ਕਾਰ ਦੀ ਟੱਕਰ ਕਾਰਨ ਪੈਦਲ ਜਾ ਰਹੇ ਵਿਅਕਤੀ ਦੀ ਮੌਤ

Wednesday, Mar 20, 2024 - 05:43 PM (IST)

ਕਾਰ ਦੀ ਟੱਕਰ ਕਾਰਨ ਪੈਦਲ ਜਾ ਰਹੇ ਵਿਅਕਤੀ ਦੀ ਮੌਤ

ਚੰਡੀਗੜ੍ਹ (ਨਵਿੰਦਰ ਸਿੰਘ) : ਪੋਲਟਰੀ ਫਾਰਮ ਚੌਂਕ ਫੇਜ ਇਕ ਇੰਡਸਟਰੀਅਲ ਏਰੀਆ ਦੇ ਸਲਿਪ ਰੋਡ ’ਤੇ ਪੈਦਲ ਜਾ ਰਹੇ ਇਕ ਵਿਅਕਤੀ ਨੂੰ ਪਿੱਛੋਂ ਆਈ ਤੇਜ਼ ਰਫਤਾਰ ਕਾਰ ਨੇ ਟੱਕਰ ਮਾਰ ਕੇ ਗੰਭੀਰ ਰੂਪ ਵਿਚ ਜ਼ਖਮੀ ਕਰ ਦਿੱਤਾ। ਵਿਅਕਤੀ ਨੂੰ ਟੱਕਰ ਮਾਰ ਕੇ ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਟੱਕਰ ਲੱਗਣ ਕਾਰਨ ਗੰਭੀਰ ਰੂਪ ਵਿਚ ਜ਼ਖਮੀ ਹੋਏ ਵਿਅਕਤੀ ਦੀ ਪਛਾਣ ਮੰਗਤ ਰਾਮ (69) ਵਾਸੀ ਤ੍ਰਿਵੇਦੀ ਕੈਂਪ ਮੁਬਾਰਕਪੁਰ ਜ਼ਿਲ੍ਹਾ ਮੋਹਾਲੀ ਵਜੋਂ ਹੋਈ ਹੈ। 

ਮੌਕੇ ’ਤੇ ਲੋਕਾ ਨੇ ਚੁੱਕ ਕੇ ਵਿਅਕਤੀ ਨੂੰ ਇਲਾਜ ਲਈ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ ਸੈਕਟਰ 32 ਵਿਖੇ ਦਾਖਲ ਕਰਵਾਇਆ ਤੇ ਪੁਲਸ ਨੂੰ ਮਾਮਲੇ ਦੀ ਸੂਚਨਾ ਦਿੱਤੀ। ਕਾਰ ਦੀ ਟੱਕਰ ਲੱਗਣ ਕਾਰਨ ਗੰਭੀਰ ਰੂਪ ਵਿਚ ਜ਼ਖਮੀ ਹੋਇਆ ਮੰਗਤ ਰਾਮ ਇਲਾਜ ਦੌਰਾਨ ਹਸਪਤਾਲ ’ਚ ਦਮ ਤੋੜ ਗਿਆ। ਮ੍ਰਿਤਕ ਮੰਗਤ ਰਾਮ ਦੇ ਦੋਸਤ ਮੁਰਾਰੀ ਲਾਲ ਦੇ ਬਿਆਨਾਂ ਦੇ ਆਧਾਰ ’ਤੇ ਥਾਣਾ ਇੰਡਸਟਰੀਅਲ ਏਰੀਆ ਪੁਲਸ ਨੇ ਕਾਰ ਚਾਲਕ ਖ਼ਿਲਾਫ ਮਾਮਲਾ ਦਰਜ ਕਰਕੇ ਸੈਕਟਰ 15 ਪੰਚਕੁਲਾ ਦੇ ਰਹਿਣ ਵਾਲੇ ਰਜਤ ਚੌਹਾਨ (26) ਨੂੰ ਗ੍ਰਿਫਤਾਰ ਕਰ ਲਿਆ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। 


author

Gurminder Singh

Content Editor

Related News