜਾਪਾਨ ਵਿਚ 47 ਪ੍ਰਤੀਸ਼ਤ, ਯੂਕੇ ਵਿਚ 62 ਪ੍ਰਤੀਸ਼ਤ ਅਤੇ ਫਰਾਂਸ ਵਿਚ 63 ਪ੍ਰਤੀਸ਼ਤ ਟੈਕਸ ਦੇ ਰੂਪ ਵਿਚ ਲਗਦਾ ਹੈ।

ਇਹ ਵੀ ਪੜ੍ਹੋ: ਪਾਕਿਸਤਾਨੀ ਰੁਪਿਆ ਬਣਿਆ ਦੁਨੀਆ ਦੀ ਸਭ ਤੋਂ ਖ਼ਰਾਬ ਪ੍ਰਦਰਸ਼ਨ ਕਰਨ ਵਾਲੀ ਕਰੰਸੀ

ਭਾਰਤ ਵਿੱਚ ਤੇਲ ਦੀਆਂ ਕੀਮਤਾਂ ਦਾ ਮਤਲਬ ਕੀ?

ਭਾਰਤ ਵਿੱਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਪਿੱਛੇ ਕੱਚੇ ਤੇਲ ਦੀਆਂ ਕੀਮਤਾਂ, ਰਿਫ਼ਾਇਨਰੀ ਦੀ ਕੀਮਤ, ਮਾਰਕਟਿੰਗ ਕੰਪਨੀਆਂ ਦਾ ਹਿੱਸਾ, ਐਕਸਾਈਜ਼ ਡਿਊਟੀ ਅਤੇ ਕੇਂਦਰ ਤੇ ਸੂਬਾ ਸਰਕਾਰਾਂ ਵੱਲੋਂ ਲਾਇਆ ਜਾਂਦਾ ਵੈਟ ਸ਼ਾਮਲ ਹੈ। ਜਦੋਂ ਇਹ ਸਾਰੀਆਂ ਗੱਲਾਂ ਆ ਜਾਂਦੀਆਂ ਹਨ ਤਾਂ ਕਈ ਤਰ੍ਹਾਂ ਦੇ ਟੈਕਸ ਤੋਂ ਬਾਅਦ ਤੇਲ ਦੀਆਂ ਰਿਟੇਲ ਕੀਮਤਾਂ ਸਾਹਮਣੇ ਆਉਂਦੀਆਂ ਹਨ ਤੇ ਆਮ ਇਨਸਾਨ ਨੂੰ ਰੋਜ਼ਾਨਾ ਦੀਆਂ ਲੋੜਾਂ ਲਈ ਇਹ ਕੀਮਤ ਅਦਾ ਕਰਨੀ ਪੈਂਦੀ ਹੈ।

ਐਕਸਾਈਜ਼ ਡਿਊਟੀ ਉਹ ਟੈਕਸ ਹੈ ਜਿਹੜਾ ਸਰਕਾਰ ਵੱਲੋਂ ਮੁਲਕ ਵਿੱਚ ਤਿਆਰ ਹੁੰਦੇ ਮਾਲ (ਗੁਡਸ) ਉੱਤੇ ਲਗਾਇਆ ਜਾਂਦਾ ਹੈ ਤੇ ਇਹ ਟੈਕਸ ਕੰਪਨੀਆਂ ਅਦਾ ਕਰਦੀਆਂ ਹਨ।

ਵੈਟ (ਵੈਲਿਊ ਐਡਿਡ ਟੈਕਸ) ਕਿਸੇ ਸਮਾਨ ਉੱਤੇ ਵੱਖ-ਵੱਖ ਪੜਾਅ 'ਤੇ ਲਗਾਇਆ ਜਾਂਦਾ ਹੈ।

ਐਕਸਾਈਜ਼ ਡਿਊਟੀ ਤੇ ਵੈਟ (VAT), ਇਹ ਦੋਵੇਂ ਸਰਕਾਰ ਲਈ ਮੁੱਖ ਆਮਦਨੀ ਦੇ ਸਰੋਤ ਹਨ। ਐਕਸਾਈਜ਼ ਡਿਊਟੀ ਕੇਂਦਰ ਸਰਕਾਰ ਵੱਲੋਂ ਅਤੇ ਵੈਟ ਸੂਬਾ ਸਰਕਾਰ ਵੱਲੋਂ ਲਗਾਇਆ ਜਾਂਦਾ ਹੈ।

ਜਦੋਂ ਕੱਚੇ ਤੇਲ ਦੀਆਂ ਕੀਮਤਾਂ ਘੱਟ ਹੁੰਦੀਆਂ ਹਨ ਪਰ ਟੈਕਸ ਜ਼ਿਆਦਾ ਹੁੰਦੇ ਹਨ ਤਾਂ ਤੇਲ ਦੀ ਰਿਟੇਲ ਕੀਮਤਾਂ ਵਿੱਚ ਵਾਧੇ ਦੇ ਆਸਾਰ ਹੁੰਦੇ ਹਨ। ਮੌਜੂਦਾ ਸਮੇਂ ਵਿੱਚ ਵੀ ਇਹੀ ਹੋ ਰਿਹਾ ਹੈ।

ਜੇ ਸੌਖੇ ਸ਼ਬਦਾਂ ਵਿੱਚ ਕਹੀਏ ਤਾਂ ਪੈਟਰੋਲ ਤੇ ਡੀਜ਼ਲ ਦੀ ਰਿਟੇਲ ਕੀਮਤਾਂ ਵਿੱਚ 70 ਫੀਸਦੀ ਟੈਕਸ ਸ਼ਾਮਲ ਹੈ।

ਇੱਕ ਹੋਰ ਫੈਕਟਰ ਜੋ ਤੇਲ ਦੀਆਂ ਕੀਮਤਾਂ ਉੱਤੇ ਅਸਰ ਪਾਉਂਦਾ ਹੈ, ਉਹ ਕਰੰਸੀ ਹੈ। ਜੇ ਭਾਰਤੀ ਰੁਪਈਆ ਅਮਰੀਕੀ ਡਾਲਰ ਨਾਲੋਂ ਮਜ਼ਬੂਤ ਹੋਵੇਗਾ ਤਾਂ ਤੇਲ ਦੀਆਂ ਰਿਟੇਲ ਕੀਮਤਾਂ ਉੱਤੇ ਉਨਾਂ ਅਸਰ ਨਹੀਂ ਪਏਗਾ।

ਇਹ ਵੀ ਪੜ੍ਹੋ: ਬਿਨਾਂ ਰਾਸ਼ਨ ਕਾਰਡ ਦੇ ਵੀ ਲੋਕ ਲੈ ਸਕਣਗੇ ਸਬਸਿਡੀ ਵਾਲਾ ਅਨਾਜ, ਜਾਣੋ ਕੀ ਹੈ ਸਰਕਾਰ ਦਾ ਪਲਾਨ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
 


author

Harinder Kaur

Content Editor

Related News