ਪੀ. ਯੂ. ਦੇ ਕੇਂਦਰੀਕਰਨ ਵਿਰੁੱਧ ਵਿਦਿਆਰਥੀ ਜਥੇਬੰਦੀਆਂ ਦਾ ਪ੍ਰਦਰਸ਼ਨ, ਪੁਲਸ ਨੇ ਕੀਤਾ ਲਾਠੀਚਾਰਜ

06/10/2022 11:36:49 AM

ਚੰਡੀਗੜ੍ਹ (ਰਸ਼ਮੀ) : ਪੰਜਾਬ ਯੂਨੀਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਬਣਾਉਣ ਦੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀ ਤਜਵੀਜ਼ ਖ਼ਿਲਾਫ਼ ਪੰਜਾਬ ਦੀਆਂ 9 ਵਿਦਿਆਰਥੀ ਜਥੇਬੰਦੀਆਂ ਨੇ ਬੀਤੇ ਦਿਨ ਮੋਹਾਲੀ ਅਤੇ ਚੰਡੀਗੜ੍ਹ ਵਿਚ ਰੋਸ-ਪ੍ਰਦਰਸ਼ਨ ਕੀਤਾ। ਇਸ ਤੋਂ ਪਹਿਲਾਂ ਵਿਦਿਆਰਥੀ ਅੰਬ ਸਾਹਿਬ ਗੁਰਦੁਆਰਾ ਵਿਚ ਇਕੱਠੇ ਹੋਏ।ਗਵਰਨਰ ਹਾਊਸ ਵੱਲ ਵਿਦਿਆਰਥੀਆਂ ਨੇ ਮਾਰਚ ਸ਼ੁਰੂ ਕੀਤਾ, ਤਾਂ ਪੁਲਸ ਬਲ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਧੱਕਾ-ਮੁੱਕੀ ਹੋਣ ਤੋਂ ਬਾਅਦ ਪੁਲਸ ਵਲੋਂ ਲਾਠੀਚਾਰਜ ਕੀਤਾ ਗਿਆ। ਹੱਥੋਪਾਈ ਵਿਚ ਕਈ ਵਿਦਿਆਰਥੀ ਜ਼ਖ਼ਮੀ ਹੋ ਗਏ। ਵਿਦਿਆਰਥੀਆਂ ਨੇ ਨਾਅਰੇਬਾਜ਼ੀ ਕਰ ਕੇ ਵਿਰੋਧ ਕੀਤਾ ਅਤੇ ਬੈਰੀਕੇਡਸ ਤੋੜ ਦਿੱਤੇ।

ਇਹ ਵੀ ਪੜ੍ਹੋ- ਦਿੱਲੀ ਪੁਲਸ ਦਾ ਵੱਡਾ ਖ਼ੁਲਾਸਾ: ਮੂਸੇਵਾਲਾ ਕਤਲ ਕਾਂਡ ਦਾ ਮਾਸਟਰਮਾਈਂਡ ਹੈ ਲਾਰੇਂਸ ਬਿਸ਼ਨੋਈ

ਵਿਦਿਆਰਥੀਆਂ ਨੇ ਮੰਗ ਕੀਤੀ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਪੰਜਾਬ ਨੂੰ ਦਿੱਤਾ ਜਾਵੇ ਅਤੇ ਕੇਂਦਰੀਕਰਨ ਨਾ ਕੀਤਾ ਜਾਵੇ। ਵਿਦਿਆਰਥੀ ਨੇਤਾਵਾਂ ਨੇ ਕਿਹਾ ਕਿ ਪੀ. ਯੂ. ਦੇ ਕੇਂਦਰੀਕਰਨ ਦੇ ਏਜੰਡੇ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਹਰੀ ਝੰਡੀ ਦੇ ਦਿੱਤੀ ਹੈ। ਅਜਿਹਾ ਹੁੰਦਾ ਹੈ ਤਾਂ ਪੀ. ਯੂ. ਸਿੱਧੇ ਕੇਂਦਰ ਸਰਕਾਰ ਅਤੇ ਰਾਸ਼ਟਰੀ ਸਵੈਸੇਵਕ ਸੰਘ ਦੇ ਕੰਟਰੋਲ ਵਿਚ ਆ ਜਾਵੇਗੀ। ਇਸ ਤਰ੍ਹਾਂ ਕੇਂਦਰ ਸਰਕਾਰ ਇਸ ਨੂੰ ਪੰਜਾਬ ਤੋਂ ਖੋਹ ਲਵੇਗੀ। ਪੰਜਾਬ ਵਿਚ ਇਸ ਨਾਲ ਜੁੜੇ ਘੱਟ ਤੋਂ ਘੱਟ 200 ਕਾਲਜ ਲਾਚਾਰ ਰਹਿ ਜਾਣਗੇ ਜਾਂ ਕੇਂਦਰ ਦੇ ਹਿਸਾਬ ਨਾਲ ਚਲਾਏ ਜਾਣਗੇ।


Harnek Seechewal

Content Editor

Related News