ਨਾਨਕ ਨਾਮ ਲੇਵਾ ਸੰਗਤ ਦੀਆਂ ਭਾਵਨਾਵਾਂ ਨੂੰ ਲੱਗੀ ਡੂੰਘੀ ਠੇਸ : ਤਰੁਣ ਚੁੱਘ
Wednesday, Jun 24, 2026 - 07:01 PM (IST)
ਚੰਡੀਗੜ੍ਹ : ਸੀਨੀਅਰ ਭਾਜਪਾਈ ਆਗੂ ਤਰੁਣ ਚੁੱਘ ਨੇ ਕਿਹਾ ਕਿ ਪੰਜਾਬ ਮੁੱਖ ਮੰਤਰੀ ਨੇ ਆਪਣੀਆਂ ਅਨੈਤਿਕ ਅਤੇ ਅਮਰਿਆਦਿਤ ਹਰਕਤਾਂ ਨਾਲ ਨਾ ਕੇਵਲ ਪੰਜਾਬ, ਬਲਕਿ ਦੁਨੀਆ ਭਰ ਵਿੱਚ ਵੱਸਦੇ ਕਰੋੜਾਂ ਨਾਨਕ ਨਾਮ ਲੇਵਾ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚਾਈ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੁਆਰਾ ਕਰਵਾਈ ਗਈ ਜਾਂਚ ਵਿੱਚ ਵੀਡੀਓ ਨੂੰ ਅਸਲੀ ਪਾਇਆ ਗਿਆ, ਫਿਰ ਵੀ ਉਨ੍ਹਾਂ ਨੇ ਝੂਠ ਅਤੇ ਭਰਮ ਫੈਲਾਉਣ ਦਾ ਯਤਨ ਕੀਤਾ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਨੂੰ ਚੁਣੌਤੀ ਦੇਣਾ ਬੇਹੱਦ ਮੰਦਭਾਗਾ ਅਤੇ ਨਿੰਦਣਯੋਗ ਹੈ। ਇਸ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਤੁਰੰਤ ਕਾਨੂੰਨੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ ਅਤੇ ਪੁਲਸ ਨੂੰ ਤੁਰੰਤ ਉਨ੍ਹਾਂ ਖਿਲਾਫ਼ ਐੱਫਆਈਆਰ (FIR) ਦਰਜ ਕਰਨੀ ਚਾਹੀਦੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
