ਲੈਂਡ ਪੂਲਿੰਗ ਨੀਤੀ ਦਾ ਡਟਵਾਂ ਵਿਰੋਧ ਕਰੇਗਾ ਅਕਾਲੀ ਦਲ, ਸੁਖਬੀਰ ਸਿੰਘ ਬਾਦਲ ਨੇ ਕੀਤਾ ਐਲਾਨ
Thursday, Jul 02, 2026 - 06:35 PM (IST)
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਸਰਕਾਰ ਦੀ ਸੋਧੀ ਹੋਈ ਲੈਂਡ ਪੂਲਿੰਗ ਨੀਤੀ ਦਾ ਡਟਵਾਂ ਵਿਰੋਧ ਕਰਨ ਦਾ ਐਲਾਨ ਕੀਤਾ ਗਿਆ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸ ਨੀਤੀ ਨੂੰ ਕਿਸਾਨਾਂ ਦੀਆਂ ਜ਼ਮੀਨਾਂ ਹੜਪਣ ਦੀ ਸਾਜ਼ਿਸ਼ ਕਰਾਰ ਦਿੱਤਾ ਹੈ।
ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਕਿਸਾਨਾਂ ਦੀਆਂ ਜ਼ਮੀਨਾਂ ਦੀ ਰਾਖੀ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਅਸੀਂ ਪਹਿਲਾਂ ਵੀ ਸਰਕਾਰ ਦੀਆਂ ਅਜਿਹੀਆਂ ਕੋਸ਼ਿਸ਼ਾਂ ਨੂੰ ਨਾਕਾਮ ਕਰ ਦਿੱਤਾ ਸੀ ਤੇ ਹੁਣ ਵੀ ਅਜਿਹਾ ਹੀ ਕਰਾਂਗੇ। ਉਨ੍ਹਾਂ ਕਿਹਾ ਕਿ ਇਸ ਨੀਤੀ ਦੇ ਵਿਰੋਧ ਵਿਚ ਸ਼੍ਰੋਮਣੀ ਅਕਾਲੀ ਦਲ ਪੂਰੇ ਪੰਜਾਬ ਵਿਚ ਵੱਡੇ ਪੱਧਰ 'ਤੇ ਸੰਘਰਸ਼ ਵਿੱਢੇਗਾ। ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਨੇ ਕਿਹਾ ਕਿ ਉਹ ਕਿਸਾਨਾਂ ਨਾਲ ਧੱਕੇਸ਼ਾਹੀ ਬਿਲਕੁਲ ਨਹੀਂ ਹੋਣ ਦੇਣਗੇ।
