ਲਡ਼ਕੇ-ਲਡ਼ਕੀਆਂ ਦੀ ਸਮਾਨਤਾ ਸਬੰਧੀ ਕੀਤਾ ਜਾਗਰੂਕ

Wednesday, Oct 31, 2018 - 04:52 PM (IST)

ਲਡ਼ਕੇ-ਲਡ਼ਕੀਆਂ ਦੀ ਸਮਾਨਤਾ ਸਬੰਧੀ ਕੀਤਾ ਜਾਗਰੂਕ

ਚੰਡੀਗੜ੍ਹ (ਨਿਆਮੀਆਂ)-ਦੀ ਨਾਲੇਜ ਬੱਸ ਗਲੋਬਲ ਸਕੂਲ ਵਿਖੇ ਬੱਚਿਆਂ ਨੂੰ ਅੌਰਤਾਂ ਤੇ ਮਰਦਾਂ ਵਿਚ ਸਮਾਨਤਾ ਸਬੰਧੀ ਜਾਗਰੂਕ ਕਰਨ ਦੇ ਮਕਸਦ ਨਾਲ ਇਕ ਵਿਸ਼ੇਸ਼ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਸੈਮੀਨਾਰ ਲਈ ਸਕੂਲ ਵਿਖੇ ਵਿਸ਼ੇਸ਼ ਤੌਰ ’ਤੇ ਪਹੁੰਚੇ ਡਾ. ਪ੍ਰੀਤੀ ਸਿੰਘ ਨੇ ਬੱਚਿਆਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਦੇ ਸਮੇਂ ਵਿਚ ਅੌਰਤਾਂ ਮਰਦਾਂ ਦੇ ਬਰਾਬਰ ਹਰ ਖੇਤਰ ਵਿਚ ਸਫਲਤਾ ਹਾਸਲ ਕਰ ਰਹੀਆਂ ਹਨ ਪਰ ਅਜੇ ਵੀ ਦੇਸ਼ ਦੇ ਕਈ ਹਿੱਸਿਆ ਵਿਚ ਅੌਰਤਾਂ ਨੂੰ ਮਰਦਾ ਤੋਂ ਨੀਵਾਂ ਮੰਨਿਆ ਜਾਂਦਾ ਹੈ ਜੋ ਕਿ ਬਿਲਕੁਲ ਗਲਤ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਪੇ੍ਰਨਾ ਦਿੰਦਿਆਂ ਕਿਹਾ ਕਿ ਅੱਜ ਦੀ ਅੌਰਤ ਪਡ਼੍ਹਾਈ, ਵਿਗਿਆਨਿਕ, ਖੇਡਾਂ, ਬਿਜ਼ਨੈੱਸ ਅਤੇ ਹੋਰ ਵੱਖ-ਵੱਖ ਖੇਤਰਾਂ ਵਿਚ ਮਰਦਾਂ ਤੋਂ ਵੀ ਅੱਗੇ ਨਿਕਲ ਚੁੱਕੀ ਹੈ। ਇਸ ਦੇ ਨਾਲ ਹੀ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸੰਵਿਧਾਨ ਪ੍ਰਤੀ ਮੌਲਿਕ ਅਧਿਕਾਰਾਂ ਤੇ ਨੈਤਿਕ ਜ਼ਿੰਮੇਵਾਰੀਆਂ ਸਬੰਧੀ ਜਾਣਕਾਰੀ ਦਿੱਤੀ ਗਈ।


Related News