ਬੱਦਲਾਂ ਮਗਰੋਂ ਬੂੰਦਾਬਾਂਦੀ, ਠੰਡ ਵਧਣ ਦੇ ਆਸਾਰ
Sunday, Nov 15, 2026 - 11:40 AM (IST)
ਚੰਡੀਗੜ੍ਹ : ਚੰਡੀਗੜ੍ਹ ਸਮੇਤ ਟ੍ਰਾਈਸਿਟੀ ’ਚ ਸ਼ਨੀਵਾਰ ਨੂੰ ਦਿਨ ਭਰ ਬੱਦਲ ਛਾਏ ਰਹੇ ਅਤੇ ਸ਼ਾਮ ਵੇਲੇ ਹੋਈ ਹਲਕੀ ਬੂੰਦਾਬਾਂਦੀ ਨਾਲ ਮੌਸਮ ’ਚ ਠੰਡਕ ਵਧ ਗਈ। ਮੌਸਮ ਵਿਭਾਗ ਅਨੁਸਾਰ ਸਰਗਰਮ ਪੱਛਮੀ ਗੜਬੜੀ ਕਾਰਨ ਮੌਸਮ ’ਚ ਇਹ ਤਬਦੀਲੀ ਆਈ ਹੈ। ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 29.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ 2.7 ਡਿਗਰੀ ਵੱਧ ਰਿਹਾ, ਜਦੋਂਕਿ ਘੱਟੋ-ਘੱਟ ਤਾਪਮਾਨ 15 ਡਿਗਰੀ ਸੈਲਸੀਅਸ ਰਿਹਾ।
ਮੌਸਮ ਵਿਭਾਗ ਮੁਤਾਬਕ ਚੰਡੀਗੜ੍ਹ, ਪੰਚਕੂਲਾ ਅਤੇ ਮੋਹਾਲੀ ’ਚ 16 ਨਵੰਬਰ ਤੱਕ ਹਲਕੀ ਬਾਰਿਸ਼ ਜਾਂ ਬੂੰਦਾਬਾਂਦੀ ਹੋ ਸਕਦੀ ਹੈ। ਇਸ ਤੋਂ ਬਾਅਦ ਅਸਮਾਨ ਸਾਫ਼ ਹੋਣ ਅਤੇ ਤਾਪਮਾਨ ’ਚ ਗਿਰਾਵਟ ਆਉਣ ਦੀ ਸੰਭਾਵਨਾ ਹੈ। ਆਉਣ ਵਾਲੇ ਦਿਨਾਂ ’ਚ ਘੱਟੋ-ਘੱਟ ਤਾਪਮਾਨ 12 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ। ਸਵੇਰ ਅਤੇ ਸ਼ਾਮ ਵੇਲੇ ਧੁੰਦ ਪੈਣ ਦੇ ਵੀ ਆਸਾਰ ਹਨ। ਸਕਦੀ ਹੈ। ਬੱਚਿਆਂ ਅਤੇ ਬਜ਼ੁਰਗਾਂ ਨੂੰ ਠੰਡ ਤੋਂ ਬਚਾਉਣ ਲਈ ਸਵੇਰੇ-ਸ਼ਾਮ ਗਰਮ ਕੱਪੜੇ ਪਹਿਨਾਉਣ ਅਤੇ ਸਿਹਤ ਪ੍ਰਤੀ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਗਈ ਹੈ।
