31 ਸਾਲ ਪੁਰਾਣੇ ਮਾਮਲੇ ’ਚ 3 ਪੁਲਸ ਅਧਿਕਾਰੀਆਂ ਨੂੰ ਉਮਰ ਕੈਦ, 2-2 ਲੱਖ ਦਾ ਲੱਗਾ ਜੁਰਮਾਨਾ

09/15/2023 3:01:40 PM

ਮੋਹਾਲੀ (ਸੰਦੀਪ) : ਸੀ. ਬੀ. ਆਈ. ਦੀ ਵਿਸ਼ੇਸ਼ ਅਦਾਲਤ ਨੇ 31 ਸਾਲ ਪੁਰਾਣੇ ਫਰਜ਼ੀ ਮੁਕਾਬਲੇ ਦੇ ਮਾਮਲੇ ਵਿਚ ਦੋਸ਼ੀ ਪਾਏ ਗਏ ਤਿੰਨ ਪੁਲਸ ਮੁਲਾਜ਼ਮਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਸਜ਼ਾ ਦੇ ਨਾਲ-ਨਾਲ ਦੋਸ਼ੀਆਂ ’ਤੇ 2-2 ਲੱਖ ਰੁਪਏ ਦਾ ਜੁਰਮਾਨਾ ਵੀ ਲਾਇਆ ਗਿਆ ਹੈ। ਅਦਾਲਤ ਨੇ ਤਤਕਾਲੀ ਇੰਸਪੈਕਟਰ ਧਰਮ ਸਿੰਘ, ਏ. ਐੱਸ. ਆਈ. ਸੁਰਿੰਦਰ ਸਿੰਘ ਅਤੇ ਗੁਰਦੇਵ ਸਿੰਘ ਨੂੰ ਕੁਝ ਸਮਾਂ ਪਹਿਲਾਂ ਦੋਸ਼ੀ ਠਹਿਰਾਇਆ ਸੀ।

ਇਹ ਵੀ ਪੜ੍ਹੋ :  ਪੰਜਾਬ ਦੀਆਂ ਤਹਿਸੀਲਾਂ/ਸਬ-ਤਹਿਸੀਲਾਂ ਨੂੰ ਲੈ ਕੇ ਮਾਨ ਸਰਕਾਰ ਦਾ ਵੱਡਾ ਫ਼ੈਸਲਾ

ਇਹ ਸੀ ਮਾਮਲਾ

ਅਪ੍ਰੈਲ 1992 ਵਿਚ ਹਰਜੀਤ ਸਿੰਘ ਨੂੰ ਸਥਾਨਕ ਪੁਲਸ ਨੇ ਅੰਮ੍ਰਿਤਸਰ ਜ਼ਿਲ੍ਹੇ ਅਧੀਨ ਪੈਂਦੇ ਠੱਠੀਆਂ ਬੱਸ ਅੱਡੇ ਤੋਂ ਚੁੱਕਿਆ ਸੀ। 14 ਦਿਨਾਂ ਬਾਅਦ ਪੁਲਸ ਨੇ ਦੋ ਹੋਰ ਵਿਅਕਤੀਆਂ ਲਖਵਿੰਦਰ ਸਿੰਘ ਅਤੇ ਜਸਵਿੰਦਰ ਸਿੰਘ ਸਮੇਤ ਸਾਰਿਆਂ ਦਾ ਫਰਜ਼ੀ ਮੁਕਾਬਲਾ ਦਿਖਾਇਆ ਸੀ। ਇਸ ਮਾਮਲੇ ਵਿਚ ਇਕ ਮ੍ਰਿਤਕ ਦੇ ਪਿਤਾ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਰਿੱਟ ਦਾਇਰ ਕੀਤੀ ਸੀ। ਇਸ ਤੋਂ ਬਾਅਦ ਹਾਈਕੋਰਟ ਨੇ ਕੇਸ ਸੀ. ਬੀ. ਆਈ. ਨੂੰ ਸੌਂਪ ਦਿੱਤਾ ਸੀ। ਜਾਂਚ ਦੌਰਾਨ ਸੀ. ਬੀ. ਆਈ. ਨੇ ਉਪਰੋਕਤ ਤਿੰਨਾਂ ਸਮੇਤ ਪੰਜਾਬ ਪੁਲਸ ਦੇ 9 ਅਧਿਕਾਰੀਆਂ ਖ਼ਿਲਾਫ਼ ਚਾਰਜਸੀਟ ਪੇਸ਼ ਕੀਤੀ ਸੀ। ਇਨ੍ਹਾਂ ਵਿਚੋਂ 5 ਦੋਸ਼ੀਆਂ ਦੀ ਸੁਣਵਾਈ ਦੌਰਾਨ ਮੌਤ ਹੋ ਗਈ। ਇਕ ਮੁਲਜ਼ਮ ਨੂੰ ਭਗੌੜਾ ਕਰਾਰ ਕੀਤਾ ਜਾ ਚੁੱਕਿਆ ਹੈ।

ਇਹ ਵੀ ਪੜ੍ਹੋ :  ਸਿੱਖ ਭਾਈਚਾਰੇ ’ਚ ਮੁੱਖ ਮੰਤਰੀ ਮਾਨ ਦੇ ਫ਼ੈਸਲੇ ਦੀ ਚਰਚਾ, ਟਕਸਾਲੀ ਅਕਾਲੀ ਵੀ ਕਰ ਰਹੇ ਤਾਰੀਫ਼

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Harnek Seechewal

Content Editor

Related News