‘ਆਪ’ ਚੀਫ਼ ਵ੍ਹਿਪ ਬਲਜਿੰਦਰ ਕੌਰ ਨੂੰ ਮਿਲਣਗੀਆਂ ਮੰਤਰੀਆਂ ਵਾਲੀਆਂ ਸਹੂਲਤਾਂ ਅਤੇ ਭੱਤੇ

03/23/2023 11:56:42 AM

ਚੰਡੀਗੜ੍ਹ (ਰਮਨਜੀਤ ਸਿੰਘ) : ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਬੀਤੇ ਦਿਨ ਤਿੰਨ ਬਿੱਲ ਪਾਸ ਕੀਤੇ ਗਏ। ਇਨ੍ਹਾਂ ਵਿਚ ਵਿਧਾਨ ਸਭਾ ਵਿਚ ਬਹੁਮਤ ਵਾਲੀ ਰਾਜਨੀਤਕ ਪਾਰਟੀ ਦੇ ਚੀਫ਼ ਵ੍ਹਿਪ ਨੂੰ ਮੰਤਰੀਆਂ ਵਾਲੀਆਂ ਸਹੂਲਤਾਂ ਅਤੇ ਭੱਤੇ ਦੇਣ ਨਾਲ ਸਬੰਧਤ ਬਿੱਲ ਵੀ ਹੈ, ਜਿਸ ਨੂੰ ਪਾਸ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ :   ਅੰਮ੍ਰਿਤਪਾਲ ਸਿੰਘ ਦੇ ਪਰਿਵਾਰਕ ਮੈਂਬਰਾਂ 'ਤੇ ਸ਼ਿਕੰਜਾ ਕੱਸਣਾ ਸ਼ੁਰੂ, ਰਾਡਾਰ 'ਤੇ NRI ਪਤਨੀ

ਵਿਧਾਨ ਸਭਾ ਵਿਚ ਸੰਸਦੀ ਮਾਮਲਿਆਂ ਸਬੰਧੀ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਵਲੋਂ ‘ਦਿ ਸੈਲਰੀਜ਼ ਐਂਡ ਅਲਾਊਂਸਿਜ਼ ਆਫ਼ ਚੀਫ਼ ਵ੍ਹਿਪ ਇਜ ਪੰਜਾਬ ਲੈਜਿਸਲੇਟਿਵ ਅਸੈਂਬਲੀ ਬਿੱਲ-2023’ ਪੇਸ਼ ਕੀਤਾ ਗਿਆ। ਇਸ ਬਿੱਲ ਨੂੰ ਸਰਵਸੰਮਤੀ ਨਾਲ ਪਾਸ ਕੀਤਾ ਗਿਆ। ਇਸ ਬਿੱਲ ਦੇ ਪਾਸ ਹੋਣ ਨਾਲ ਹੁਣ ਸੱਤਾ ਧਿਰ ਦੇ ਚੀਫ਼ ਵ੍ਹਿਪ ਬਲਜਿੰਦਰ ਕੌਰ ਨੂੰ ਕੈਬਨਿਟ ਮੰਤਰੀ ਦੇ ਬਰਾਬਰ ਸਹੂਲਤਾਂ ਅਤੇ ਤਨਖ਼ਾਹ ਮਿਲੇਗੀ। ਇਸ ਦੇ ਨਾਲ ਹੀ ਸਦਨ ਵਿਚ ਸਮਾਜਿਕ ਨਿਆਂ, ਅਧਿਕਾਰਿਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਵਲੋਂ ਪੇਸ਼ ਕੀਤੇ ‘ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ (ਸੋਧ) ਬਿੱਲ,-2023’ ਅਤੇ ਖੇਤੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਪੇਸ਼ ‘ਪੰਜਾਬ ਖੇਤੀਬਾੜੀ ਉਤਪਾਦ ਮੰਡੀਆਂ (ਸੋਧ) ਬਿਲ-2023’ ਨੂੰ ਵੀ ਪਾਸ ਕੀਤਾ ਗਿਆ।

ਇਹ ਵੀ ਪੜ੍ਹੋ : 31 ਮਾਰਚ ਤੋਂ ਪਹਿਲਾਂ ਨਿਪਟਾ ਲਓ ਇਹ 5 ਜ਼ਰੂਰੀ ਕੰਮ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ

ਇਸ ਤੋਂ ਇਲਾਵਾ ਸਰਕਾਰ ਨੇ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਸੋਧ ਬਿੱਲ ਪੇਸ਼ ਕਰਕੇ ਕਮਿਸ਼ਨ ਦੇ ਮੈਬਰਾਂ ਦੀ ਗਿਣਤੀ 10 ਤੋਂ ਘਟਾ ਕੇ ਪੰਜ ਕਰ ਦਿੱਤੀ ਹੈ। ਤੀਜਾ ਬਿੱਲ ਖੇਤੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ‘ਪੰਜਾਬ ਖੇਤੀਬਾੜੀ ਉਤਪਾਦ ਮੰਡੀਆਂ (ਸੋਧ) ਬਿੱਲ, 2023’ ਪੇਸ਼ ਕੀਤਾ, ਜੋ ਕਿ ਬਿਨਾਂ ਬਹਿਸ ਦੇ ਪਾਸ ਹੋ ਗਿਆ।

ਇਹ ਵੀ ਪੜ੍ਹੋ : ਅੰਮ੍ਰਿਤਪਾਲ ਸਿੰਘ ਦੇ ਮਾਮਲੇ 'ਚ ਨਵਾਂ ਖ਼ੁਲਾਸਾ, ਚਲਾਇਆ ਜਾ ਰਿਹੈ ‘ਕੇ-2’ ਪ੍ਰਾਜੈਕਟ

ਨੋਟ  : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Harnek Seechewal

Content Editor

Related News