ਸੁਨੀਲ ਜਾਖੜ ਦੀ ਅਗਵਾਈ ''ਚ ਭਾਜਪਾ ਦੇ ਵਫ਼ਦ ਨੇ ਪੰਜਾਬ ਗਵਰਨਰ ਨਾਲ ਕੀਤੀ ਮੁਲਾਕਾਤ
Friday, Jul 04, 2025 - 06:25 PM (IST)

ਚੰਡੀਗੜ੍ਹ (ਵੈੱਬ ਡੈਸਕ)-ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ’ਚ ਲੈਂਡ ਪੂਲਿੰਗ ਨੀਤੀ ਤੋਂ ਪ੍ਰਭਾਵਿਤ ਲੁਧਿਆਣਾ ਜ਼ਿਲ੍ਹੇ ਦੇ ਕਿਸਾਨਾਂ ਸਮੇਤ ਭਾਜਪਾ ਦੇ ਇਕ ਵਫ਼ਦ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਇਸ ਮੌਕੇ ਭਾਜਪਾ ਦੇ ਕੌਮੀ ਆਗੂ ਤਰੁਣ ਚੁੱਘ ਅਤੇ ਸੂਬਾਈ ਆਗੂ ਵਿਨੀਤ ਜੋਸ਼ੀ ਵੀ ਉਨ੍ਹਾਂ ਦੇ ਨਾਲ ਸਨ। ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਰਾਜਪਾਲ ਨਾਲ ਮਿਲਣੀ ਮਗਰੋਂ ਕਿਹਾ ਕਿ 'ਆਪ' ਸਰਕਾਰ ਦੀ ਲੈਂਡ ਪੂਲਿੰਗ ਨੀਤੀ ਨਾਲ ਕਿਸਾਨਾਂ ਦੀ ਜਬਰੀ ਜ਼ਮੀਨ ਖੋਹਣ ਦੇ ਮਨਸੂਬੇ ਸਫ਼ਲ ਨਹੀਂ ਹੋਣ ਦਿੱਤੇ ਜਾਣਗੇ।
ਇਹ ਵੀ ਪੜ੍ਹੋ: ਪੰਜਾਬ 'ਚ ਅਗਲੇ 6 ਦਿਨ ਅਹਿਮ! ਭਾਰੀ ਮੀਂਹ ਨਾਲ ਆਵੇਗਾ ਤੂਫ਼ਾਨ, 14 ਜ਼ਿਲ੍ਹਿਆਂ ਲਈ Alert ਜਾਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e