ਲਾਰੈਂਸ ਬਿਸ਼ਨੋਈ ਦੀ ਇੰਟੈਰੋਗੇਸ਼ਨ ਦਾ ਅੱਜ 6ਵਾਂ ਦਿਨ, ਸੀ. ਆਈ. ਏ. ਦਫ਼ਤਰ ਖਰੜ 'ਚ ਹਲਚਲ

Monday, Jun 20, 2022 - 01:14 PM (IST)

ਚੰਡੀਗੜ੍ਹ (ਰਾਹੁਲ ਕਾਲਾ) : ਸਿੱਧੂ ਮੂਸੇਵਾਲਾ ਕਤਲ ਕਾਂਡ ਮਾਮਲੇ ਵਿਚ ਸੱਤ ਦਿਨਾਂ ਰਿਮਾਂਡ 'ਤੇ ਲਿਆਂਦੇ ਗਏ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇੰਟੈਰੋਗੇਸ਼ਨ ਦਾ ਅੱਜ ਛੇਵਾਂ ਦਿਨ ਹੈ। ਅੱਜ ਸਵੇਰ ਤੋਂ ਹੀ ਸੀ. ਆਈ. ਏ. (Crime Investigation Agency) ਦਫ਼ਤਰ ਖਰੜ ਵਿਚ ਹਲਚਲ ਵੇਖਣ ਨੂੰ ਮਿਲ ਰਹੀ ਹੈ। ਸਭ ਤੋਂ ਪਹਿਲਾਂ ਅੱਜ ਐੱਸ. ਆਈ. ਟੀ. ਦੀ ਸਾਰੀ ਟੀਮ ਦਫ਼ਤਰ ਵਿਚ ਪਹੁੰਚੀ। ਇਸ ਦੇ ਨਾਲ ਹੀ ਲਾਰੈਂਸ ਬਿਸ਼ਨੋਈ ਦੀ ਮੈਡੀਕਲ ਜਾਂਚ ਲਈ ਸੀਨੀਅਰ ਡਾਕਟਰਾਂ ਦੀ ਟੀਮ ਵੀ ਦਫ਼ਤਰ ਪਹੁੰਚ ਗਈ। ਤਾਜ਼ਾ ਜਾਣਕਾਰੀ ਅਨੁਸਾਰ ਐੱਸ. ਆਈ. ਟੀ. ਟੀਮ ਵੱਲੋਂ ਬਿਸ਼ਨੋਈ ਤੋਂ ਪੁੱਛਗਿੱਛ ਜਾਰੀ ਹੈ।

ਇਹ ਵੀ ਪੜ੍ਹੋ-  ਮੂਸੇਵਾਲਾ ਦੇ ਫੋਨ ਦੀ ਫਾਰੈਂਸਿਕ ਜਾਂਚ ਤੋਂ ਹੋਇਆ ਵੱਡਾ ਖ਼ੁਲਾਸਾ, ਇਸੇ ਆਧਾਰ 'ਤੇ ਹੋਵੇਗੀ ਲਾਰੈਂਸ ਕੋਲੋਂ ਪੁੱਛਗਿੱਛ

ਦੱਸਣਯੋਗ ਹੈ ਕਿ ਹੁਣ ਤੱਕ ਦੀ ਇੰਟੈਰੋਗੇਸ਼ਨ ਵਿੱਚ ਪੁਲਿਸ ਦੇ ਹੱਥ ਫ਼ਿਲਹਾਲ ਖ਼ਾਲੀ ਹਨ। ਪੁਲਸ ਨੂੰ ਨਾ ਤਾਂ ਵਾਰਦਾਤ ਵੇਲੇ ਵਰਤੇ ਗਏ ਹਥਿਆਰ ਮਿਲੇ ਅਤੇ ਨਾ ਹੀ ਉਨ੍ਹਾਂ ਸ਼ਾਰਪ ਸ਼ੂਟਰਾਂ ਦਾ ਪਤਾ ਟਿਕਾਣਾ ਹੱਥ ਲੱਗਿਆ ਹੈ ਜਿਨ੍ਹਾਂ ਨੇ ਸਿੱਧੂ ਮੂਸੇਵਾਲਾ ਦਾ ਕਤਲ ਕੀਤਾ। ਰਿਮਾਂਡ ਦਾ ਅੱਜ ਛੇਵਾਂ ਦਿਨ ਹੈ ਤੇ ਭਲਕੇ ਮਾਨਸਾ ਕੋਰਟ ਵਿਚ ਲਾਰੈਂਸ ਬਿਸ਼ਨੋਈ ਨੂੰ ਪੇਸ਼ ਕਰਨਾ ਹੈ। ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਪੁਲਸ ਲਾਰੈਂਸ ਬਿਸ਼ਨੋਈ ਨੂੰ ਅੱਜ ਦੇਰ ਰਾਤ ਮਾਨਸਾ ਲੈ ਕੇ ਜਾ ਸਕਦੀ ਹੈ।

