ਸੜਕ ਹਾਦਸੇ ਵਿਚ 7 ਸਾਲਾ ਬੱਚੇ ਦੀ ਮੌਤ, ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ

05/22/2024 6:06:13 PM

ਖਰੜ (ਜ.ਬ.) : ਨਜ਼ਦੀਕੀ ਪਿੰਡ ਮਛਲੀ ਵਿਖੇ ਸੱਤ ਸਾਲਾ ਬੱਚੇ ਨੂੰ ਇਕ ਟਰੈਕਟਰ ਟਰਾਲੀ ਨੇ ਟੱਕਰ ਮਾਰ ਦਿੱਤੀ, ਜਿਸ ਤੋਂ ਬਾਅਦ ਉਸ ਦੀ ਮੌਤ ਹੋ ਗਈ। ਮ੍ਰਿਤਕ ਬੱਚੇ ਦੀ ਪਛਾਣ ਰਣਵੀਰ ਸਿੰਘ ਵਜੋਂ ਹੋਈ ਹੈ। ਇਸ ਸਬੰਧੀ ਪਿੰਡ ਦੇ ਪੰਚ ਕੁਸ਼ਲ ਰਾਣਾ ਨੇ ਦੱਸਿਆ ਕਿ ਬੱਚਾ ਆਪਣੇ ਸਾਈਕਲ ਸਣੇ ਸੜਕ ਕਿਨਾਰੇ ਖੜ੍ਹਾ ਸੀ ਤੇ ਮਿੱਟੀ ਨਾਲ ਭਰੀ ਹੋਈ ਇਸ ਟਰਾਲੀ ਨੇ ਉਸ ਨੂੰ ਟੱਕਰ ਮਾਰ ਦਿੱਤੀ।

ਉਨ੍ਹਾਂ ਦੱਸਿਆ ਕਿ ਹਾਦਸੇ ਵਿਚ ਬੱਚੇ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸੇ ਦੌਰਾਨ ਖਰੜ ਸਦਰ ਥਾਣੇ ਅਧੀਨ ਪੈਂਦੀ ਮਜਾਤ ਚੌਕੀ ਵਿਖੇ ਟਰੈਕਟਰ ਚਾਲਕ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ। ਬੱਚੇ ਦੀ ਮੌਤ ਤੋਂ ਬਾਅਦ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੈ। ਪੁਲਸ ਦਾ ਕਹਿਣਾ ਹੈ ਕਿ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। 


Gurminder Singh

Content Editor

Related News