ਪੰਜਾਬ ’ਚ ਕਾਨੂੰਨ ਵਿਵਸਥਾ ਨੂੰ ਲੈ ਕੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ‘ਆਪ’ ਸਰਕਾਰ ’ਤੇ ਵਿੰਨ੍ਹਿਆ ਨਿਸ਼ਾਨਾ

Sunday, Jun 25, 2023 - 07:10 PM (IST)

ਪੰਜਾਬ ’ਚ ਕਾਨੂੰਨ ਵਿਵਸਥਾ ਨੂੰ ਲੈ ਕੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ‘ਆਪ’ ਸਰਕਾਰ ’ਤੇ ਵਿੰਨ੍ਹਿਆ ਨਿਸ਼ਾਨਾ

ਚੰਡੀਗੜ੍ਹ (ਰਾਏ) : ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਭਾਜਪਾ ਦੇਸ਼ ਦੀ ਜਨਤਾ ਦੀਆਂ ਅੱਖਾਂ ਵਿਚ ਧੂੜ ਪਾ ਕੇ ਸਿਆਸਤ ਨਹੀਂ ਕਰਦੀ ਬਲਕਿ ਲੋਕਾਂ ਦੀਆਂ ਅੱਖਾਂ ਵਿਚ ਅੱਖਾਂ ਪਾ ਕੇ ਸਿਆਸਤ ਕਰਦੀ ਹੈ। ਦੇਸ਼ ਦੀ ਜਨਤਾ ਤੋਂ ਚੋਣਾਂ ਦੌਰਾਨ ਜੋ ਵਾਅਦੇ ਕੀਤੇ ਸਨ, ਉਨ੍ਹਾਂ ਨੂੰ ਮੋਦੀ ਸਰਕਾਰ ਬਣਨ ’ਤੇ ਪੂਰਾ ਕਰਕੇ ਦਿਖਾਇਆ ਹੈ।  ਆਰਥਿਕ ਤੌਰ ’ਤੇ ਭਾਰਤ ਹੁਣ ਮਜ਼ਬੂਤ ਹੁੰਦਾ ਜਾ ਰਿਹਾ ਹੈ ਤੇ ਵਿਸ਼ਵ ਵਿਚ ਪੰਜਵੀਂ ਵੱਡੀ ਅਰਥਵਿਵਸਥਾ ਬਣ ਚੁੱਕਾ ਹੈ। ਉਨ੍ਹਾਂ ਕਿਹਾ ਕਿ ਮਾਰਗਨ ਸਟੈਨਲੇ ਦੇ ਅਨੁਸਾਰ ਭਾਰਤ ਦੀ ਅਰਥਵਿਵਸਥਾ ਆਉਣ ਵਾਲੇ ਕੁਝ ਹੀ ਸਮੇਂ ਵਿਚ ਟਾਪ 3 ਵਿਚ ਪਹੁੰਚ ਜਾਏਗੀ। 

ਰੱਖਿਆ ਮੰਤਰੀ ਸ਼ਨੀਵਾਰ ਨੂੰ ਪ੍ਰਗਤੀਸ਼ੀਲ ਭਾਰਤ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਨ ਲਈ ਸੈਕਟਰ 34 ਐਗਜ਼ੀਬਿਸ਼ਨ ਗਰਾਊਂਡ ਪਹੁੰਚੇ ਸਨ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਵਿਚ ਇਸ ਸਥਾਨ ’ਤੇ ਲੰਮੇ ਸਮੇਂ ਬਾਅਦ ਕਿਸੇ ਰੈਲੀ ਨੂੰ ਸੰਬੋਧਨ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਰੱਖਿਆ ਕਰਨਾ ਉਨ੍ਹਾਂ ਦੀ ਤਰਜੀਹ ਹੈ। ਸੂਬੇ ਵਿਚ ਕਾਨੂੰਨ ਵਿਵਸਥਾ ਨੂੰ ਬਿਹਤਰ ਬਣਾਉਣਾ ਸੂਬਾ ਸਰਕਾਰ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸੂਬਾ ਸਰਕਾਰ ਵੱਲੋਂ ਕੇਂਦਰ ਨਾਲ ਸਹੀ ਤਾਲਮੇਲ ਨਾ ਕਰਨ ਦੀ ਗੱਲ ਕਹੀ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਜਦੋਂ ਕਾਂਗਰਸ ਦੇ ਰਾਜ ਵਿਚ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਸੀ ਤਾਂ ਉਹ ਪੂਰਾ ਤਾਲਮੇਲ ਰੱਖਦੇ ਸਨ। ਅੱਜ ਪੰਜਾਬ ਵਿਚ ਕਾਨੂੰਨ ਵਿਵਸਥਾ ਸਹੀ ਨਹੀਂ ਹੈ।

ਰਾਜਨਾਥ ਸਿੰਘ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸਵ. ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਕੇ ਸ਼ਰਧਾਂਜਲੀ ਦਿੰਦਿਆਂ ਕਿਹਾ ਜੇ ਐੱਨ. ਡੀ. ਏ. ਦਾ ਕੋਈ ਮੈਂਬਰ ਕਿਸੇ ਵੀ ਕਾਰਨ ਕਰਕੇ ਐੱਨ. ਡੀ. ਏ. ਤੋਂ ਦੂਰ ਚਲਾ ਜਾਂਦਾ ਹੈ ਤਾਂ ਵੀ ਉਹ ਉਸ ਨੂੰ ਆਪਣੇ ਦਿਲੋਂ ਨਹੀਂ ਕੱਢਦੇ। ਉਨ੍ਹਾਂ ਕਿਹਾ ਕਿ ਅਕਾਲੀ ਕਿਉਂ ਅਲੱਗ ਹੋਇਆ ਇਹ ਉਨ੍ਹਾਂ ਦਾ ਆਪਣਾ ਫੈਸਲਾ ਸੀ।  


author

Manoj

Content Editor

Related News