40 ਬੱਕਰੀਆਂ ਤੇ ਉਨ੍ਹਾਂ ਦੇ ਬੱਚਿਆਂ ਦੀ ਭੇਤਭਰੇ ਹਾਲਾਤ 'ਚ ਮੌਤ

Wednesday, Feb 25, 2026 - 03:06 PM (IST)

40 ਬੱਕਰੀਆਂ ਤੇ ਉਨ੍ਹਾਂ ਦੇ ਬੱਚਿਆਂ ਦੀ ਭੇਤਭਰੇ ਹਾਲਾਤ 'ਚ ਮੌਤ

ਖਰੜ (ਅਮਰਦੀਪ ਸਿੰਘ ਸੈਣੀ) : ਇੱਥੇ ਪਿੰਡ ਗੁਡਾਣਾ ਦੇ ਮੌਜੂਦਾ ਪੰਚਾਇਤ ਮੈਂਬਰ ਗੁਰਸੇਵਕ ਸਿੰਘ ਦੀਆਂ ਤਕਰੀਬਨ 40 ਬੱਕਰੀਆਂ ਅਤੇ ਮੇਮਣੀਆਂ ਦੀ ਭੇਤਭਰੇ ਹਾਲਾਤ 'ਚ ਮੌਤ ਹੋ ਜਾਣ ਨਾਲ ਪਰਿਵਾਰ 'ਤੇ ਦੁੱਖਾਂ ਦਾ ਪਹਾੜ ਟੁੱਟ ਪਿਆ। ਇਸ ਘਟਨਾ ਕਾਰਨ ਪੀੜਤ ਪਰਿਵਾਰ ਆਰਥਿਕ ਸੰਕਟ 'ਚ ਘਿਰ ਗਿਆ ਹੈ। ਜਾਣਕਾਰੀ ਦਿੰਦਿਆਂ ਗੁਰਸੇਵਕ ਸਿੰਘ ਨੇ ਦੱਸਿਆ ਕਿ ਉਹ ਬੇਰੁਜ਼ਗਾਰ ਸੀ ਅਤੇ ਕਰਜ਼ਾ ਲੈ ਕੇ ਕਰੀਬ ਚਾਰ ਦਰਜਨ ਬੱਕਰੀਆਂ ਖਰੀਦ ਕੇ ਆਪਣਾ ਰੁਜ਼ਗਾਰ ਸ਼ੁਰੂ ਕੀਤਾ ਸੀ। ਬੱਕਰੀਆਂ ਦਾ ਪਾਲਣ-ਪੋਸ਼ਣ ਕਰਕੇ ਉਹ ਆਪਣੇ ਪਰਿਵਾਰ ਦਾ ਗੁਜ਼ਾਰਾ ਕਰ ਰਿਹਾ ਸੀ।

ਅਚਾਨਕ ਹੀ ਭੇਤਭਰੇ ਹਾਲਤ 'ਚ ਕਰੀਬ 40 ਬੱਕਰੀਆਂ ਅਤੇ ਉਨ੍ਹਾਂ ਦੇ ਬੱਚਿਆਂ ਦੀ ਮੌਤ ਹੋ ਗਈ, ਜਿਸ ਨਾਲ ਉਹ ਗੰਭੀਰ ਆਰਥਿਕ ਮੁਸ਼ਕਲਾਂ 'ਚ ਫਸ ਗਿਆ। ਇਸ ਮਾਮਲੇ ਦੀ ਜਾਣਕਾਰੀ ਮਿਲਣ ’ਤੇ ਉੱਘੇ ਸਮਾਜ ਸੇਵੀ ਅਤੇ ਜ਼ਿਲ੍ਹਾ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਕਾਂਗਰਸ ਦੇ ਪ੍ਰਧਾਨ ਭਲਵਾਨ ਅਮਰਜੀਤ ਸਿੰਘ ਗਿੱਲ ਨੇ 50 ਹਜ਼ਾਰ ਰੁਪਏ ਦੀ ਮਾਲੀ ਸਹਾਇਤਾ ਭੇਟ ਕੀਤੀ, ਤਾਂ ਜੋ ਉਹ ਆਪਣੇ ਪਰਿਵਾਰ ਦੀ ਰੋਜ਼ੀ-ਰੋਟੀ ਚਲਾ ਸਕੇ। ਇਸ ਮੌਕੇ ਗਿੱਲ ਸਰਕਾਰ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਪੀੜਤ ਪਰਿਵਾਰ ਨੂੰ ਯੋਗ ਮੁਆਵਜ਼ਾ ਦਿੱਤਾ ਜਾਵੇ ਅਤੇ ਮਾਮਲੇ ਦੀ ਜਾਂਚ ਕਰਕੇ ਅਸਲ ਕਾਰਨਾਂ ਦਾ ਪਤਾ ਲਗਾਇਆ ਜਾਵੇ। 


author

Babita

Content Editor

Related News