ਸ਼੍ਰੋਮਣੀ ਅਕਾਲੀ ਦਲ ਵੱਲੋਂ ਜਥੇਬੰਦਕ ਢਾਂਚੇ ਦੇ ਐਲਾਨ ਮਗਰੋਂ ਸੀਨੀਅਰ ਆਗੂ ਨੇ ਖੋਲ੍ਹਿਆ ਮੋਰਚਾ, ਮਚੀ ਹਲਚਲ
Friday, Dec 02, 2022 - 12:02 PM (IST)
ਚੰਡੀਗੜ੍ਹ /ਲੁਧਿਆਣਾ (ਬਿਊਰੋ, ਮੁੱਲਾਂਪੁਰੀ ) : ਸ਼੍ਰੋਮਣੀ ਅਕਾਲੀ ਦਲ ਵਲੋਂ ਕੋਰ ਕਮੇਟੀ ਦੇ ਐਲਾਨ ਤੋਂ ਬਾਅਦ ਸੀਨੀਅਰ ਆਗੂ ਜਗਮੀਤ ਬਰਾੜ ਨੇ ਸਿੱਧਾ ਮੋਰਚਾ ਖੋਲ੍ਹ ਦਿੱਤਾ ਹੈ। ਉਨ੍ਹਾਂ ਐਲਾਨ ਕੀਤਾ ਕਿ ਉਨ੍ਹਾਂ ਵਲੋਂ ਬਣਾਈ ਗਈ ਸ਼੍ਰੋਮਣੀ ਅਕਾਲੀ ਦਲ ਏਕਤਾ ਤਾਲਮੇਲ ਕਮੇਟੀ ਦੇ ਐਲਾਨੇ ਮੈਂਬਰਾਂ ਤੋਂ ਇਲਾਵਾ ਆਦੇਸ਼ ਪ੍ਰਤਾਪ ਸਿੰਘ ਕੈਰੋਂ ਸਮੇਤ ਇਸ ਵਿਚ 12 ਆਗੂ ਸ਼ਾਮਲ ਹੋਏ ਹਨ।
ਇਹ ਵੀ ਪੜ੍ਹੋ : ਟਰੱਕ ਯੂਨੀਅਨਾਂ ਖ਼ਿਲਾਫ਼ ਸਖ਼ਤ ਹੋਈ ਪੰਜਾਬ ਸਰਕਾਰ, ਦਿੱਤੇ ਵੱਡੀ ਕਾਰਵਾਈ ਦੇ ਆਦੇਸ਼
ਚੰਡੀਗੜ੍ਹ ਵਿਚ ਗੱਲਬਾਤ ਕਰਦਿਆਂ ਜਗਮੀਤ ਬਰਾੜ ਨੇ ਕਿਹਾ ਕਿ ਇਸ ਕਮੇਟੀ ਦੀ ਮੀਟਿੰਗ 9 ਦਸੰਬਰ ਨੂੰ ਚੰਡੀਗੜ੍ਹ ਵਿਚ ਹੋਵੇਗੀ, ਜਿਸ ਵਿਚ ਸਾਰੀਆਂ ਗੱਲਾਂ ਖੁੱਲ੍ਹ ਕੇ ਸਾਹਮਣੇ ਆ ਜਾਣਗੀਆਂ। ਬਰਾੜ ਨੇ ਕਿਹਾ ਕਿ ਪੰਜਾਬ ਵਿਚ ਸਿਰਫ਼ ਇਕ ਹੀ ਸ਼੍ਰੋਮਣੀ ਅਕਾਲੀ ਦਲ ਹੈ ਅਤੇ ਉਹ ਉਸ ਪਾਰਟੀ ਦੀ ਏਕਤਾ ਲਈ ਆਵਾਜ਼ ਬੁਲੰਦ ਕਰ ਰਹੇ ਹਨ। ਤਾਲਮੇਲ ਕਮੇਟੀ ਵਿਚ ਸ਼ਾਮਲ ਹੋਏ ਨਵੇਂ ਮੈਂਬਰਾਂ ਵਿਚ ਸੀਨੀਅਰ ਆਗੂ ਸੁੱਚਾ ਸਿੰਘ ਛੋਟੇਪੁਰ, ਬੀਬੀ ਜਗੀਰ ਕੌਰ, ਰਵੀਕਰਨ ਸਿੰਘ ਕਾਹਲੋਂ, ਡਾ. ਰਤਨ ਸਿੰਘ ਅਜਨਾਲਾ, ਗਗਨਜੀਤ ਸਿੰਘ ਬਰਨਾਲਾ, ਸੁਖਵਿੰਦਰ ਸਿੰਘ ਔਲਖ, ਅਲਵਿੰਦਰ ਸਿੰਘ ਪੱਖੋਕੇ, ਪਰਵੀਨ ਨੁਸਰਤ, ਹਰਬੰਸ ਸਿੰਘ ਮੰਝਪੁਰ, ਅਮਰਦੀਪ ਸਿੰਘ ਮਾਂਗਟ, ਵਰਿੰਦਰ ਸਿੰਘ ਸ਼ਾਮਲ ਹਨ।
ਇਹ ਵੀ ਪੜ੍ਹੋ : ਬੱਸ 'ਚ ਮਿਲੀ ਅਣਜਾਣ ਕੁੜੀ ਤੋਂ ਸ਼ੁਰੂ ਹੋਈ ਕਹਾਣੀ,ਬ੍ਰਾਜ਼ੀਲ 'ਚ ਫਸਿਆ ਪੁੱਤ, ਪਿਓ ਨੂੰ ਆਇਆ ਬ੍ਰੇਨ ਅਟੈਕ
ਸ਼੍ਰੋਮਣੀ ਅਕਾਲੀ ਦਲ (ਬ) ਤੋਂ ਵੱਖਰੀ 14 ਮੈਂਬਰੀ ਤਾਲਮੇਲ ਕਮੇਟੀ ਬਣਾਉਣ ਵਾਲੇ ਜਗਮੀਤ ਸਿੰਘ ਬਰਾੜ ਸਾਬਕਾ ਐੱਮ. ਪੀ. ਵੱਲੋਂ ਕੀਤੇ ਗਏ ਐਲਾਨ ਤੋਂ ਬਾਅਦ ਅਕਾਲੀ ਹਲਕਿਆਂ ’ਚ ਵੱਡੀ ਹਲਚਲ ਪੈਦਾ ਹੋ ਗਈ ਹੈ ਕਿਉਂਕਿ ਜਿਹੜੇ ਸੁਖਬੀਰ ਸਿੰਘ ਬਾਦਲ ਨੇ ਲਾਂਭੇ ਕੀਤੇ ਸਨ, ਉਨ੍ਹਾਂ ਨੂੰ ਬਰਾੜ ਨੇ ਆਪਣੀ ਕਮੇਟੀ ’ਚ ਥਾਂ ਦੇ ਕੇ ਉਨ੍ਹਾਂ ਦਾ ਮਾਣ-ਸਨਮਾਨ ਬਣਾ ਦਿੱਤਾ ਹੈ। ਇਹ ਕਮੇਟੀ ਬਣਨ ਤੋਂ ਬਾਅਦ ਸਿਆਸੀ ਹਲਕਿਆਂ ਵਿਚ ਚਰਚਾ ਸ਼ੁਰੂ ਹੋ ਗਈ ਹੈ। ਇਹ ਫ਼ੈਸਲਾ ਬਰਾੜ ਦੀ ਅਕਾਲੀ ਦਲ ’ਚੋਂ ਕਿਸੇ ਵੇਲੇ ਵੀ ਛੁੱਟੀ ਕਰਵਾ ਸਕਦਾ ਹੈ ਕਿਉਂਕਿ ਜਗਮੀਤ ਬਰਾੜ ਨੂੰ ਸੁਖਬੀਰ ਬਾਦਲ ਨੇ ਕੋਰ ਕਮੇਟੀ ’ਚੋਂ ਬਾਹਰ ਦਾ ਰਾਹ ਦਿਖਾਇਆ ਹੈ।
ਇਹ ਵੀ ਪੜ੍ਹੋ : ਕੁੜੀ ਨੂੰ ਪ੍ਰੇਮ ਜਾਲ ਵਿੱਚ ਫਸਾ ਕੇ ਮੁੰਡੇ ਨੇ ਕਰ ਦਿੱਤਾ ਘਟੀਆ ਕਾਰਾ, ਹੁਣ ਲੱਭ ਰਹੀ ਹੈ ਪੁਲਸ
ਨੋਟ ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ?