ਪ੍ਰਾਈਵੇਟ ਸਕੂਲ ਦਾਖ਼ਲੇ ਲਈ ਨਹੀਂ ਲੈ ਸਕਦੇ ਟੈਸਟ, ਚੰਡੀਗੜ੍ਹ ਸਿੱਖਿਆ ਵਿਭਾਗ ਵੱਲੋਂ ਸਰਕੂਲਰ ਜਾਰੀ

04/07/2023 4:30:17 PM

ਚੰਡੀਗੜ੍ਹ (ਆਸ਼ੀਸ਼) : ਚੰਡੀਗੜ੍ਹ ਸ਼ਹਿਰ ਦੇ ਕਿਸੇ ਪ੍ਰਾਈਵੇਟ ਸਕੂਲ ਵਿਚ ਦਾਖ਼ਲੇ ਲਈ ਜੇਕਰ ਕਿਸੇ ਬੱਚੇ ਦਾ ਲਿਖਤੀ ਟੈਸਟ ਲਿਆ ਜਾਂਦਾ ਹੈ ਜਾਂ ਦਾਖ਼ਲੇ ਲਈ ਬੱਚੇ ਜਾਂ ਉਸ ਦੇ ਮਾਂ-ਪਿਓ ਨਾਲ ਗੱਲਬਾਤ ਕੀਤੀ ਜਾਂਦੀ ਹੈ ਤਾਂ ਸਕੂਲ ਨੂੰ ਜੁਰਮਾਨਾ ਅਦਾ ਕਰਨਾ ਪੈ ਸਕਦਾ ਹੈ। ਅਜਿਹਾ ਕਰਨ ’ਤੇ ਚੰਡੀਗੜ੍ਹ ਸਿੱਖਿਆ ਵਿਭਾਗ ਵਲੋਂ ਸਿੱਖਿਆ ਦਾ ਅਧਿਕਾਰ ਐਕਟ-2009 ਤਹਿਤ ਸਕੂਲ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਨਵਾਂ ਖ਼ੁਲਾਸਾ: ਅੰਮ੍ਰਿਤਪਾਲ ਕਰਨਾ ਚਾਹੁੰਦਾ ਸੀ ਸਰੰਡਰ ਪਰ ਇਸ ਵਿਅਕਤੀ ਦੀ ਸਲਾਹ ’ਤੇ ਹੋਇਆ ਫ਼ਰਾਰ

ਸਕੂਲਾਂ ’ਚ ਚੱਲ ਰਹੇ ਦਾਖ਼ਲਿਆਂ ਦੌਰਾਨ ਟੈਸਟਾਂ ਦੀ ਮਨਮਾਨੀ ਨੂੰ ਵੇਖਦਿਆਂ ਸਿੱਖਿਆ ਵਿਭਾਗ ਨੇ ਵੀਰਵਾਰ ਸਰਕੂਲਰ ਜਾਰੀ ਕਰ ਕੇ ਸਕੂਲਾਂ ’ਤੇ ਸ਼ਿਕੰਜਾ ਕੱਸਦੇ ਹੋਏ ਸਕੂਲਾਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ। ਵਿਭਾਗ ਦੀਆਂ ਹਦਾਇਤਾਂ ਹਨ ਕਿ ਕੋਈ ਵੀ ਸਕੂਲ ਬੱਚਿਆਂ ਦਾ ਟੈਸਟ ਨਹੀਂ ਲੈ ਸਕਦਾ ਤੇ ਮਾਪਿਆਂ ਅਤੇ ਬੱਚਿਆਂ ਨਾਲ ਇੰਟਰੈਕਸ਼ਨ ਨਹੀਂ ਕਰ ਸਕਦੇ।

ਇਹ ਵੀ ਪੜ੍ਹੋ :  ਇੰਸਟਾਗ੍ਰਾਮ 'ਤੇ ਅਸ਼ਲੀਲ ਤਸਵੀਰਾਂ ਪਾ ਕੇ ਸ਼ੁਰੂ ਹੁੰਦੀ ਸੀ ਗੰਦੀ ਖੇਡ, ਇੰਝ ਖੁੱਲ੍ਹਿਆ ਜਸਨੀਤ ਕੌਰ ਦਾ ਭੇਤ

