ਬਾਪੂ ਸੂਰਤ ਸਿੰਘ ਖ਼ਾਲਸਾ ਦਾ ਦਿਹਾਂਤ, ਅਮਰੀਕਾ ''ਚ ਲਏ ਆਖ਼ਰੀ ਸਾਹ
Wednesday, Jan 15, 2025 - 09:50 AM (IST)
ਚੰਡੀਗੜ੍ਹ/ਅਮਰੀਕਾ : ਬੰਦੀ ਸਿੰਘਾਂ ਲਈ ਲੰਬੀ ਲੜਾਈ ਲੜਨ ਵਾਲੇ ਬਾਪੂ ਸੂਰਤ ਸਿੰਘ ਖ਼ਾਲਸਾ ਦਾ ਦਿਹਾਂਤ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੇ 91 ਸਾਲ ਦੀ ਉਮਰ 'ਚ ਅਮਰੀਕਾ 'ਚ ਆਖ਼ਰੀ ਸਾਹ ਲਏ। ਉਹ ਕੁੱਝ ਸਮਾਂ ਪਹਿਲਾਂ ਹੀ ਪਰਿਵਾਰ ਨਾਲ ਅਮਰੀਕਾ ਚਲੇ ਗਏ ਸਨ। ਬਾਪੂ ਸੂਰਤ ਸਿੰਘ ਖ਼ਾਲਸਾ 8 ਸਾਲ ਦੇ ਲੰਬੇ ਸਮੇਂ ਤੱਕ ਬੰਦੀ ਸਿੰਘਾਂ ਦੀ ਰਿਹਾਈ ਲਈ ਭੁੱਖ-ਹੜਤਾਲ 'ਤੇ ਬੈਠੇ ਰਹੇ ਸਨ। ਭੁੱਖ-ਹੜਤਾਲ ਦੌਰਾਨ ਉਹ ਲੁਧਿਆਣਾ ਦੇ ਡੀ. ਐੱਮ. ਸੀ. ਹਸਪਤਾਲ 'ਚ ਵੀ ਦਾਖ਼ਲ ਰਹੇ ਸਨ, ਜਿੱਥੇ ਉਨ੍ਹਾਂ ਨੂੰ ਪਾਈਪ ਰਾਹੀਂ ਭੋਜਨ ਦਿੱਤਾ ਜਾਂਦਾ ਸੀ।
ਇਹ ਵੀ ਪੜ੍ਹੋ : ਪੰਜਾਬ 'ਚ ਸਰਕਾਰੀ ਕੰਮਕਾਰ ਨੂੰ ਲੈ ਕੇ ਵੱਡੀ ਖ਼ਬਰ, ਦਫ਼ਤਰਾਂ 'ਚ ਜਾਣ ਤੋਂ ਪਹਿਲਾਂ ਇਹ ਪੜ੍ਹ ਲਓ
ਕੌਣ ਸਨ ਬਾਪੂ ਸੂਰਤ ਸਿੰਘ ਖ਼ਾਲਸਾ?
ਬਾਪੂ ਸੂਰਤ ਸਿੰਘ ਖਾਲਸਾ ਵਜੋਂ ਜਾਣੇ ਜਾਂਦੇ ਸਿੱਖ ਕਾਰਕੁੰਨ ਦਾ ਮਰਨ ਵਰਤ ਪੰਜਾਬ ਦੇ ਇਤਿਹਾਸ ਦਾ ਹੁਣ ਤੱਕ ਦਾ ਸਭ ਤੋਂ ਲੰਬਾ ਮਰਨ ਵਰਤ ਮੰਨਿਆ ਜਾਂਦਾ ਹੈ। ਬੰਦੀ ਸਿੰਘਾਂ ਦੀ ਰਿਹਾਈ ਲਈ ਉਨ੍ਹਾਂ ਨੇ 16 ਜਨਵਰੀ, 2015 ਨੂੰ 82 ਸਾਲ ਦੀ ਉਮਰ ਵਿੱਚ ਆਪਣਾ ਸੰਘਰਸ਼ ਸ਼ੁਰੂ ਕੀਤਾ ਸੀ ਅਤੇ 14 ਜਨਵਰੀ, 2023 ਨੂੰ ਉਨ੍ਹਾਂ ਨੇ ਆਪਣਾ ਵਰਤ ਤੋੜਿਆ। ਇਸ ਸਮੇਂ ਦੌਰਾਨ, ਉਨ੍ਹਾਂ ਨੂੰ ਇੱਕ ਨੱਕ ਰਾਹੀਂ ਹੀ ਭੋਜਨ ਦਿੱਤਾ ਗਿਆ, ਜਿਵੇਂ ਮਣੀਪੁਰ ਦੀ ਇਰੋਮ ਸ਼ਰਮੀਲਾ ਨੂੰ ਦਿੱਤਾ ਜਾਂਦਾ ਸੀ।
ਇਹ ਵੀ ਪੜ੍ਹੋ : ਵਾਹਨ ਚਾਲਕ ਸਾਵਧਾਨ! ਛੇਤੀ ਕਰ ਲਓ ਇਹ ਕੰਮ ਨਹੀਂ ਤਾਂ...
ਸੂਰਤ ਸਿੰਘ ਖਾਲਸਾ ਦੇ ਮਰਨ ਵਰਤ ਦਾ ਮਕਸਦ ਪੰਜਾਬ ਅਤੇ ਦੇਸ਼ ਦੀਆਂ ਜੇਲ੍ਹਾਂ ਵਿੱਚ ਬੰਦ ਉਨ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਯਕੀਨੀ ਬਣਾਉਣਾ ਸੀ, ਜੋ ਆਪਣੀਆਂ ਸ਼ਰਤਾਂ ਪੂਰੀਆਂ ਕਰਨ ਦੇ ਬਾਵਜੂਦ ਜੇਲ੍ਹਾਂ ਵਿੱਚ ਬੰਦ ਸਨ। ਉਨ੍ਹਾਂ ਨੇ ਆਪਣਾ ਮਰਨ ਵਰਤ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਹਸਨਪੁਰ ਸਥਿਤ ਆਪਣੇ ਘਰ ਤੋਂ ਸ਼ੁਰੂ ਕੀਤਾ, ਪਰ ਵਰਤ ਦੌਰਾਨ ਜ਼ਿਆਦਾਤਰ ਸਮਾਂ ਉਨ੍ਹਾਂ ਨੇ ਲੁਧਿਆਣਾ ਦੇ ਦਯਾਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਬਿਤਾਇਆ। ਬੰਦੀ ਸਿੰਘ ਜਗਤਾਰ ਸਿੰਘ ਹਵਾਰਾ ਵੱਲੋਂ ਕੀਤੀ ਗਈ ਭਾਵੁਕ ਅਪੀਲ ਤੋਂ ਬਾਅਦ ਸੂਰਤ ਸਿੰਘ ਖਾਲਸਾ ਨੇ ਆਪਣੇ 90ਵੇਂ ਜਨਮ ਦਿਨ ਤੋਂ ਠੀਕ ਪਹਿਲਾਂ ਆਪਣਾ ਮਰਨ ਵਰਤ ਖ਼ਤਮ ਕਰ ਦਿੱਤਾ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8