ਸਿਹਤ ਕ੍ਰਾਂਤੀ ਯੋਜਨਾ ਨੂੰ ਲੈ ਕੇ ਭਾਜਪਾ ਆਗੂ ਅਸ਼ਵਨੀ ਸ਼ਰਮਾ ਨੇ ਘੇਰੀ ''ਆਪ'' ਸਰਕਾਰ
Sunday, Mar 29, 2026 - 06:17 PM (IST)
ਚੰਡੀਗੜ੍ਹ- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਵਰਕਿੰਗ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਦੀ ਬਹੁਚਰਚਿਤ 'ਸਿਹਤ ਕ੍ਰਾਂਤੀ' ਪੂਰੀ ਤਰ੍ਹਾਂ ਬੇਨਕਾਬ ਹੋ ਚੁੱਕੀ ਹੈ। ਹਾਲ ਹੀ 'ਚ ਸਾਹਮਣੇ ਆਏ ਇਕ ਵੀਡੀਓ 'ਚ ਇਕ ਆਮ ਪਰਿਵਾਰ ਦੀ ਪੀੜਾ ਇਹ ਵਿਖਾਉਂਦੀ ਹੈ ਕਿ ਮੁੱਖ ਮੰਤਰੀ ਸਿਹਤ ਯੋਜਨਾ ਹੇਠ ਪੰਜਾਬ ਸਰਕਾਰ ਉਨ੍ਹਾਂ ਨੂੰ ਮੁਫ਼ਤ ਇਲਾਜ ਦੇਣ 'ਚ ਨਾਕਾਮ ਰਹੀ ਹੈ।
ਇਹ ਵੀ ਪੜ੍ਹੋ: Punjab: ਕਿਸਾਨਾਂ 'ਤੇ ਮੰਡਰਾਉਣ ਲੱਗਾ ਖ਼ਤਰਾ! ਵਰਤਣ ਸਾਵਧਾਨੀ, ਸੁਚੇਤ ਰਹਿਣ ਦੀ ਸਲਾਹ
ਸ਼ਰਮਾ ਨੇ ਕਿਹਾ ਕਿ ਵੱਡੇ-ਵੱਡੇ ਦਾਅਵਿਆਂ ਅਤੇ ਇਸ਼ਤਿਹਾਰਾਂ ’ਤੇ ਕਰੋੜਾਂ ਰੁਪਏ ਖ਼ਰਚ ਕਰਨ ਦੇ ਬਾਵਜੂਦ ਜ਼ਮੀਨੀ ਹਕੀਕਤ ਬਹੁਤ ਹੀ ਚਿੰਤਾਜਨਕ ਹੈ। ਇਕ ਪਰਿਵਾਰ ਕੋਲ ਪੰਜਾਬ ਸਰਕਾਰ ਦਾ ਹੈਲਥ ਇਨਸ਼ੋਰੈਂਸ ਕਾਰਡ ਹੋਣ ਦੇ ਬਾਵਜੂਦ ਮੈਡੀਕਲ ਐਮਰਜੈਂਸੀ 'ਚ ਉਨ੍ਹਾਂ ਨੂੰ ਕੋਈ ਆਰਥਿਕ ਰਾਹਤ ਨਹੀਂ ਮਿਲੀ। ਇਹ ਕਾਰਡ ਸਿਰਫ਼ ਕਾਗਜ਼ ਦਾ ਟੁਕੜਾ ਸਾਬਤ ਹੋਇਆ, ਜਿਸ ਨੇ ਭਾਰੀ ਹਸਪਤਾਲ ਬਿੱਲ ਦੇ ਸਾਹਮਣੇ ਇਕ ਰੁਪਇਆ ਤੱਕ ਮਦਦ ਨਹੀਂ ਕੀਤੀ। ਅਸ਼ਵਨੀ ਸ਼ਰਮਾ ਨੇ ਕੇਂਦਰ ਸਰਕਾਰ ਦੀ ਆਯੁਸ਼ਮਾਨ ਭਾਰਤ ਯੋਜਨਾ ਦੀ ਸਫ਼ਲਤਾ ਦਾ ਜ਼ਿਕਰ ਕਰਦਿਆਂ ਤਿੱਖਾ ਅੰਤਰ ਵੀ ਦੱਸਿਆ। ਜਿੱਥੇ ਆਯੁਸ਼ਮਾਨ ਭਾਰਤ ਯੋਜਨਾ ਬਿਨ੍ਹਾਂ ਕਿਸੇ ਭੇਦਭਾਵ ਦੇ ਕਰੋੜਾਂ ਨਾਗਰਿਕਾਂ ਨੂੰ ਮੁਫ਼ਤ ਅਤੇ ਸਹਿਜ ਸਿਹਤ ਸੇਵਾਵਾਂ ਮੁਹੱਈਆ ਕਰਦੀ ਹੈ, ਉੱਥੇ ਹੀ ਪੰਜਾਬ ਦਾ ਮਾਡਲ ਖੋਖਲਾ ਕਰਨ ਵਾਲਾ ਸਾਬਤ ਹੋਇਆ ਹੈ।
ਇਹ ਵੀ ਪੜ੍ਹੋ: ਜਲੰਧਰ 'ਚ ਵੱਡੀ ਵਾਰਦਾਤ! ਫਾਇਰਿੰਗ ਨਾਲ ਦਹਿਲਿਆ ਇਹ ਇਲਾਕਾ
ਉਨ੍ਹਾਂ ਨੇ ਰਾਜ ਸਰਕਾਰ ’ਤੇ ਜਨ-ਕਲਿਆਣ ਦੀ ਬਜਾਏ ਰਾਜਨੀਤਿਕ ਪ੍ਰਚਾਰ ਨੂੰ ਤਰਜੀਹ ਦੇਣ ਦਾ ਦੋਸ਼ ਵੀ ਲਗਾਇਆ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਪੰਜਾਬ ਦੇ ਲੋਕਾਂ ਦੀ ਸਿਹਤ ਦੀ ਸੁਰੱਖਿਆ ਨਾਲੋਂ ਵੱਧ ਆਪਣਾ ਸਿਆਸੀ ਅਕਸ ਚਮਕਾਉਣ 'ਚ ਲੱਗੇ ਹੋਏ ਹਨ। ਜਵਾਬਦੇਹੀ ਦੀ ਮੰਗ ਕਰਦਿਆਂ ਸ਼ਰਮਾ ਨੇ ਸੁਬਾ ਸਰਕਾਰ ਨੂੰ ਪੁੱਛਿਆ ਕਿ ਅਜਿਹੀਆਂ ਯੋਜਨਾਵਾਂ ਜ਼ਮੀਨੀ ਪੱਧਰ ’ਤੇ ਕਿਉਂ ਫੇਲ੍ਹ ਹੋ ਰਹੀਆਂ ਹਨ ਅਤੇ ਹਰ ਨਾਗਰਿਕ ਨੂੰ ਅਸਲ ਸਿਹਤ ਸਹੂਲਤ ਯਕੀਨੀ ਬਣਾਉਣ ਲਈ ਤੁਰੰਤ ਸੁਧਾਰਾਤਮਕ ਕਦਮ ਚੁੱਕਣ ਦੀ ਮੰਗ ਕੀਤੀ।
ਇਹ ਵੀ ਪੜ੍ਹੋ: ਮੀਂਹ ਨੇ ਧੋ ਦਿੱਤਾ ਅਸਮਾਨ, ਜਲੰਧਰ ਤੋਂ ਫਿਰ ਦਿਸਿਆ ਹਿਮਾਚਲ ਪ੍ਰਦੇਸ਼ ਦੇ ਪਹਾੜਾਂ ਦਾ ਖ਼ੂਬਸੂਰਤ ਨਜ਼ਾਰਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