ਸਿੱਖਿਆ ਵਿਭਾਗ ਉਦੋਂ ਜਾਗਿਆ, ਜਦੋਂ ਨਿੱਜੀ ਸਕੂਲ ਦਾਖ਼ਲਾ ਪ੍ਰਕਿਰਿਆ ਕਰ ਚੁੱਕੇ ਹਨ ਪੂਰੀ

ਪ੍ਰਾਈਵੇਟ ਸਕੂਲਾਂ ਦੇ ਪ੍ਰਬੰਧਕਾਂ ਵਲੋਂ ਦਾਖ਼ਲਾ ਪ੍ਰਕਿਰਿਆ ਪੂਰੀ ਹੋਣ ’ਤੇ ਸਿੱਖਿਆ ਵਿਭਾਗ ਨੀਂਦ ਤੋਂ ਜਾਗਿਆ ਹੈ। ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਜਾਰੀ ਹੁਕਮਾਂ ਵਿਚ ਲਿਖਿਆ ਗਿਆ ਹੈ ਕਿ ਸਿੱਖਿਆ ਦਾ ਅਧਿਕਾਰ ਕਾਨੂੰਨ ਦੀ ਧਾਰਾ-13 ਵਿਚ ਕਿਹਾ ਗਿਆ ਹੈ ਕਿ ਜੇਕਰ ਦਾਖ਼ਲੇ ਦੌਰਾਨ ਸਕਰੀਨਿੰਗ ਕੀਤੀ ਜਾਂਦੀ ਹੈ ਤਾਂ ਇਹ ਸਜ਼ਾਯੋਗ ਹੈ। ਐਕਟ ਦੇ ਨਿਯਮਾਂ ਦੀ ਪਹਿਲੀ ਵਾਰ ਉਲੰਘਣਾ ਕਰਨ ’ਤੇ 25,000 ਰੁਪਏ ਤਕ ਦਾ ਜੁਰਮਾਨਾ ਲਾਇਆ ਜਾਵੇਗਾ, ਦੂਜੀ ਵਾਰ ਉਲੰਘਣਾ ਕਰਨ ’ਤੇ 50,000 ਰੁਪਏ ਤਕ ਦਾ ਜੁਰਮਾਨਾ ਲਾਇਆ ਜਾ ਸਕਦਾ ਹੈ।

