ਪੰਜਾਬ ਸਰਕਾਰ ਵੱਲੋਂ ਖ਼ਰਾਬ ਫ਼ਸਲਾਂ ਦੇ ਮੁਆਵਜ਼ੇ ਵਜੋਂ ਹੁਣ ਤੱਕ 48 ਕਰੋੜ ਰੁਪਏ ਦੀ ਰਾਸ਼ੀ ਜਾਰੀ

Tuesday, Sep 12, 2023 - 04:27 PM (IST)

ਪੰਜਾਬ ਸਰਕਾਰ ਵੱਲੋਂ ਖ਼ਰਾਬ ਫ਼ਸਲਾਂ ਦੇ ਮੁਆਵਜ਼ੇ ਵਜੋਂ ਹੁਣ ਤੱਕ 48 ਕਰੋੜ ਰੁਪਏ ਦੀ ਰਾਸ਼ੀ ਜਾਰੀ

ਚੰਡੀਗੜ੍ਹ : ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫਤ ਪ੍ਰਬੰਧਨ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਦੱਸਿਆ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਹੜ੍ਹਾਂ ਕਾਰਣ ਨੁਕਸਾਨੀਆਂ ਗਈਆਂ ਫ਼ਸਲਾਂ ਦੇ ਮੁਆਵਜ਼ੇ ਵਜੋਂ 11 ਸਤੰਬਰ ਤੱਕ 48 ਕਰੋੜ 26 ਲੱਖ 62 ਹਜ਼ਾਰ 352 ਰੁਪਏ ਦੀ ਰਾਸ਼ੀ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ ਪਾਈ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਨੇ ਝੋਨੇ ਦੀ ਖ਼ਰਾਬ ਹੋਈ ਪਨੀਰੀ ਅਤੇ ਹੋਰ ਫ਼ਸਲਾਂ ਦੇ ਖ਼ਰਾਬੇ ਲਈ ਕਿਸਾਨਾਂ ਨੂੰ ਰਾਹਤ ਰਾਸ਼ੀ ਵਜੋਂ ਦੇਣ ਲਈ 188 ਕਰੋੜ 62 ਲੱਖ 63 ਹਜ਼ਾਰ ਰੁਪਏ ਦੀ ਰਾਸ਼ੀ ਮਾਲ ਵਿਭਾਗ ਨੂੰ ਜਾਰੀ ਕੀਤੀ ਸੀ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ 5 ਸਾਲ ਤੱਕ ਦੇ ਬੱਚਿਆਂ ਦੇ ਮਾਪਿਆਂ ਨੂੰ ਵੱਡਾ ਤੋਹਫ਼ਾ

ਉਨ੍ਹਾਂ ਦੱਸਿਆ ਕਿ ਇਹ ਪਹਿਲੀ ਵਾਰ ਹੈ ਜਦੋਂ ਕੋਈ ਸਰਕਾਰ ਝੋਨੇ ਦੀ ਖ਼ਰਾਬ ਹੋਈ ਪਨੀਰੀ ਲਈ ਪ੍ਰਤੀ ਏਕੜ 6800 ਰੁਪਏ ਮੁਆਵਜ਼ਾ ਰਾਸ਼ੀ ਦੇ ਰਹੀ ਹੈ। ਜਿੰਪਾ ਨੇ ਦੱਸਿਆ ਕਿ ਜੁਲਾਈ ਮਹੀਨੇ ਵਿਚ ਹੜ੍ਹਾਂ ਦੇ ਖ਼ਤਰੇ ਦੀਆਂ ਰਿਪੋਰਟਾਂ ਮਿਲਦੇ ਸਾਰ ਹੀ 33.50 ਕਰੋੜ ਰੁਪਏ ਅਗੇਤੀ ਰਾਹਤ ਵਜੋਂ ਜਾਰੀ ਕਰ ਦਿੱਤੇ ਗਏ ਸਨ। ਇਸ ਤੋਂ ਬਾਅਦ ਸਮੇਂ-ਸਮੇਂ 'ਤੇ ਪ੍ਰਭਾਵਿਤ ਜ਼ਿਿਲ੍ਹਆਂ ਨੂੰ ਰਾਹਤ ਰਾਸ਼ੀ ਜਾਰੀ ਹੁੰਦੀ ਰਹੀ ਹੈ।  ਆਫਤ ਪ੍ਰਬੰਧਨ ਮੰਤਰੀ ਨੇ ਅੱਗੇ ਦੱਸਿਆ ਕਿ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਪਹਿਲਾਂ ਹੀ ਹਦਾਇਤਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ ਕਿ ਰਾਹਤ ਰਾਸ਼ੀ ਹੱਕਦਾਰ ਕਿਸਾਨਾਂ ਨੂੰ ਪੂਰੀ ਪਾਰਦਰਸ਼ੀ ਅਤੇ ਖੱਜਲ-ਖੁਆਰੀ ਰਹਿਤ ਵੰਡੀ ਜਾਵੇ। ਇਸ ਤੋਂ ਇਲਾਵਾ ਮੁਆਵਜ਼ਾ ਦੇਣ ਸਬੰਧੀ ਕੋਈ ਸਿਫਾਰਸ਼ ਜਾਂ ਪ੍ਰਭਾਵਸ਼ਾਲੀ ਲੋਕਾਂ ਦਾ ਪੱਖ ਨਾ ਪੂਰਿਆ ਜਾਵੇ ਅਤੇ ਸਿਰਫ਼ ਸਹੀ ਬੰਦੇ ਨੂੰ ਮੈਰਿਟ ਦੇ ਆਧਾਰ 'ਤੇ ਮੁਆਵਜ਼ਾ ਦਿੱਤਾ ਜਾਵੇ। 

