CM ਮਾਨ ਦੀ ਰਾਸ਼ਟਰਪਤੀ ਨਾਲ ਮੁਲਾਕਾਤ ਤੋਂ ਪਹਿਲਾਂ ਭਾਜਪਾ ਆਗੂ ਅਨਿਲ ਸਰੀਨ ਦਾ ਵੱਡਾ ਬਿਆਨ

Tuesday, May 05, 2026 - 11:03 AM (IST)

CM ਮਾਨ ਦੀ ਰਾਸ਼ਟਰਪਤੀ ਨਾਲ ਮੁਲਾਕਾਤ ਤੋਂ ਪਹਿਲਾਂ ਭਾਜਪਾ ਆਗੂ ਅਨਿਲ ਸਰੀਨ ਦਾ ਵੱਡਾ ਬਿਆਨ

ਚੰਡੀਗੜ੍ਹ: ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਅਨਿਲ ਸਰੀਨ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਰਾਸ਼ਟਰਪਤੀ ਭਵਨ ਦੇ ਦੌਰੇ ਨੂੰ ਲੈ ਕੇ ਇੱਕ ਅਹਿਮ ਬਿਆਨ ਜਾਰੀ ਕੀਤਾ ਹੈ। ਉਨ੍ਹਾਂ ਨੇ ਦੇਸ਼ ਦੇ ਸਰਵਉੱਚ ਅਹੁਦੇ ਦੀ ਮਰਿਆਦਾ ਨੂੰ ਮੁੱਖ ਰੱਖਦਿਆਂ ਰਾਸ਼ਟਰਪਤੀ ਭਵਨ ਪ੍ਰਸ਼ਾਸਨ ਨੂੰ ਇਕ ਵਿਸ਼ੇਸ਼ ਅਪੀਲ ਕੀਤੀ ਹੈ।

ਸਰੀਨ ਨੇ ਕਿਹਾ ਕਿ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇਸ਼ ਦੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੂੰ ਮਿਲਣ ਜਾ ਰਹੇ ਹਨ, ਜੋ ਕਿ ਸੂਬੇ ਲਈ ਮਾਣ ਵਾਲੀ ਗੱਲ ਹੋ ਸਕਦੀ ਸੀ, ਪਰ ਉਨ੍ਹਾਂ ਦੇ ਪਿਛਲੇ ਵਿਹਾਰ ਨੂੰ ਦੇਖਦਿਆਂ ਮਨ ਵਿਚ ਇਕ ਡੂੰਘੀ ਚਿੰਤਾ ਬਣੀ ਹੋਈ ਹੈ। ਉਨ੍ਹਾਂ ਬੇਨਤੀ ਕੀਤੀ ਕਿ ਮੁੱਖ ਮੰਤਰੀ ਨੂੰ ਰਾਸ਼ਟਰਪਤੀ ਭਵਨ ਵਿਚ ਦਾਖ਼ਲ ਹੋਣ ਦੀ ਇਜਾਜ਼ਤ ਦੇਣ ਤੋਂ ਪਹਿਲਾਂ ਉਨ੍ਹਾਂ ਦਾ 'ਅਲਕੋਮੀਟਰ ਟੈਸਟ' ਲਾਜ਼ਮੀ ਤੌਰ 'ਤੇ ਕਰਵਾਇਆ ਜਾਵੇ।

ਭਾਜਪਾ ਆਗੂ ਨੇ ਕਿਹਾ ਕਿ ਪੂਰੇ ਪੰਜਾਬ ਨੇ ਦੇਖਿਆ ਹੈ ਕਿ ਕਿਸ ਤਰ੍ਹਾਂ ਪੰਜਾਬ ਦੀ ਵਿਧਾਨ ਸਭਾ ਦੀ ਮਰਿਆਦਾ ਨੂੰ ਤਾਰ-ਤਾਰ ਕੀਤਾ ਗਿਆ ਸੀ, ਜਿਸ ਕਾਰਨ ਸਮੂਹ ਪੰਜਾਬੀਆਂ ਨੂੰ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ ਸੀ। ਉਨ੍ਹਾਂ ਖ਼ਦਸ਼ਾ ਪ੍ਰਗਟਾਇਆ ਕਿ ਜੇਕਰ ਅੱਜ ਵੀ ਅਜਿਹੀ ਕੋਈ ਸਥਿਤੀ ਪੈਦਾ ਹੁੰਦੀ ਹੈ ਤਾਂ ਇਸ ਨਾਲ ਨਾ ਸਿਰਫ਼ ਰਾਸ਼ਟਰਪਤੀ ਭਵਨ ਦੇ ਵੱਕਾਰ ਨੂੰ ਸੱਟ ਵੱਜੇਗੀ, ਸਗੋਂ ਪੂਰੇ ਦੇਸ਼ ਦੇ ਸਾਹਮਣੇ ਪੰਜਾਬ ਦਾ ਸਿਰ ਵੀ ਨੀਵਾਂ ਹੋਵੇਗਾ। 


author

Anmol Tagra

Content Editor

Related News