2 ਦਿਨਾ ਪੰਜਾਬ ਦੌਰੇ ''ਤੇ ਕੇਜਰੀਵਾਲ, ਖਰੜ ਹਲਕੇ ''ਚ ਕੀਤਾ ਡੋਰ ਟੂ ਡੋਰ ਪ੍ਰਚਾਰ

Wednesday, Jan 12, 2022 - 03:15 PM (IST)

2 ਦਿਨਾ ਪੰਜਾਬ ਦੌਰੇ ''ਤੇ ਕੇਜਰੀਵਾਲ, ਖਰੜ ਹਲਕੇ ''ਚ ਕੀਤਾ ਡੋਰ ਟੂ ਡੋਰ ਪ੍ਰਚਾਰ

ਮੋਹਾਲੀ : ਪੰਜਾਬ 'ਚ ਵਿਧਾਨ ਸਭਾ ਚੋਣਾਂ ਦਾ ਬਿਗੁਲ ਵੱਜ ਚੁੱਕਾ ਹੈ ਤੇ ਹਰ ਪਾਰਟੀ ਜ਼ੋਰਾਂ-ਸ਼ੋਰਾਂ ਨਾਲ ਪ੍ਰਚਾਰ ਕਰਨ 'ਚ ਲੱਗੀ ਹੋਈ ਹੈ। ਇਨ੍ਹਾਂ ਚੋਣਾਂ 'ਚ ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਆਪਣੀ ਪਾਰਟੀ ਦੇ ਉਮੀਦਵਾਰਾਂ ਨੂੰ ਜਿੱਤ ਦਿਵਾਉਣ ਲਈ ਡੋਰ ਟੂ ਡੋਰ ਪ੍ਰਚਾਰ ਕਰ ਰਹੇ ਹਨ ਤੇ ਲੋਕਾਂ ਨੂੰ 'ਆਪ' ਦੇ ਚੋਣ ਨਿਸ਼ਾਨ ਝਾੜੂ ਨੂੰ ਵੋਟ ਪਾਉਣ ਦੀ ਅਪੀਲ ਕਰ ਰਹੇ ਹਨ। 

ਕੇਜਰੀਵਾਲ 'ਆਪ' ਦੀ ਖਰੜ ਹਲਕੇ ਤੋਂ ਉਮੀਦਵਾਰ ਅਨਮੋਲ ਗਗਨ ਮਾਨ ਦੇ ਹੱਕ 'ਚ ਚੋਣ ਪ੍ਰਚਾਰ ਕਰਦੇ ਦੇਖੇ ਗਏ। ਇਸ ਦੌਰਾਨ ਲੋਕਾਂ ਨੇ ਉਨ੍ਹਾਂ ਨੂੰ ਆਪਣੀਆਂ ਸਮੱਸਿਆਵਾਂ ਦੱਸੀਆਂ, ਜਿਸ 'ਤੇ ਕੇਜਰੀਵਾਲ ਨੇ ਕਿਹਾ ਕਿ ਸਾਡੀ ਸਰਕਾਰ ਬਣਨ 'ਤੇ ਤੁਹਾਡੀਆਂ ਸਾਰੀਆਂ ਸਮੱਸਿਆਵਾਂ ਹੱਲ ਕਰ ਦਿੱਤੀਆਂ ਜਾਣਗੀਆਂ। ਉਨ੍ਹਾਂ ਲੋਕਾਂ ਨੂੰ ਪਾਰਟੀ ਦੇ ਪੈਂਫਲੇਟ ਵੰਡੇ ਤੇ ਚੋਣ ਨਿਸ਼ਾਨ ਝਾੜੂ ਦਾ ਬਟਨ ਦਬਾਉਣ ਲਈ ਕਿਹਾ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਪ੍ਰਧਾਨ ਭਗਵੰਤ ਮਾਨ, ਅਨਮੋਲ ਗਗਨ ਮਾਨ ਤੇ ਪਾਰਟੀ ਦੇ ਹੋਰ ਆਗੂ ਵੀ ਨਾਲ ਸਨ।
 


author

Harnek Seechewal

Content Editor

Related News