ਚੰਡੀਗੜ੍ਹ 'ਚ ਅੰਮ੍ਰਿਤਪਾਲ ਸਿੰਘ ਦੇ ਸਮਰਥਕਾਂ 'ਤੇ ਪਰਚਾ ਦਰਜ, ਪੜ੍ਹੋ ਪੂਰੀ ਖ਼ਬਰ

Thursday, Jul 30, 2026 - 01:51 PM (IST)

ਚੰਡੀਗੜ੍ਹ 'ਚ ਅੰਮ੍ਰਿਤਪਾਲ ਸਿੰਘ ਦੇ ਸਮਰਥਕਾਂ 'ਤੇ ਪਰਚਾ ਦਰਜ, ਪੜ੍ਹੋ ਪੂਰੀ ਖ਼ਬਰ

ਚੰਡੀਗੜ੍ਹ (ਵੈੱਬ ਡੈਸਕ, ਅੰਕੁਸ਼ ਮਹਾਜਨ) : ਚੰਡੀਗੜ੍ਹ 'ਚ 'ਅਕਾਲੀ ਦਲ ਵਾਰਿਸ ਪੰਜਾਬ ਦੇ' ਆਗੂਆਂ ਅਤੇ ਵਰਕਰਾਂ ਵਲੋਂ ਬੀਤੇ ਦਿਨ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਅਤੇ ਹੋਰ ਨਜ਼ਰਬੰਦ ਸਿੱਖਾਂ ਦੀ ਰਿਹਾਈ ਲਈ ਜ਼ਬਰਦਸਤ ਪ੍ਰਦਰਸ਼ਨ ਕੀਤਾ ਗਿਆ ਅਤੇ ਪ੍ਰਦਰਸ਼ਨਕਾਰੀ ਚੰਡੀਗੜ੍ਹ 'ਚ ਦਾਖ਼ਲ ਹੋ ਗਏ। ਇਸ ਤੋਂ ਬਾਅਦ ਹੁਣ ਚੰਡੀਗੜ੍ਹ ਪੁਲਸ ਨੇ 14-15 ਦੇ ਕਰੀਬ ਪ੍ਰਦਰਸ਼ਨਕਾਰੀਆਂ 'ਤੇ ਕਾਰਵਾਈ ਕਰਦੇ ਹੋਏ ਪਰਚਾ ਦਰਜ ਕਰ ਲਿਆ ਹੈ। ਇਨ੍ਹਾਂ ਪ੍ਰਦਰਸ਼ਨਕਾਰੀਆਂ 'ਚ ਮਨਪ੍ਰੀਤ ਸਿੰਘ ਇਆਲੀ ਦਾ ਨਾਂ ਵੀ ਸ਼ਾਮਲ ਹਨ। ਦੱਸਣਯੋਗ ਹੈ ਕਿ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਬੈਰੀਕੇਡ ਤੋੜ ਕੇ ਅੱਗੇ ਵੱਧ ਗਏ ਸਨ ਅਤੇ ਇਸ ਦੌਰਾਨ ਕਈ ਪੁਲਸ ਮੁਲਾਜ਼ਮਾਂ ਨੂੰ ਵੀ ਸੱਟਾਂ ਲੱਗੀਆਂ ਸਨ।

ਪ੍ਰਦਰਸ਼ਨਕਾਰੀਆਂ 'ਤੇ ਜਿਹੜਾ ਪਰਚ ਦਰਜ ਕੀਤਾ ਗਿਆ ਹੈ, ਉਸ 'ਚ ਕਈ ਧਾਰਾਵਾਂ ਜੋੜੀਆਂ ਗਈਆਂ ਹਨ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਕਈ ਪ੍ਰਦਰਸ਼ਨਕਾਰੀ ਆਪਣੇ ਨਾਲ ਹਥਿਆਰ ਵੀ ਲੈ ਕੇ ਆਏ ਸਨ। ਦੱਸਣਯੋਗ ਹੈ ਕਿ ਪ੍ਰਦਰਸ਼ਨਕਾਰੀਆਂ ਵਲੋਂ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਣਾ ਸੀ ਪਰ ਚੰਡੀਗੜ੍ਹ ਪੁਲਸ ਵਲੋਂ ਉਨ੍ਹਾਂ ਨੂੰ ਵਾਪਸ ਮੋੜ ਦਿੱਤਾ ਗਿਆ।

PunjabKesari

PunjabKesari

 


author

Babita

Content Editor

Related News