CBI ਨੇ ਅਰਵਿੰਦ ਕੇਜਰੀਵਾਲ ਦੀ ਰਿਹਾਈ ਰੋਕਣ ਲਈ ਫ਼ਰਜ਼ੀ ਕੇਸ ਘੜਿਆ : ਅਨਮੋਲ ਗਗਨ ਮਾਨ
Friday, Sep 13, 2024 - 05:48 PM (IST)
 
            
            ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਸਪਰੀਮੋ ਅਰਵਿੰਦ ਕੇਜਰੀਵਾਲ ਦੀ ਰਿਹਾਈ ਉੱਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਸੀ.ਬੀ.ਆਈ. ਵੱਲੋਂ ਅਰਵਿੰਦ ਕੇਜਰੀਵਾਲ ਦੀ ਈ.ਡੀ. ਵਲੋਂ ਪਹਿਲਾਂ ਦਰਜ ਕੇਸ ਵਿਚ ਮਿਲੀ ਰਿਹਾਈ ਨੂੰ ਰੋਕਣ ਲਈ ਫ਼ਰਜ਼ੀ ਕੇਸ ਘੜਿਆ ਗਿਆ ਸੀ।
ਅਨਮੋਲ ਗਗਨ ਮਾਨ ਨੇ ਕਿਹਾ ਕਿ ਅੱਜ ਸੁਪਰੀਮ ਕੋਰਟ ਨੇ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਦੇ ਕੇ ਦੇਸ਼ ਦੇ ਅੱਗੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਭਾਰਤ ਵਿਚ ਸੰਵਿਧਾਨ ਤੋਂ ਉਪਰ ਕੋਈ ਨਹੀਂ ਹੈ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਦੇ ਇਸ ਫੈਸਲੇ ਤੋਂ ਬਾਅਦ ਦੇਸ਼ ਭਰ ਦੇ ਪਾਰਟੀ ਵਰਕਰਾਂ ਵਿੱਚ ਅਥਾਹ ਖੁਸ਼ੀ ਦਾ ਮਾਹੌਲ ਹੈ।

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            