ਬਰੇਟਾ ਦੇ ਸੁੰਦਰੀਕਰਨ ਤੇ ਵਿਕਾਸ ਲਈ 167.41 ਲੱਖ ਰੁਪਏ ਖਰਚੇ ਜਾਣਗੇ : ਡਾ. ਇੰਦਰਬੀਰ ਸਿੰਘ ਨਿੱਜਰ
Friday, Sep 23, 2022 - 12:05 AM (IST)

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦੀ ਭਲਾਈ ਲਈ ਬੁਨਿਆਦੀ ਸਹੂਲਤਾਂ ਅਤੇ ਸਾਫ਼ ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਦਿਸ਼ਾ 'ਚ ਕਦਮ ਚੁੱਕਦਿਆਂ ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬਰੇਟਾ ਦੇ ਵਿਕਾਸ ਅਤੇ ਸੰਦਰੀਕਰਨ ਲਈ 167.71 ਲੱਖ ਰੁਪਏ ਖਰਚੇ ਜਾਣਗੇ। ਇਨ੍ਹਾਂ ਕੰਮਾਂ ਲਈ ਪ੍ਰਕ੍ਰਿਆ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਲੁਧਿਆਣਾ-ਅੰਮ੍ਰਿਤਸਰ-ਲੁਧਿਆਣਾ ਸਪੈਸ਼ਲ ਦਾ ਭਲਕੇ ਹੋਵੇਗਾ ਛੈਹਰਟਾ ਤੱਕ ਵਿਸਤਾਰ
ਵਧੇਰੇ ਜਾਣਕਾਰੀ ਦਿੰਦਿਆਂ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਬਰੇਟਾ ਵਿੱਖੇ ਸਾਫ਼ ਸਫ਼ਾਈ ਅਤੇ ਹੋਰ ਕੰਮ ਸਹੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਮਜ਼ਦੂਰਾਂ ਦੀਆਂ ਸੇਵਾਵਾਂ ਲਈਆਂ ਜਾਣਗੀਆਂ। ਇਸ ਤੋਂ ਇਲਾਵਾ ਵੱਖ-ਵੱਖ ਥਾਵਾਂ 'ਤੇ ਪਾਣੀ ਦੀ ਨਿਕਾਸੀ ਲਈ ਨਾਲੀਆਂ ਦਾ ਨਿਰਮਾਣ ਅਤੇ ਰਿਪੇਅਰ ਕੀਤੀ ਜਾਵੇਗੀ। ਇਸੇ ਤਰ੍ਹਾਂ ਵੱਖ-ਵੱਖ ਥਾਵਾਂ 'ਤੇ ਪ੍ਰੀ-ਕਾਸਟ ਸੀਮੇਂਟ ਦੀਆਂ ਪਾਈਪਾਂ ਐਨ.ਪੀ.-2 ਲਗਾਈਆਂ ਜਾਣਗੀਆਂ ਅਤੇ ਹੋਰ ਵੱਖ-ਵੱਖ ਤਰ੍ਹਾਂ ਦੇ ਕੰਮ ਕੀਤੇ ਜਾਣਗੇ।
ਇਹ ਵੀ ਪੜ੍ਹੋ : ‘ਆਪ’ ਵਿਧਾਇਕ ਦੇ ਭਰਾ ਵੱਲੋਂ ਮਹਿਲਾ ਡਾਕਟਰ ਨੂੰ ਧਮਕਾਉਣ ਦੇ ਮਾਮਲੇ ’ਚ ਬੋਲੇ ਪ੍ਰਤਾਪ ਬਾਜਵਾ, ਕਹੀ ਵੱਡੀ ਗੱਲ
ਡਾ. ਨਿੱਜਰ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਮੁੱਖ ਮੰਤਰੀ, ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਸੂਬੇ ਦੇ ਲੋਕਾਂ ਨੂੰ ਭ੍ਰਿਸਟਾਚਾਰ ਮੁੱਕਤ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਹੈ। ਇਸ ਲਈ ਉਨ੍ਹਾਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕੰਮ 'ਚ ਗੁਣਵੱਤਾ ਲਿਆਂਦੀ ਜਾਵੇ ਅਤੇ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ।