ਲਾਲਜੀਤ ਭੁੱਲਰ ਦੇ ਪਿਤਾ ਅਤੇ PA 'ਤੇ FIR ਦਰਜ, DM ਦੀ ਮੌਤ ਮਾਮਲੇ 'ਚ ਹੋਈ ਵੱਡੀ ਕਾਰਵਾਈ (ਵੀਡੀਓ)

Sunday, Mar 22, 2026 - 09:45 AM (IST)

ਲਾਲਜੀਤ ਭੁੱਲਰ ਦੇ ਪਿਤਾ ਅਤੇ PA 'ਤੇ FIR ਦਰਜ, DM ਦੀ ਮੌਤ ਮਾਮਲੇ 'ਚ ਹੋਈ ਵੱਡੀ ਕਾਰਵਾਈ (ਵੀਡੀਓ)

ਚੰਡੀਗੜ੍ਹ/ਅੰਮ੍ਰਿਤਸਰ : ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ (ਡੀ. ਐੱਮ.) ਡਾ. ਗਗਨਦੀਪ ਸਿੰਘ ਰੰਧਾਵਾ ਦੀ ਮੌਤ ਮਾਮਲੇ 'ਚ ਲਾਲਜੀਤ ਭੁੱਲਰ ਤੋਂ ਬਾਅਦ ਹੁਣ ਉਨ੍ਹਾਂ ਦੇ ਪਿਤਾ ਸੁਖਦੇਵ ਭੁੱਲਰ 'ਤੇ ਵੀ ਐੱਫ. ਆਈ. ਆਰ. ਦਰਜ ਹੋ ਗਈ ਹੈ। ਇਸ ਤੋਂ ਇਲਾਵਾ ਉਨ੍ਹਾਂ ਦੇ ਪੀ. ਏ. 'ਤੇ ਵੀ ਪਰਚਾ ਦਰਜ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਵਿਰੋਧੀ ਧਿਰਾਂ ਵਲੋਂ ਲਾਲਜੀਤ ਸਿੰਘ ਭੁੱਲਰ 'ਤੇ ਐੱਫ. ਆਈ. ਆਰ. ਦਰਜ ਕੀਤੇ ਜਾਣ ਦੀ ਮੰਗ ਕੀਤੀ ਗਈ ਸੀ। ਹਾਲਾਂਕਿ ਹੁਣ ਵਿਰੋਧੀ ਧਿਰਾਂ ਦੀ ਮੰਗ ਹੈ ਕਿ ਜਲਦੀ ਤੋਂ ਜਲਦੀ ਲਾਲਜੀਤ ਸਿੰਘ ਭੁੱਲਰ ਨੂੰ ਗ੍ਰਿਫ਼ਤਾਰ ਕੀਤਾ ਜਾਵੇ।

 

ਪੜ੍ਹੋ ਕੀ ਹੈ ਪੂਰਾ ਮਾਮਲਾ

ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਜ਼ਿਲ੍ਹਾ ਅੰਮ੍ਰਿਤਸਰ ਅਤੇ ਤਰਨਤਾਰਨ ਦੇ ਡੀ. ਐੱਮ. ਡਾ. ਗਗਨਦੀਪ ਸਿੰਘ ਰੰਧਾਵਾ ਨੇ ਸ਼ਨੀਵਾਰ ਨੂੰ ਸਲਫ਼ਾਸ ਖਾ ਕੇ ਖ਼ੁਦਕੁਸ਼ੀ ਕਰ ਲਈ। ਜਾਣਕਾਰੀ ਮੁਤਾਬਕ ਡਾ. ਗਗਨਦੀਪ ਸਿੰਘ ਰੰਧਾਵਾ ਨੇ ਖ਼ੁਦਕੁਸ਼ੀ ਕਰਨ ਤੋਂ ਪਹਿਲਾਂ ਇਕ ਵੀਡੀਓ ਵੀ ਬਣਾਈ ਸੀ। ਰੰਧਾਵਾ ਨੇ 12 ਸੈਕਿੰਡ ਦੀ ਵੀਡੀਓ ਜਾਰੀ ਕੀਤੀ, ਜਿਸ 'ਚ ਉਹ ਕਹਿੰਦੇ ਹੋਏ ਦਿਖਾਈ ਦੇ ਰਹੇ ਸਨ ਕਿ ਮੈਂ ਖਾ ਲਈ ਸਲਫ਼ਾਸ, ਮਨਿਸਟਰ ਲਾਲਜੀਤ ਭੁੱਲਰ ਦੇ ਡਰ ਤੋਂ, ਹੁਣ ਨਹੀਂ ਮੈਂ ਬਚਦਾ। ਪੀੜਤ ਪਰਿਵਾਰ ਨੇ ਡਾਕਟਰਾਂ ਦਾ ਇਕ ਬੋਰਡ ਬਣਾ ਕੇ ਨਿਰਪੱਖ ਤੌਰ ’ਤੇ ਮ੍ਰਿਤਕ ਦੀ ਦੇਹ ਦਾ ਪੋਸਟਮਾਰਟਮ ਕਰਵਾਉਣ ਅਤੇ ਮਾਮਲੇ ਦੀ ਉੱਚ ਪੱਧਰੀ ਜਾਂਚ ਤੋਂ ਬਾਅਦ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ। 

ਇਹ ਵੀ ਪੜ੍ਹੋ : ਡਾ. ਗਗਨ ਰੰਧਾਵਾ ਨੂੰ ਭਾਰੀ ਦਬਾਅ ਹੇਠ ਆਪਣੀ ਜਾਨ ਗੁਆਉਣੀ ਪਈ : ਰਾਜਾ ਵੜਿੰਗ

ਲਾਲਜੀਤ ਭੁੱਲਰ ਦੇ ਚੁੱਕੇ ਹਨ ਅਸਤੀਫ਼ਾ

ਦੂਜੇ ਪਾਸੇ ਲਾਲਜੀਤ ਸਿੰਘ ਭੁੱਲਰ ਨੇ ਇਸ ਘਟਨਾ ਤੋਂ ਬਾਅਦ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ, ਜਿਸ ਨੂੰ ਸਰਕਾਰ ਵੱਲੋਂ ਸਵੀਕਾਰ ਵੀ ਕਰ ਲਿਆ ਗਿਆ ਹੈ। ਹਾਲਾਂਕਿ ਤਰਨਤਾਰਨ ਦੇ ਪੱਟੀ ਤੋਂ ਵਿਧਾਇਕ ਭੁੱਲਰ ਨੇ ਆਪਣੇ ਖ਼ਿਲਾਫ਼ ਲੱਗੇ ਦੋਸ਼ਾਂ ਨੂੰ ਨਿਰਾਧਾਰ ਦੱਸਦਿਆਂ ਰੱਦ ਕੀਤਾ ਹੈ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 


author

Babita

Content Editor

Related News