ਕਾਲਜ ਵਿਚ ‘ਮੁਫ਼ਤ ਕਾਨੂੰਨੀ ਸਹਾਇਤਾ’ ਸਬੰਧੀ ਸੈਮੀਨਾਰ ਆਯੋਜਿਤ

Wednesday, Oct 31, 2018 - 04:50 PM (IST)

ਕਾਲਜ ਵਿਚ ‘ਮੁਫ਼ਤ ਕਾਨੂੰਨੀ ਸਹਾਇਤਾ’ ਸਬੰਧੀ ਸੈਮੀਨਾਰ ਆਯੋਜਿਤ

ਚੰਡੀਗੜ੍ਹ (ਕੌਸ਼ਲ)- ਬੀਬੀ ਸ਼ਰਨ ਕੌਰ ਖਾਲਸਾ ਕਾਲਜ ਸ੍ਰੀ ਚਮਕੌਰ ਸਾਹਿਬ ਵਿਖੇ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਦੇ ਸਹਿਯੋਗ ਨਾਲ ਮੁਫ਼ਤ ਕਾਨੂੰਨੀ ਸਹਾਇਤਾ ਸਬੰਧੀ ਚੇਤਨਾ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਹਰਸਿਮਰਨਜੀਤ ਸਿੰਘ ਮੁੱਖ ਮਹਿਮਾਨ ਵਜੋਂ ਪਹੁੰਚੇ। ਉਨ੍ਹਾਂ ਨਾਲ ਐਡਵੋਕੇਟ ਮਨੀਸ਼ ਅਹੂਜਾ ਨੇ ਵੀ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਬੋਲਦਿਆਂ ਹਰਸਿਮਰਨਜੀਤ ਸਿੰਘ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਸੋਸ਼ਲ ਮੀਡੀਆ ਤੋਂ ਹਟ ਕੇ ਸਮਾਜ ਵਿਚ ਉਸਾਰੂ ਭੂਮਿਕਾ ਨਿਭਾਉਣ ਦੀ ਲੋੜ ਹੈ। ਉਨ੍ਹਾਂ ਆਖਿਆ ਕਿ ਮਾਨਸਿਕ ਅਤੇ ਬੌਧਿਕ ਇਕਾਗਰਤਾ ਹੀ ਸਹੀ ਮਿਹਨਤ ਕਰਨ ਦੀ ਪੂੰਜੀ ਹੈ। ਇਸ ਮੌਕੇ ਐਡਵੋਕੇਟ ਮਨੀਸ਼ ਅਹੂਜਾ ਨੇ ਵਿਦਿਆਰਥੀਆਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਅਤੇ ਇਸ ਅਧੀਨ ਆਉਂਦੇ ਵਰਗਾਂ ਸਬੰਧੀ ਜਾਣਕਾਰੀ ਦਿੱਤੀ। ਇਸ ਸਮੇਂ ਬੋਲਦਿਆਂ ਕਾਲਜ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਨੇ ਕਿਹਾ ਕਿ ਕਾਨੂੰਨ ਦੀ ਸਹੀ ਜਾਣਕਾਰੀ ਹੀ ਵਿਅਕਤੀ ਦੇ ਕਾਨੂੰਨੀ ਹੱਕਾਂ ਦੀ ਰਾਖੀ ਕਰ ਸਕਦੀ ਹੈ। ਪ੍ਰੋਗਰਾਮ ਦੇ ਅਖੀਰ ਵਿਚ ਮੁੱਖ ਮਹਿਮਾਨਾਂ ਤੇ ਹੋਰਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡਾ. ਸੁਮੀਤ ਕੌਰ, ਸੁਖਵੀਰ ਕੌਰ, ਅਰੁਣ ਕੁਮਾਰ ਚੋਪੜਾ, ਰਵਨੀਤ ਕੌਰ, ਸੁਖਵਿੰਦਰ ਕੌਰ, ਪਰਮਦੀਪ ਸਿੰਘ, ਗੁਰਪ੍ਰੀਤ ਸਿੰਘ ਸਾਰੇ ਪ੍ਰੋਫੈਸਰ ਤੋਂ ਇਲਾਵਾ ਸਮੂਹ ਵਿਦਿਆਰਥੀ ਹਾਜ਼ਰ ਸਨ।


Related News