‘AAP’ ਦੇ ‘ਬਦਲਾਅ’ ਨੇ ਪੰਜਾਬ ਨੂੰ ਨਸ਼ੇ, ਕਰਜ਼ੇ ਤੇ ਮਾਫ਼ੀਆ ਦੇ ਹਵਾਲੇ ਕੀਤਾ: ਢਿੱਲੋਂ

Sunday, Aug 23, 2026 - 05:23 AM (IST)

‘AAP’ ਦੇ ‘ਬਦਲਾਅ’ ਨੇ ਪੰਜਾਬ ਨੂੰ ਨਸ਼ੇ, ਕਰਜ਼ੇ ਤੇ ਮਾਫ਼ੀਆ ਦੇ ਹਵਾਲੇ ਕੀਤਾ: ਢਿੱਲੋਂ

ਚੰਡੀਗੜ੍ਹ - ਭਾਰਤੀ ਜਨਤਾ ਪਾਰਟੀ ਦੇ ਸੂਬਾ ਆਗੂ ਕੇਵਲ ਸਿੰਘ ਢਿੱਲੋਂ ਨੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਆਮ ਆਦਮੀ ਪਾਰਟੀ ਦੀ ਸਰਕਾਰ ਉੱਤੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ 'ਬਦਲਾਅ' ਦੇ ਨਾਮ ਤੇ ਪੰਜਾਬ ਦੇ ਲੋਕਾਂ ਨਾਲ ਵੱਡਾ ਧੋਖਾ ਕੀਤਾ ਗਿਆ ਹੈ ਅਤੇ 'ਆਪ' ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਪੰਜਾਬ ਨੂੰ ਹਰ ਪਾਸਿਓਂ ਬਰਬਾਦ ਕਰ ਕੇ ਰੱਖ ਦਿੱਤਾ ਹੈ।

ਢਿੱਲੋਂ ਨੇ ਸੂਬੇ ਦੇ ਮੌਜੂਦਾ ਹਾਲਾਤਾਂ 'ਤੇ ਚਿੰਤਾ ਪ੍ਰਗਟਾਉਂਦਿਆਂ ਕਿਹਾ ਕਿ ਅੱਜ ਪੰਜਾਬ ਗੰਭੀਰ ਸਮੱਸਿਆਵਾਂ ਦੇ ਦੌਰ ਵਿੱਚੋਂ ਗੁਜ਼ਰ ਰਿਹਾ ਹੈ। ਸੂਬੇ ਵਿੱਚ ਨਸ਼ਾ, ਸਿਰ ਚੜ੍ਹਿਆ ਕਰਜ਼ਾ, ਲਾਅ ਐਂਡ ਆਰਡਰ ਦੀ ਵਿਗੜਦੀ ਸਥਿਤੀ, ਮਾਫ਼ੀਆ ਰਾਜ, ਗੈਂਗਸਟਰਵਾਦ ਅਤੇ ਵਿੱਤੀ ਕੰਗਾਲੀ ਨੇ ਆਮ ਜਨ-ਜੀਵਨ ਨੂੰ ਪੂਰੀ ਤਰ੍ਹਾਂ ਅਸਤ-ਵਿਅਸਤ ਕਰ ਦਿੱਤਾ ਹੈ। ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਪੰਜਾਬ ਆਰਥਿਕ ਅਤੇ ਸਮਾਜਿਕ ਤੌਰ 'ਤੇ ਪੱਛੜ ਰਿਹਾ ਹੈ।

ਉਨ੍ਹਾਂ ਅੱਗੇ ਜ਼ੋਰ ਦਿੰਦਿਆਂ ਕਿਹਾ ਕਿ ਪੰਜਾਬ ਦੀਆਂ ਇਹਨਾਂ ਸਾਰੀਆਂ ਮੌਜੂਦਾ ਸਮੱਸਿਆਵਾਂ ਦਾ ਇੱਕੋ-ਇੱਕ ਹੱਲ ਭਾਰਤੀ ਜਨਤਾ ਪਾਰਟੀ ਦੀ 'ਡਬਲ ਇੰਜਣ ਸਰਕਾਰ' ਹੈ। ਦੇਸ਼ ਦੇ ਜਿਨ੍ਹਾਂ-ਜਿਨ੍ਹਾਂ ਸੂਬਿਆਂ ਵਿੱਚ ਵੀ ਭਾਜਪਾ ਦੀ ਸਰਕਾਰ ਹੈ, ਉੱਥੇ ਵਿਕਾਸ, ਅਮਨ-ਸ਼ਾਂਤੀ ਅਤੇ ਤਰੱਕੀ ਦੀ ਨਵੀਂ ਮਿਸਾਲ ਕਾਇਮ ਹੋਈ ਹੈ।

ਢਿੱਲੋਂ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਸੂਬੇ ਦੀ ਪੁਰਾਣੀ ਸ਼ਾਨ ਬਹਾਲ ਕਰਨ ਅਤੇ ਇੱਕ ਰੰਗਲਾ ਤੇ ਖੁਸ਼ਹਾਲ ਪੰਜਾਬ ਬਣਾਉਣ ਲਈ ਭਾਜਪਾ ਦੀ ਡਬਲ ਇੰਜਣ ਸਰਕਾਰ ਬਣਾਉਣਾ ਬਹੁਤ ਜ਼ਰੂਰੀ ਹੈ, ਪੰਜਾਬ ਨੂੰ ਮੁੜ ਤਰੱਕੀ ਦੇ ਰਾਹ 'ਤੇ ਲਿਆਂਦਾ ਜਾ ਸਕੇ।


author

Inder Prajapati

Content Editor

Related News