ਇਹ ਵੀ ਪੜ੍ਹੋ- 47 ਫੋਨ ਨੰਬਰਾਂ ਜ਼ਰੀਏ ਮੂਸੇਵਾਲਾ ਦੇ ਕਾਤਲਾਂ ਤੱਕ ਪੁਹੰਚੀ ਐੱਸ.ਆਈ.ਟੀ. , ਵੱਡੇ ਖੁਲਾਸੇ ਹੋਣ ਦੀ ਉਮੀਦ 

ਜ਼ਿਕਰਯੋਗ ਹੈ ਕਿ ਬੀਤੇ ਦਿਨ ਸਿੱਧੂ ਮੂਸੇਵਾਲਾ ਕਤਲ ਕਾਂਡ ਵਿਚ ਇਕ ਹੋਰ ਵੱਡਾ ਖ਼ੁਲਾਸਾ ਹੋਇਆ ਸੀ। ਮੁਲਜ਼ਮਾਂ ਨੇ ਵਿਧਾਨ ਸਭਾ ਚੋਣਾਂ ਦੌਰਾਨ ਹੀ ਸਿੱਧੂ ਮੂਸੇਵਾਲਾ ਨੂੰ ਕਤਲ ਕਰਨ ਦੀ ਯੋਜਨਾ ਬਣਾਈ ਸੀ। ਉਦੋਂ 4 ਲੋਕ ਮਾਨਸਾ ਦੇ ਪਿੰਡ ਰੱਲਾ ਵਿਚ ਠਹਿਰੇ ਸਨ। ਇਹ ਚਾਰੇ ਸ਼ਾਰਪ ਸ਼ੂਟਰ ਹੋ ਸਕਦੇ ਹਨ। ਪੁਲਸ ਨੇ ਇਨ੍ਹਾਂ ਨੂੰ ਠਹਿਰਣ ਲਈ ਜਗ੍ਹਾ ਦੇਣ ਵਾਲੇ ਗੈਂਗਸਟਰ ਮਨਮੋਹਨ ਸਿੰਘ ਮੋਹਣਾ ਨੂੰ  ਪ੍ਰੋਡਕਸ਼ਨ ਵਾਰੰਟ ’ਤੇ ਲਿਆ ਹੈ। ਪੁਲਸ ਨੇ ਮੋਹਣੇ ਨੂੰ ਮਾਨਸਾ ਦੀ ਜ਼ਿਲ੍ਹਾ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ ’ਤੇ ਲਿਆ ਕੇ ਇਸ ਦਾ ਪੰਜ ਦਿਨ ਦਾ ਪੁਲਸ ਰਿਮਾਂਡ ਹਾਸਲ ਕੀਤਾ ਹੈ। ਸੂਤਰਾਂ ਮੁਤਾਬਕ ਮੋਹਣਾ ਨੇ ਜਨਵਰੀ-ਫਰਵਰੀ ਮਹੀਨਿਆਂ ਵਿਚ ਵਿਧਾਨ ਸਭਾ ਚੋਣਾਂ ਦੌਰਾਨ ਸਿੱਧੂ ਮੂਸੇਵਾਲਾ ਦੀ ਰੇਕੀ ਕੀਤੀ ਸੀ। ਮਾਨਸਾ ਦਾ ਹੋਣ ਕਾਰਨ ਉਸ ਨੂੰ ਰੇਕੀ ਦਾ ਕੰਮ ਦਿੱਤਾ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ ਉਸ ਨੇ ਹਮਲਾਵਰਾਂ ਨੂੰ ਸਾਰੀ ਜਾਣਕਾਰੀ ਦਿੱਤੀ। ਜਨਵਰੀ ਵਿਚ ਵੀ ਇਸ ਨੇ ਰੇਕੀ ਕਰਵਾਈ ਸੀ। ਚੋਣਾਂ ਸਮੇਂ ਮੂਸੇਵਾਲਾ ਦੀਆਂ ਰੈਲੀਆਂ ਅਤੇ ਲੋਕਾਂ ਨੂੰ ਮਿਲਣ ਦੀ ਸਾਰੀ ਜਾਣਕਾਰੀ ਅੱਗੇ ਦਿੱਤੀ ਗਈ ਸੀ।

ਇਹ ਵੀ ਪੜ੍ਹੋ- ਪੰਜਾਬ ਦੀ ਜ਼ਰਖੇਜ਼ ਮਿੱਟੀ ਦਾ ਜਣਿਆ 'ਟਿੱਬਿਆਂ ਦਾ ਪੁੱਤ ਸਿੱਧੂ ਮੂਸੇਵਾਲਾ'

ਨੋਟ ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦੱਸੋ

 


Harnek Seechewal

Content Editor

Related News