ਇਹ ਵੀ ਪੜ੍ਹੋ : ਹੁਣ ਇੰਟਰਨੈੱਟ ਦੇ ਰਸਤੇ ਅੰਮ੍ਰਿਤਪਾਲ ਦੀ ਹੋ ਰਹੀ ਭਾਲ, ਸਾਹਮਣੇ ਆਈ ਇਹ ਗੱਲ 

ਸਿੱਖਿਆ ਵਿਭਾਗ ਨੇ ਅਪ੍ਰੈਲ ਮਹੀਨੇ ਵਿਚ ਸ਼ਹਿਰ ਦੇ ਪ੍ਰਾਈਵੇਟ ਸਕੂਲਾਂ ਨੂੰ ਸਰਕੂਲਰ ਜਾਰੀ ਕਰ ਦਿੱਤਾ ਸੀ, ਜਦੋਂ ਕਿ ਸ਼ਹਿਰ ਦੇ ਪ੍ਰਾਈਵੇਟ ਸਕੂਲਾਂ ਦੇ ਪ੍ਰਬੰਧਕਾਂ ਨੇ ਮਾਰਚ ਵਿਚ 8ਵੀਂ ਜਮਾਤ ਤਕ ਦੀਆਂ ਖ਼ਾਲੀ ਸੀਟਾਂ ਲਈ ਲਿਖਤੀ ਟੈਸਟ ਲਿਆ ਹੈ। ਸੈਕਟਰ-26 ਸਥਿਤ ਸੇਂਟ ਜੌਹਨ ਸਕੂਲ ਵਿਚ ਪਹਿਲੀ ਜਮਾਤ ਦੀਆਂ ਇਕ ਤੋਂ ਦੋ ਸੀਟਾਂ ਲਈ 47 ਬੱਚਿਆਂ ਦਾ 29 ਮਾਰਚ ਨੂੰ ਲਿਖਤੀ ਟੈਸਟ ਲਿਆ ਗਿਆ ਸੀ। ਲਿਖਤੀ ਪ੍ਰੀਖਿਆ ਦੇਣ ਤੋਂ ਬਾਅਦ 8ਵੀਂ ਜਮਾਤ ਤਕ ਦੇ ਬੱਚਿਆਂ ਨੂੰ ਇੰਟਰਵਿਊ ਅਤੇ ਗੱਲਬਾਤ ਲਈ ਬੁਲਾਇਆ ਗਿਆ, ਜਿਸ ਵਿਚ ਮਨੋਵਿਗਿਆਨ ਦਾ ਲਿਖਤੀ ਟੈਸਟ ਲਿਆ ਗਿਆ। ਟੈਸਟ ਤੋਂ ਬਾਅਦ ਮਾਪਿਆਂ ਨੂੰ ਗੱਲਬਾਤ ਲਈ ਬੁਲਾਇਆ ਗਿਆ ਹੈ।

ਇਹ ਵੀ ਪੜ੍ਹੋ :  ਨਵਜੋਤ ਸਿੱਧੂ ਵੱਲੋਂ ਕਾਂਗਰਸ ਦੀਆਂ ਗਤੀਵਿਧੀਆਂ 'ਚ ਹਿੱਸਾ ਨਾ ਲੈਣ 'ਤੇ ਰਾਜਾ ਵੜਿੰਗ ਦਾ ਬਿਆਨ

ਮਾਪੇ ਕਰ ਰਹੇ ਸਨ ਸ਼ਿਕਾਇਤ

ਸੈਕਟਰ-22 ਸਥਿਤ ਸ਼ਿਸ਼ੂ ਨਿਕੇਤਨ ਸਕੂਲ ਨੇ ਵੀ ਪਹਿਲੀ ਜਮਾਤ ਵਿਚ ਦਾਖ਼ਲੇ ਲਈ ਬੱਚਿਆਂ ਦਾ ਟੈਸਟ ਲਿਆ ਹੈ। ਸ਼ਹਿਰ ਦੇ ਪ੍ਰਾਈਵੇਟ ਸਕੂਲਾਂ ਵਿਚ ਪਹਿਲੀ ਤੋਂ 8ਵੀਂ ਜਮਾਤ ਤਕ ਖ਼ਾਲੀ ਪਈਆਂ ਸੀਟਾਂ ’ਤੇ ਦਾਖ਼ਲਾ ਲੈਣ ਲਈ ਬੱਚਿਆਂ ਦੇ ਚੱਲ ਰਹੇ ਲਿਖਤੀ ਟੈਸਟ ਤੋਂ ਮਾਪੇ ਪ੍ਰੇਸ਼ਾਨ ਹਨ। ਮਾਪਿਆਂ ਦਾ ਕਹਿਣਾ ਹੈ ਕਿ ਪ੍ਰਾਈਵੇਟ ਸਕੂਲਾਂ ਵਿਚ ਫ਼ੀਸਾਂ ਮੰਗਣ ਦੇ ਬਾਵਜੂਦ ਦਾਖ਼ਲੇ ਲਈ ਬੱਚਿਆਂ ਦਾ ਟੈਸਟ ਲਿਆ ਜਾ ਰਿਹਾ ਹੈ। ਮਾਪਿਆਂ ਵਲੋਂ ਇਹ ਸ਼ਿਕਾਇਤ ਕਾਫ਼ੀ ਸਮੇਂ ਤੋਂ ਸਿੱਖਿਆ ਵਿਭਾਗ ਕੋਲ ਆ ਰਹੀ ਸੀ, ਜਿਸ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਵਲੋਂ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।

ਨੋਟ - ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

 


Harnek Seechewal

Content Editor

Related News