ਇਹ ਵੀ ਪੜ੍ਹੋ : 81 ਹਜ਼ਾਰ ਤੋਂ ਵਧੇਰੇ ਕਿਸਾਨਾਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਹੁਕਮ, ਮੋੜਨੇ ਪੈਣਗੇ PM ਕਿਸਾਨ ਯੋਜਨਾ ਦੇ ਪੈਸੇ

ਡਿਪਟੀ ਕਮਿਸ਼ਨਰ ਗਿਰਦਾਵਰੀ ਰਿਪੋਰਟਾਂ ਦੇ ਹਿਸਾਬ ਨਾਲ ਕਿਸਾਨਾਂ ਨੂੰ ਰਾਹਤ ਰਾਸ਼ੀ ਦੇ ਰਹੇ ਹਨ। ਵੱਖ-ਵੱਖ ਜ਼ਿਿਲ੍ਹਆਂ ਤੋਂ ਮਿਲੀਆਂ ਰਿਪੋਰਟਾਂ ਅਨੁਸਾਰ ਪਟਿਆਲਾ ਜ਼ਿਲ੍ਹੇ ਦੇ ਪ੍ਰਭਾਵਿਤ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ ਹੁਣ ਤੱਕ 25 ਕਰੋੜ 22 ਲੱਖ 73 ਹਜ਼ਾਰ 942 ਰੁਪਏ ਦੀ ਮੁਆਵਜ਼ਾ ਰਾਸ਼ੀ ਪਾਈ ਜਾ ਚੁੱਕੀ ਹੈ। ਸੰਗਰੂਰ ਜ਼ਿਲ੍ਹੇ ਦੇ ਕਿਸਾਨਾਂ ਨੂੰ 7 ਕਰੋੜ 35 ਲੱਖ 38 ਹਜ਼ਾਰ 856 ਰੁਪਏ, ਫਿਰੋਜ਼ਪੁਰ 'ਚ 5 ਕਰੋੜ 9 ਲੱਖ 3028 ਰੁਪਏ, ਜਲੰਧਰ 'ਚ 5 ਕਰੋੜ 6 ਲੱਖ 9285 ਰੁਪਏ, ਤਰਨ ਤਾਰਨ 'ਚ 5 ਕਰੋੜ 42 ਲੱਖ 44 ਹਜ਼ਾਰ 331 ਰੁਪਏ, ਮਾਨਸਾ 'ਚ 4 ਕਰੋੜ 74 ਲੱਖ 8871 ਰੁਪਏ, ਫਾਜ਼ਿਲਕਾ 'ਚ 1 ਕਰੋੜ 36 ਲੱਖ 64 ਹਜ਼ਾਰ 615 ਰੁਪਏ ਅਤੇ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ 1 ਕਰੋੜ 32 ਲੱਖ 16 ਹਜ਼ਾਰ 224 ਰੁਪਏ ਮੁਆਵਜ਼ਾ ਰਾਸ਼ੀ ਪਾਈ ਜਾ ਚੁੱਕੀ ਹੈ। 

ਇਹ ਵੀ ਪੜ੍ਹੋ :  ਪੰਜਾਬ 'ਚ ਵੱਡੀ ਵਾਰਦਾਤ: ਸਰਪੰਚ ਦੇ ਮੁੰਡੇ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਕੋਲ ਰਾਹਤ ਰਾਸ਼ੀ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ। ਸੂਬੇ ਦੇ ਆਫਤ ਪ੍ਰਬੰਧਨ ਲਈ ਸਥਾਪਤ ਕੀਤੇ ਰਿਲੀਫ ਫੰਡ ਵਿਚ ਕਾਫ਼ੀ ਪੈਸਾ ਪਿਆ ਹੈ ਪਰ ਕੇਂਦਰ ਸਰਕਾਰ ਵੱਲੋਂ ਨਿਯਮਾਂ ਵਿਚ ਕੋਈ ਢਿੱਲ ਨਾ ਦਿੱਤੇ ਜਾਣ ਕਰਕੇ ਸਿਰਫ਼ ਓਨੀ ਰਾਸ਼ੀ ਹੀ ਪ੍ਰਭਾਵਿਤ ਕਿਸਾਨਾਂ ਨੂੰ ਦਿੱਤੀ ਜਾ ਰਹੀ ਹੈ ਜਿੰਨੀ ਕੇਂਦਰ ਸਰਕਾਰ ਦੇ ਨਿਯਮ ਆਗਿਆ ਦਿੰਦੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਸ ਬਾਬਤ ਕੇਂਦਰ ਸਰਕਾਰ ਨੂੰ ਪੱਤਰ ਵੀ ਲਿਖ ਚੁੱਕੇ ਹਨ ਪਰ ਹਾਲੇ ਤੱਕ ਕੋਈ ਹਾਂ ਪੱਖੀ ਹੁੰਗਾਰਾ ਨਹੀਂ ਮਿਿਲਆ ਹੈ। 

ਇਹ ਵੀ ਪੜ੍ਹੋ :  ਸਰਕਾਰ ਦਾ ਵੱਡਾ ਫ਼ੈਸਲਾ: ਔਰਤਾਂ ਨਾਲ ਛੇੜਖਾਨੀ ਕਰਨ ਵਾਲਿਆਂ ਖ਼ਿਲਾਫ਼ ਜਾਰੀ ਕੀਤੇ ਸਖ਼ਤ ਹੁਕਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Harnek Seechewal

Content Editor

Related News