ਚੰਡੀਗੜ੍ਹ 'ਚ ਦਾਖ਼ਲ ਹੋਏ ਅੰਮ੍ਰਿਤਪਾਲ ਸਿੰਘ ਦੇ ਸਮਰਥਕ, ਪੁਲਸ ਵਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ

Wednesday, Jul 29, 2026 - 05:07 PM (IST)

ਚੰਡੀਗੜ੍ਹ 'ਚ ਦਾਖ਼ਲ ਹੋਏ ਅੰਮ੍ਰਿਤਪਾਲ ਸਿੰਘ ਦੇ ਸਮਰਥਕ, ਪੁਲਸ ਵਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ

ਚੰਡੀਗੜ੍ਹ (ਵੈੱਬ ਡੈਸਕ, ਮਨਪ੍ਰੀਤ) : ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਅਤੇ ਹੋਰ ਨਜ਼ਰਬੰਦ ਸਿੱਖਾਂ ਦੀ ਰਿਹਾਈ ਲਈ 'ਅਕਾਲੀ ਦਲ ਵਾਰਿਸ ਪੰਜਾਬ ਦੇ' ਵਰਕਰਾਂ ਵਲੋਂ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਕੂਚ ਕਰਨ ਦੇ ਸੱਦੇ 'ਤੇ ਅੱਜ ਵੱਡੀ ਗਿਣਤੀ 'ਚ ਆਗੂ ਅਤੇ ਵਰਕਰ ਚੰਡੀਗੜ੍ਹ 'ਚ ਦਾਖ਼ਲ ਹੋ ਗਏ। ਚੰਡੀਗੜ੍ਹ ਪੁਲਸ ਵਲੋਂ ਇਨ੍ਹਾਂ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਸਖ਼ਤ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ ਹਨ। ਜਾਣਕਾਰੀ ਮੁਤਾਬਕ ਪੁਲਸ ਨੇ ਕੁੱਝ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ 'ਚ ਲੈ ਲਿਆ ਅਤੇ ਫਿਰ ਗੱਲਬਾਤ ਤੋਂ ਬਾਅਦ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ, ਜਿਸ ਤੋਂ ਬਾਅਦ ਪ੍ਰਦਰਸ਼ਨਕਾਰੀ ਵਾਪਸ ਗੁਰਦੁਆਰਾ ਅੰਬ ਸਾਹਿਬ ਵੱਲ ਜਾ ਰਹੇ ਹਨ।

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਪ੍ਰਦਰਸ਼ਨਕਾਰੀਆਂ ਨੇ ਚੰਡੀਗੜ੍ਹ ਪੁਲਸ ਵਲੋਂ ਮੋਹਾਲੀ ਬਾਰਡਰ 'ਤੇ ਲਾਏ ਬੈਰੀਕੇਡ ਤੋੜ ਦਿੱਤੇ ਸਨ ਅਤੇ ਵਾਟਰ ਕੈਨਨ ਦਾ ਮੂੰਹ ਵੀ ਦੂਜੇ ਪਾਸੇ ਮੋੜ ਦਿੱਤਾ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਚੰਡੀਗੜ੍ਹ ਵੱਲ ਕੂਚ ਕੀਤਾ। ਪ੍ਰਦਰਸ਼ਨਕਾਰੀ ਮੁੱਖ ਮੰਤਰੀ ਦੀ ਰਿਹਾਇਸ਼ ਤੋਂ ਸਿਰਫ 3 ਕਿਲੋਮੀਟਰ ਦੂਰ ਸਨ, ਜਿੱਥੇ ਪੁਲਸ ਨੇ ਕੁੱਝ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ 'ਚ ਲੈ ਲਿਆ ਸੀ।  ਇਸ ਪ੍ਰਦਰਸ਼ਨ ਕਾਰਨ ਚੰਡੀਗੜ੍ਹ ਦੇ ਸੈਕਟਰ-45 ਗਊਸ਼ਾਲਾ ਤੋਂ ਮੋਹਾਲੀ ਫੇਜ਼-8 ਜਾਣ ਵਾਲੀ ਸੜਕ 'ਤੇ ਟ੍ਰੈਫਿਕ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ।


author

Babita

Content Editor

Related News