ਬੇਨਿਯਮੀਆਂ ਕਾਰਨ 8 ਰਾਈਸ ਮਿੱਲਾਂ ਖ਼ਿਲਾਫ਼ ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਦੀ ਵੱਡੀ ਕਾਰਵਾਈ

Friday, Feb 24, 2023 - 05:20 PM (IST)

ਬੇਨਿਯਮੀਆਂ ਕਾਰਨ 8 ਰਾਈਸ ਮਿੱਲਾਂ ਖ਼ਿਲਾਫ਼ ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਦੀ ਵੱਡੀ ਕਾਰਵਾਈ

ਚੰਡੀਗੜ੍ਹ : ਭ੍ਰਿਸ਼ਟਾਚਾਰ ਖ਼ਿਲਾਫ਼ ਸਖ਼ਤ ਕਦਮ ਚੁੱਕਦੇ ਹੋਏ ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਪੰਜਾਬ ਵੱਲੋਂ 8 ਰਾਈਸ ਮਿੱਲਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਗਈ ਹੈ। ਜਾਣਕਾਰੀ ਮੁਤਾਬਕ ਮੈਸ. ਓਂਕਾਰ ਰਾਈਸ ਗ੍ਰਾਮ ਉਦਯੋਗ ਯੂਨਿਟ-2, ਪਿੰਡ ਚੈਹਿਲਾਂ, ਅਮਲੋਹ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਵੱਲੋਂ ਜਾਅਲੀ ਦਸਤਾਵੇਜ਼ ਜਮ੍ਹਾਂ ਕਰਵਾਕੇ ਆਪਣੀ ਮਿਲਿੰਗ ਕਪੈਸਟੀ ਵਧਾਕੇ ਰਜਿਸਟਰੇਸ਼ਨ ਕਰਵਾਉਣ ਦਾ ਮਾਮਲਾ ਧਿਆਨ ਵਿੱਚ ਆਉਣ ਤੋਂ ਬਾਅਦ ਕਸਟਮ ਮਿਲਿੰਗ ਪਾਲਿਸੀ 2022-23 ਅਨੁਸਾਰ ਕਾਰਵਾਈ ਕਰਦੇ ਹੋਏ ਇਸ ਮਿੱਲ ਨੂੰ ਬਲੈਕਲਿਸਟ ਕਰ ਦਿੱਤਾ ਗਿਆ ਹੈ। 

ਇਹ ਵੀ ਪੜ੍ਹੋ :  ਮਸ਼ੂਕ ਦੇ ਫੜੇ ਜਾਣ ਦਾ ਦਰਦ ਤੇ ਬਦਲਾ ਲੈਣ ਦੀ ਟੀਸ ਬਣੀ ਗੈਂਗਸਟਰ ਤੇਜਾ ਦੀ ਮੌਤ ਦਾ ਕਾਰਨ

ਵਿਭਾਗ ਦੇ ਬੁਲਾਰੇ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਵਿਭਾਗ ਵਲੋਂ ਮੈਸ. ਓਂਕਾਰ ਰਾਈਸ ਗ੍ਰਾਮ ਉਦਯੋਗ ਯੂਨਿਟ-2, ਪਿੰਡ ਚੈਹਿਲਾਂ ਦੇ ਹਿੱਸੇਦਾਰਾਂ ਖ਼ਿਲਾਫ਼ ਐੱਫ.ਆਈ.ਆਰ. ਦਰਜ ਕਰਵਾਈ ਗਈ ਹੈ। ਉਕਤ ਮਿੱਲ ਦੇ ਹਿੱਸੇਦਾਰ ਹੋਰ ਸੱਤ ਮਿੱਲਾਂ ਵਿੱਚ ਵੀ ਹਿੱਸੇਦਾਰ ਸਨ ਅਤੇ ਵਿਭਾਗ ਵਲੋਂ ਕਸਟਮ ਮਿਲਿੰਗ ਪਾਲਿਸੀ 2022-23 ਅਨੁਸਾਰ ਕਾਰਵਾਈ ਕਰਦੇ ਹੋਏ ਇਹਨਾਂ ਸੱਤ ਮਿੱਲਾਂ ਨੂੰ ਵੀ ਡਿਫਾਲਟਰ ਘੋਸ਼ਿਤ ਕਰ ਦਿੱਤਾ ਗਿਆ ਹੈ। ਇਹਨਾਂ ਮਿੱਲਾਂ ਵਿੱਚ ਰੱਖੇ ਝੋਨੇ ਨੂੰ ਦੂਸਰੀਆਂ ਮਿੱਲਾਂ ਵਿੱਚ ਸ਼ਿਫਟ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ।

ਇਹ ਵੀ ਪੜ੍ਹੋ : ‘ਸਕੂਲਜ਼ ਆਫ ਐਮੀਨੈਂਸ’ 'ਚ ਪੜ੍ਹਨ ਦੇ ਚਾਹਵਾਨ ਵਿਦਿਆਰਥੀ ਖਿੱਚ ਲੈਣ ਤਿਆਰੀ, ਦਾਖ਼ਲੇ ਲਈ ਪੋਰਟਲ ਲਾਂਚ


author

Harnek Seechewal

Content Editor

Related News