ਕੈਨੇਡਾ ''ਚ 24 ਘੰਟਿਆਂ ਦੌਰਾਨ 3 ਪੰਜਾਬੀ ਨੌਜਵਾਨਾਂ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
Monday, Sep 04, 2023 - 02:41 AM (IST)

ਟੋਰਾਂਟੋ (ਰਾਜ ਗੋਗਨਾ) : ਕੈਨੇਡਾ 'ਚ ਲਗਾਤਾਰ ਪੰਜਾਬੀ ਨੌਜਵਾਨਾਂ ਦੀਆਂ ਭਰੀ ਜਵਾਨੀ ਵਿੱਚ ਹੋ ਰਹੀਆਂ ਮੌਤਾਂ ਬਾਰੇ ਰੋਜ਼ ਹੀ ਸੁਣਨ ਅਤੇ ਪੜ੍ਹਨ ਨੂੰ ਮੰਦਭਾਗੀ ਖ਼ਬਰਾਂ ਮਿਲ ਰਹੀਆਂ ਹਨ। ਐਤਵਾਰ ਕੈਨੇਡਾ 'ਚ ਇਕ ਹੋਰ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਪਿਛਲੇ 24 ਘੰਟਿਆਂ ਦੌਰਾਨ 3 ਪੰਜਾਬੀ ਨੌਜਵਾਨਾਂ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਚੁੱਕੀ ਹੈ, ਜੋ ਕਿ ਬੇਹੱਦ ਚਿੰਤਾਜਨਕ ਗੱਲ ਹੈ।
ਇੱਥੇ ਹਰ ਹਫ਼ਤੇ ਕੈਨੇਡਾ ਦੇ ਵੱਖ-ਵੱਖ ਸ਼ਹਿਰਾਂ ਵਿੱਚ ਲਗਾਤਾਰ ਪੰਜਾਬੀਆਂ ਖਾਸ ਕਰਕੇ ਨੌਜਵਾਨਾਂ ਦੀਆਂ ਮੌਤਾਂ ਹੋ ਰਹੀਆਂ ਹਨ ਤੇ ਇਹ ਸਿਲਸਿਲਾ ਘੱਟ ਹੋਣ ਦੀ ਬਜਾਏ ਦਿਨੋ-ਦਿਨ ਵੱਧ ਰਿਹਾ ਹੈ। ਮ੍ਰਿਤਕਾਂ ਦੀ ਉਮਰ 30-32 ਸਾਲ ਦੇ ਵਿੱਚ ਹੈ। ਇਹ ਨੌਜਵਾਨ ਕਰੀਬ 5 ਮਹੀਨੇ ਪਹਿਲਾਂ ਰੋਜ਼ੀ-ਰੋਟੀ ਖਾਤਰ ਕੈਨੇਡਾ ਆਏ ਸਨ।
ਇਹ ਵੀ ਪੜ੍ਹੋ : ਮੋਬਾਇਲ ਵਿਕਰੇਤਾ iPhone ਦੀ ਆੜ 'ਚ ਕਰ ਰਹੇ 'ਗੋਲਡ ਸਮੱਗਲਿੰਗ', ਪੜ੍ਹੋ ਹੈਰਾਨ ਕਰਨ ਵਾਲਾ ਮਾਮਲਾ
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8