ਕੈਪਟਨ ਦੇ ਕਰੀਬ ਰਹੇ ਭਾਰਤ ਇੰਦਰ ਚਹਿਲ ਨੂੰ ਹਾਈਕੋਰਟ ਦੀ ਵੱਡੀ ਰਾਹਤ

07/27/2023 11:12:19 AM

ਚੰਡੀਗੜ੍ਹ (ਹਾਂਡਾ) : ਕੈ. ਅਮਰਿੰਦਰ ਸਿੰਘ ਦੀ ਸਰਕਾਰ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੇ ਅਤੇ ਕੈਪਟਨ ਦੇ ਨਜ਼ਦੀਕੀਆਂ ਵਿਚ ਸ਼ਾਮਲ ਭਾਰਤ ਇੰਦਰ ਸਿੰਘ ਚਹਿਲ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਭਾਰਤ ਇੰਦਰ ਚਹਿਲ ਖ਼ਿਲਾਫ਼ ਕਮਾਈ ਤੋਂ ਜ਼ਿਆਦਾ ਜਾਇਦਾਦ ਦੇ ਮਾਮਲੇ ਦੀ ਵਿਜੀਲੈਂਸ ਜਾਂਚ ਕਰ ਰਹੀ ਹੈ, ਜਿਸ ਕਾਰਨ ਚਹਿਲ ਨੇ ਹਾਈਕੋਰਟ ਵਿਚ ਅਰਜ਼ੀ ਦਾਖ਼ਲ ਕਰਦਿਆਂ ਕਿਹਾ ਸੀ ਕਿ ਰਾਜਨੀਤਿਕ ਰੰਜਿਸ਼ ਕਾਰਨ ਉਨ੍ਹਾਂ ਖ਼ਿਲਾਫ਼ ਵਿਜੀਲੈਂਸ ਐੱਫ਼. ਆਈ. ਆਰ. ਦਰਜ ਕਰ ਸਕਦੀ ਹੈ।

ਇਹ ਵੀ ਪੜ੍ਹੋ :   ਪੰਜਾਬ ਦੇ ਇਸ ਜ਼ਿਲ੍ਹੇ ਵਿੱਚ 31 ਜੁਲਾਈ ਨੂੰ ਸਰਕਾਰੀ ਛੁੱਟੀ ਦਾ ਐਲਾਨ

ਉਨ੍ਹਾਂ ਨੂੰ ਸ਼ੱਕ ਹੈ ਕਿ ਐੱਫ਼. ਆਈ. ਆਰ. ਦੀ ਸੂਚਨਾ ਦਿੱਤੇ ਬਿਨਾਂ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਸਕਦਾ ਹੈ। ਉਨ੍ਹਾਂ ਨੇ ਗ੍ਰਿਫ਼ਤਾਰੀ ਤੋਂ ਪਹਿਲਾਂ ਉਨ੍ਹਾਂ ਨੂੰ ਨੋਟਿਸ ਸਰਵ ਕੀਤੇ ਜਾਣ ਦੀ ਮੰਗ ਕੀਤੀ ਸੀ, ਜਿਸ ਨੂੰ ਕੋਰਟ ਨੇ ਮਨਜ਼ੂਰ ਕਰ ਲਿਆ ਹੈ। ਕੋਰਟ ਨੇ ਵਿਜੀਲੈਂਸ ਨੂੰ ਹੁਕਮ ਦਿੱਤੇ ਹਨ ਕਿ ਚਹਿਲ ਖ਼ਿਲਾਫ਼ ਐੱਫ਼.ਆਈ.ਆਰ. ਦਰਜ ਕਰਨ ਤੋਂ ਬਾਅਦ ਤੁਰੰਤ ਉਸ ਦੀ ਕਾਪੀ ਪਟੀਸ਼ਨਰ ਨੂੰ ਦਿੱਤੀ ਜਾਵੇ ਅਤੇ ਗ੍ਰਿਫ਼ਤਾਰੀ ਤੋਂ ਪਹਿਲਾਂ ਉਨ੍ਹਾਂ ਨੂੰ 3 ਦਿਨ ਦਾ ਨੋਟਿਸ ਦਿੱਤਾ ਜਾਵੇ ਤਾਂ ਕਿ ਉਹ ਐਂਟੀਸਿਪੇਟਰੀ ਬੇਲ ਅਪਲਾਈ ਕਰ ਸਕੇ।

ਇਹ ਵੀ ਪੜ੍ਹੋ :   ਲੋਕ ਸਭਾ ਚੋਣਾਂ ਸਬੰਧੀ ਚਰਚਾ ਸ਼ੁਰੂ, ਸਫ਼ਲ ਤਜਰਬੇ ਮਗਰੋਂ ਵਿਰੋਧੀ ਪਾਰਟੀਆਂ 'ਤੇ CM ਮਾਨ ਦੀਆਂ ਨਜ਼ਰਾਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

Harnek Seechewal

This news is Content Editor Harnek Seechewal