ਬੀਐੱਸਐਫ ਤੇ ਆਰਮੀ ਦੇ ਟਿਕਾਣਿਆਂ ਨੇੜੇ ਧਮਾਕੇ ਗੰਭੀਰ ਮਾਮਲਾ : ਜਾਖੜ

Wednesday, May 06, 2026 - 08:06 PM (IST)

ਬੀਐੱਸਐਫ ਤੇ ਆਰਮੀ ਦੇ ਟਿਕਾਣਿਆਂ ਨੇੜੇ ਧਮਾਕੇ ਗੰਭੀਰ ਮਾਮਲਾ : ਜਾਖੜ

ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਸੂਬੇ ਦੀ ਅਮਨ ਕਾਨੂੰਨ ਵਿਵਸਥਾ ਸਵਾਲ ਕਰਦਿਆਂ ਮੁੱਖ ਮੰਤਰੀ ਵੱਲੋਂ ਬੰਬ ਧਮਾਕਿਆਂ ਸਬੰਧੀ ਦਿੱਤੇ ਗੈਰ ਜਿੰਮੇਵਾਰਾਨਾ ਬਿਆਨ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਉਨ੍ਹਾਂ ਨੇ ਮੁੱਖ ਮੰਤਰੀ ਨੂੰ ਤੁਰੰਤ ਆਪਣੀ ਨਾਕਾਮੀ ਸਵਿਕਾਰ ਕਰਦਿਆਂ ਅਹੁਦਾ ਛੱਡਣ ਨੂੰ ਕਿਹਾ ਹੈ।

ਉਨ੍ਹਾਂ ਨੇ ਇਸ ਸਬੰਧੀ ਸੋ਼ਸਲ ਮੀਡੀਆ ਤੇ ਜਾਰੀ ਕੀਤੇ ਸੁਨੇਹੇ ਵਿਚ ਲਿਖਿਆ ਹੈ, “ਬੀਤੀ ਰਾਤ ਜਲੰਧਰ ਤੇ ਅੰਮ੍ਰਿਤਸਰ ਵਿਚ ਹੋਏ ਬੰਬ ਧਮਾਕੇ ਬੇਹੱਦ ਚਿੰਤਾ ਦਾ ਵਿਸ਼ਾ ਹਨ ਪਰ ਉਸਤੋਂ ਵੀ ਵੱਧ ਚਿੰਤਾਜਨਕ ਹੈ ਮੁੱਖ ਮੰਤਰੀ ਭਗਵੰਤ ਮਾਨ ਦਾ ਬਿਆਨ। ਪੰਜਾਬ ਦੇ ਡੀਜੀਪੀ ਇਸ ਪਿੱਛੇ ਪਾਕਿਸਤਾਨ ਦੀ ਆਈਐੱਸਆਈ ਦਾ ਹੱਥ ਹੋਣ ਦੀ ਗੱਲ ਆਖ ਰਹੇ ਹਨ ਪਰ ਮੁੱਖ ਮੰਤਰੀ ਸਿਆਸਤ ਤੋਂ ਪ੍ਰੇਰਿਤ ਹੋ ਗੈਰ ਜਿੰਮੇਵਾਰਨਾ ਬਿਆਨ ਦੇ ਰਹੇ ਹਨ।”

ਭਾਜਪਾ ਪ੍ਰਧਾਨ ਨੇ ਕਿਹਾ ਕਿ ਜਦੋਂ ਤੋਂ ਆਪ ਸਰਕਾਰ ਹੋਂਦ ਵਿਚ ਆਈ ਹੈ ਲਗਾਤਾਰ ਪੰਜਾਬ ਵਿਚ ਇਸ ਤਰ੍ਹਾਂ ਦੀਆਂ ਵਾਰਦਾਤਾਂ ਹੋ ਰਹੀਆਂ ਹਨ ਪਰ ਹੁਣ ਬੀਐੱਸਐਫ ਅਤੇ ਆਰਮੀ ਦੇ ਟਿਕਾਣਿਆਂ ਦੇ ਨੇੜੇ ਇਸ ਤਰ੍ਹਾਂ ਦੇ ਧਮਾਕੇ ਹੋਣ ਬੇਹੱਦ ਗੰਭੀਰ ਹਨ ਅਤੇ ਇਹ ਸਰਕਾਰ ਦੀ ਨਾਕਾਮੀ ਨੂੰ ਉਜਾਗਰ ਕਰਦੇ ਹਨ।

ਭਾਜਪਾ ਪ੍ਰਧਾਨ ਨੇ ਕਿਹਾ ਕਿ ਅੱਜ ਬੇਸੱਕ ਕਾਂਗਰਸ ਨੇ ਆਪ ਸਰਕਾਰ ਅੱਗੇ ਗੋਡੇ ਟੇਕ ਦਿੱਤੇ ਹਨ ਪਰ ਭਾਜਪਾ ਆਪਣੇ ਪੰਜਾਬ ਪ੍ਰਤੀ ਆਪਣੇ ਫਰਜ਼ਾਂ ਤੋਂ ਪਿੱਛੇ ਨਹੀਂ ਹਟੇਗੀ ਅਤੇ ਸਰਕਾਰ ਨੂੰ ਆਪਣੀ ਜਿੰਮੇਵਾਰੀ ਤੋਂ ਭੱਜਣ ਨਹੀਂ ਦੇਵੇਗੀ। ਉਨ੍ਹਾਂ ਨੇ ਕਿਹਾ ਕਿ ਪਾਰਟੀ ਉਹ ਸਾਰੀਆਂ ਕਾਨੂੰਨੀ ਚਾਰਾਜੋਈਆਂ ਕਰੇਗੀ।


author

Baljit Singh

Content Editor

Related News