ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਬੇਅਦਬੀ ਵਿਰੋਧੀ ਬਿੱਲ ਸਰਬ ਸੰਮਤੀ ਨਾਲ ਹੋਇਆ ਪਾਸ
Monday, Apr 13, 2026 - 02:37 PM (IST)
ਚੰਡੀਗੜ੍ਹ- ਖਾਲਸਾ ਸਾਜਨਾ ਦਿਵਸ ਮੌਕੇ ਅੱਜ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਿਆ ਗਿਆ। ਇਹ ਸੈਸ਼ਨ ਬੇਅਦਬੀ ਦੀਆਂ ਘਟਨਾਵਾਂ ਖ਼ਿਲਾਫ਼ ਸਖ਼ਤ ਕਾਨੂੰਨ ਬਣਾਉਣ ਸਬੰਧੀ ਸੱਦਿਆ ਗਿਆ ਸੀ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਨ ਸਭਾ 'ਚ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ 2026 ਪੇਸ਼ ਕੀਤਾ।
ਇਸ ਬਿੱਲ 'ਤੇ ਸਦਨ 'ਚ ਲਗਾਤਾਰ ਵਿਚਾਰ-ਵਿਟਾਂਦਰਾ ਕਰਨ ਉਪਰੰਤ ਇਸ ਬਿੱਲ ਨੂੰ ਸਰਬ ਸਹਿਮਤੀ ਨਾਲ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪਾਸ ਕਰ ਦਿੱਤਾ ਗਿਆ। ਇਸ ਬਿੱਲ ਤਹਿਤ ਬੇਅਦਬੀ ਦੀਆਂ ਘਟਨਾਵਾਂ ਲਈ ਜ਼ਿੰਮੇਵਾਰ ਲੋਕਾਂ ਨੂੰ ਸਖ਼ਤ ਸਜ਼ਾਵਾਂ ਦੇਣ ਲਈ ਉਮਰਕੈਦ ਤੱਕ ਦੀ ਸਜ਼ਾ ਦੀ ਵਿਵਸਥਾ ਕੀਤੀ ਜਾ ਸਕਦੀ ਹੈ।
ਇਹ ਵੀ ਪੜ੍ਹੋ: 5 ਦਿਨਾਂ 'ਚ ਮੁੜ ਬਦਲੇਗਾ ਮੌਸਮ! 17 ਅਪ੍ਰੈਲ ਤੱਕ ਪੰਜਾਬ ਦੇ ਮੌਸਮ ਦੀ ਹੋਈ ਵੱਡੀ ਭਵਿੱਖਬਾਣੀ
ਇਸ ਬਿੱਲ ਤਹਿਤ ਹੁਣ ਬੇਅਦਬੀ ਦੀਆਂ ਘਟਨਾਵਾਂ 'ਚ ਦੋਸ਼ੀ ਵਿਅਕਤੀਆਂ ਖਿਲਾਫ਼ ਉਮਰ ਕੈਦ ਤੱਕ ਦੀ ਸਜ਼ਾ ਅਤੇ 25 ਲੱਖ ਰੁਪਏ ਤੱਕ ਜ਼ੁਰਮਾਨੇ ਦੀ ਤਜਵੀਜ਼ (ਪ੍ਰਬੰਧ) ਕੀਤੀ ਗਈ ਹੈ। ਹੁਣ ਇਸ ਬਿੱਲ ਨੂੰ ਪ੍ਰਵਾਨਗੀ ਲਈ ਸੂਬਾ ਸਰਕਾਰ ਵੱਲੋਂ ਰਾਜਪਾਲ ਕੋਲ ਭੇਜਿਆ ਜਾਵੇਗਾ। ਫਿਰ ਰਾਜਪਾਲ ਦੀ ਕਾਨੂੰਨੀ ਟੀਮ ਬਿੱਲ ਦੀ ਸਮੀਖਿਆ ਕਰੇਗੀ ਅਤੇ ਰਾਜਪਾਲ ਦੀ ਮਨਜ਼ੂਰੀ ਮਿਲਣ ਤੋਂ ਬਾਅਦ ਇਹ ਕਾਨੂੰਨ ਬਣ ਜਾਵੇਗਾ।
ਇਹ ਵੀ ਪੜ੍ਹੋ: ਪ੍ਰਸ਼ਾਸਨਿਕ ਫੇਰਬਦਲ! ਪੰਜਾਬ 'ਚ 4 ਥਾਣਿਆਂ ਦੇ SHO ਤੇ 3 ASI ਅਧਿਕਾਰੀਆਂ ਦੇ ਤਬਾਦਲੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
